ਨਵੀਂ ਦਿੱਲੀ : ਰਵੀ ਸ਼ਾਸਤਰੀ ਨੂੰ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਤੋਂ ਹਟਾਉਣ 'ਤੇ ਕ੍ਰਿਕਟ ਟੀਮ ਦੇ ਸਾਬਕਾ ਚੋਟੀ ਦੇ ਕਪਤਾਨ ਕਪਿਲ ਦੇਵ ਨੇ ਪ੍ਰੀਤੀਕਿਆ ਦਿਤੀ ਹੈ। ਉਨ੍ਹਾਂ ਕਿਹਾ ਕਿ ਜੇ ਰਵੀ ਸ਼ਾਸ਼ਤਰੀ ਵਧੀਆ ਕੰਮ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਹਟਾਉਣ ਦਾ ਕੀ ਕਾਰਨ ਹੋ ਸਕਦਾ ਹੈ। ਭਾਰਤ ਦੇ ਸਾਬਕਾ ਕਪਤਾਨ ਕਪਿਲ ਦੇਵ ਦਾ ਮੰਨਣਾ ਹੈ ਕਿ ਜੇਅਕਤੂਬਰ-ਨਵੰਬਰ 'ਚ ਸੰਯੁਕਤ ਅਰਬ ਅਮੀਰਾਤ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਸ਼ਾਸਤਰੀ ਦਾ ਕਰਾਰ ਖ਼ਤਮ ਹੋਣ ਵਾਲਾ ਹੈ। ਉਨ੍ਹਾਂ ਦਾ ਅੱਗੇ ਇਸ ਅਹੁਦੇ 'ਤੇ ਬਣੇ ਰਹਿਣਾ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਉਹ ਫਿਰ ਤੋਂ ਅਪਲਾਈ ਕਰਨਾ ਚਾਹੁੰਦੇ ਹਨ ਜਾਂ ਨਹੀਂ। ਅਜਿਹੀਆਂ ਅਟਕਲਾਂ ਹਨ ਕਿ ਬੀਸੀਸੀਆਈ ਕੌਮੀ ਕ੍ਰਿਕਟ ਅਕਾਦਮੀ ਦੇ ਮੌਜੂਦਾ ਮੁਖੀ ਰਾਹੁਲ ਦ੍ਰਾਵਿੜ ਨੂੰ ਮੁੱਖ ਕੋਚ ਬਣਾ ਸਕਦਾ ਹੈ ਜੋ ਇਸ ਸਮੇਂ ਸੀਮਤ ਓਵਰਾਂ ਦੀ ਸੀਰੀਜ਼ ਲਈ ਟੀਮ ਨਾਲ ਸ੍ਰੀਲੰਕਾ ਦੌਰੇ 'ਤੇ ਹਨ। ਕਪਿਲ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਇਸ ਬਾਰੇ ਫਿਲਹਾਲ ਗੱਲ ਕਰਨ ਦੀ ਜ਼ਰੂਰਤ ਹੈ। ਦੇਖਦੇ ਹਾਂ ਕਿ ਸ੍ਰੀਲੰਕਾ 'ਚ ਪ੍ਰਦਰਸ਼ਨ ਕਿਹੋ ਜਿਹਾ ਰਹਿੰਦਾ ਹੈ। ਨਵੇਂ ਕੋਚ ਨੂੰ ਤਿਆਰ ਕਰਨ 'ਚ ਕੋਈ ਬੁਰਾਈ ਨਹੀਂ ਹੈ ਪਰ ਜੇ ਰਵੀ ਸ਼ਾਸਤਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਹਟਾਉਣ ਦੀ ਵੀ ਕੋਈ ਜ਼ਰੂਰਤ ਨਹੀਂ ਹੈ। ਇਸ ਨਾਲ ਕੋਚਾਂ ਤੇ ਖਿਡਾਰੀਆਂ 'ਤੇ ਬਿਨਾਂ ਵਜ੍ਹਾ ਦਬਾਅ ਬਣਦਾ ਹੈ।