Thursday, November 21, 2024

Chandigarh

ਹੁਣ ਪੰਜਾਬ ਦੀ ਕੈਪਟਨ ਸਰਕਾਰ ਵੀ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਵੇਗੀ

July 06, 2021 10:33 AM
SehajTimes

ਚੰਡੀਗੜ੍ਹ : ਬੀਤੇ ਕੁੱਝ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਆਏ ਸਨ ਅਤੇ ਆਮ ਆਦਮੀ ਪਾਰਟੀ ਨੇ ਵੱਡੇ ਐਲਾਨ ਕੀਤੇ ਸਨ ਕਿ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ 300 ਯੁਨਿਟ ਬਿਜਲੀ ਮੁਫ਼ਤ ਮਿਲੇਗੀ। ਇਸੇ ਤਰਜ ਉਤੇ ਹੁਣ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਵੱਡਾ ਐਲਾਨ ਕਰਨ ਜਾ ਰਹੇ ਹਨ। ਮਤਲਬ ਕਿ ਕੈਪਟਨ ਸਰਕਾਰ ਹੁਣ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ ਕਰ ਰਹੀ ਹੈ। ਕੈਪਟਨ ਜਲਦ ਹੀ ਬਿਜਲੀ ਸੰਕਟ ਦਾ ਸਾਹਮਣਾ ਕਰ ਰਹੇ ਰਾਜ ਦੇ ਲਗਭਗ 96 ਲੱਖ ਘਰੇਲੂ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕਾਂਗਰਸ ਹਾਈ ਕਮਾਨ ਨੇ ਦਿੱਲੀ ਦਾ ਦੌਰਾ ਕਰਨ ਆਏ ਕੈਪਟਨ ਨੂੰ ਸੂਬੇ ਦੇ 96 ਲੱਖ ਘਰੇਲੂ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਲਈ ਵੀ ਕਿਹਾ ਹੈ। ਇਸ ਲਈ ਕੈਪਟਨ ਨੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਇਥੇ ਦਸ ਦਈਏ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਅਕਾਲੀ ਸਰਕਾਰ ਵੱਲੋਂ ਕੀਤੇ ਗਏ 139 ਬਿਜਲੀ ਖਰੀਦ ਸਮਝੌਤਿਆਂ ਦੀ ਸਮੀਖਿਆ ਕਰਨ ਤੋਂ ਬਾਅਦ ਕੈਪਟਨ ਇਹ ਵੱਡਾ ਫੈਸਲਾ ਲੈਣਗੇ। ਸਰਕਾਰੀ ਸੂਤਰਾਂ ਅਨੁਸਾਰ, ਬਿਜਲੀ ਖਰੀਦ ਸਮਝੌਤਿਆਂ ਦੀ ਸਮੀਖਿਆ ਕਰਦਿਆਂ ਜਲਦ ਹੀ ਕੈਪਟਨ ਮੁਫਤ ਬਿਜਲੀ ਦਾ ਐਲਾਨ ਕਰ ਸਕਦਾ ਹੈ। ਕਾਂਗਰਸ ਹਾਈ ਕਮਾਂਡ ਦੇ 18 ਸੂਤਰੀ ਏਜੰਡੇ ਵਿਚ ਰਾਜ ਦੇ ਲੋਕਾਂ ਨੂੰ ਮੁਫਤ ਬਿਜਲੀ ਦੀ ਸਕੀਮ ਨੂੰ ਪਹਿਲ ਦਿੱਤੀ ਗਈ ਹੈ। ਇਸ ਸੱਭ ਤੋਂ ਇਲਾਵਾ ਆਉਣ ਵਾਲੀਆਂ ਚੋਣਾਂ ਸਬੰਧੀ ਕੈਪਟਨ ਨੇ 27 ਲੱਖ ਸਮਾਜਿਕ ਸੁਰੱਖਿਆ ਪੈਨਸ਼ਨਰਾਂ ਦੀ ਪੈਨਸ਼ਨ ਦੁੱਗਣੀ ਕਰ ਕੇ 1500 ਰੁਪਏ ਕਰ ਦਿੱਤੀ ਹੈ. ਇਸ ਦੇ ਨਾਲ ਹੀ 5.4 ਲੱਖ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਵਧਾਉਣ ਦੇ ਫੈਸਲੇ ਨੂੰ ਵੀ ਲਾਗੂ ਕੀਤਾ ਗਿਆ ਹੈ। ਜਿਸ ਵਿਚ ਸਰਕਾਰੀ ਕਰਮਚਾਰੀਆਂ ਨੂੰ ਵਧਾਈ ਗਈ ਤਨਖਾਹ ਦੇ ਨਾਲ ਪਿਛਲੇ ਪੰਜ ਸਾਲਾਂ ਤੋਂ ਬਕਾਏ ਵੀ ਦਿੱਤੇ ਜਾਣਗੇ। ਹੁਣ ਕੈਪਟਨ ਦੀ ਨਜ਼ਰ ਰਾਜ ਦੇ ਮਹਿੰਗੇ ਬਿੱਲ ਨੂੰ ਘਟਾਉਣ 'ਤੇ ਹੈ। ਹਾਈ ਕਮਾਂਡ ਦੇ ਆਦੇਸ਼ ਅਨੁਸਾਰ ਹੁਣ ਅਕਾਲੀਆਂ ਦੀ ਸਰਕਾਰ ਸਮੇਂ ਬਿਜਲੀ ਖਰੀਦ ਲਈ ਕੀਤੇ ਗਏ 139 ਸਮਝੌਤਿਆਂ ਦੀ ਸਮੀਖਿਆ ਵੀ ਅਰੰਭ ਹੋਵੇਗੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ