Thursday, April 10, 2025

Chandigarh

ਪੰਜਾਬ ਦੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਕੀਤਾ ਜਾਵੇਗਾ ਸਮਾਰਟ ਕਲਾਸਰੂਮਜ ‘ਚ ਤਬਦੀਲ:ਵਿਜੈ ਇੰਦਰ ਸਿੰਗਲਾ

July 07, 2021 06:30 PM
SehajTimes

ਡਿਸਟਿ੍ਰਕਟ ਇੰਸਟੀਚਿਊਟ ਆਫ਼ ਐਜੂਕੇਸ਼ਨ ਐਂਡ ਟ੍ਰੇਨਿੰਗ (ਡਾਈਟ) ਨੂੰ ਸਮਾਰਟ ਟ੍ਰੇਨਿੰਗ ਇੰਸਟੀਚਿਉੂਟਸ ‘ਚ ਬਦਲਿਆ ਜਾਵੇਗਾ: ਸਿੱਖਿਆ ਮੰਤਰੀ

ਚੰਡੀਗੜ : ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਸਮਾਰਟ ਕਲਾਸ-ਰੂਮਜ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ 22 ਜ਼ਿਲਾ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਟ੍ਰੇਨਿੰਗ (ਡੀ.ਆਈ.ਈ.ਟੀਜ਼) ਦੇ 24 ਕਮਰਿਆਂ ਨੂੰ ਵੀ ਸਮਾਰਟ ਟ੍ਰੇਨਿੰਗ ਰੂਮਜ ਵਿੱਚ ਤਬਦੀਲ ਕੀਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਇਨਾਂ ਸਿਖਲਾਈ ਸੰਸਥਾਵਾਂ ਅਤੇ ਸਕੂਲਾਂ ਦੇ ਕਮਰਿਆਂ ਦੀ ਤਬਦੀਲੀ ਲਈ ਲਗਭਗ 117 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਿੱਖਿਆ ਵਿਭਾਗ ਸਮਾਰਟ ਕਲਾਸਰੂਮਾਂ ਵਿੱਚ ਮਲਟੀਮੀਡੀਆ ਪ੍ਰਾਜੈਕਟਰ, ਮਾਈਕ੍ਰੋ ਸੀ.ਪੀ.ਯੂ, ਸਾਊਂਡ ਬਾਰ, ਪ੍ਰਾਜੈਕਸ਼ਨ ਲਈ ਵਾਈਟ ਬੋਰਡ ਅਤੇ ਸਮਾਰਟ ਕਲਾਸਰੂਮਾਂ ਵਿੱਚ ਲਿਖਣ ਲਈ ਗ੍ਰੀਨ ਬੋਰਡ ਲਗਾਏ ਜਾਣਗੇ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਆਪਣੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਸਕੂਲਾਂ ਨੂੰ ਲੋੜੀਂਦੇ ਫੰਡ ਅਲਾਟ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਵਿੱਚ ਸੁਧਾਰ ਤੋਂ ਇਲਾਵਾ ਸੂਬੇ ਭਰ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਸੁਧਾਰਨ ਲਈ ਅਧਿਆਪਕਾਂ ਲਈ ਕੁਝ ਪਹਿਲਕਦਮੀਆਂ ਜਿਵੇਂ ਕਿ ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਸਮਾਰਟ ਸਕੂਲ ਨੀਤੀ, ਪ੍ਰੀ-ਪ੍ਰਾਇਮਰੀ ਸਿੱਖਿਆ, ਡਿਜੀਟਲ ਸਿੱਖਿਆ ਅਤੇ ਸਰਹੱਦੀ ਖੇਤਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦਾ ਵਿਸ਼ੇਸ਼ ਕਾਡਰ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।  ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਇਸ ਤੱਥ ਤੋਂ ਹੁੰਦੀ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ 29 ਫੀਸਦ ਵਾਧੇ ਦੇ ਨਾਲ ਲਗਭਗ 5.6 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ  ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਇਸ ਤੋਂ ਪਤਾ ਲਗਦਾ ਹੈ ਕਿ ਉਨਾਂ ਦੇ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਭਰੋਸਾ ਦੁਬਾਰਾ ਵਧਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਦੇ ਖੇਤਰ ਵਿਚ 70 ਮਾਪਦੰਡਾਂ ਦੇ ਅਧਾਰ ਤੇ ਹਾਲ ਹੀ ਵਿਚ ਜਾਰੀ ਕੀਤੀ ਗਈ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ ਵੀ ਪੂਰੇ ਦੇਸ ‘ਚੋਂ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਮਾਰਟ ਕਲਾਸਰੂਮਾਂ ਵਿੱਚ ਨਵੇਂ ਉਪਕਰਣ ਲਗਾਉਣ ਸੰਬੰਧੀ ਜਿਲਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪਹਿਲਾਂ ਹੀ ਵਿਸਥਾਰਿਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਕਲਾਸਰੂਮਾਂ ਵਿਚ ਬਿਜਲੀ ਅਤੇ ਹੋਰ ਸਹੂਲਤਾਂ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।    

Have something to say? Post your comment

 

More in Chandigarh

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਪੰਜਾਬ ਸਰਕਾਰ ਵਲੋਂ 8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਹਰਿਆਣਾ ਦੇ ਰਾਜਪਾਲ ਵੱਲੋਂ "ਸੁਖਨਾ ਝੀਲ" ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ

ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ