ਨਵੀਂ ਦਿੱਲੀ : ਨੌਕਰਸ਼ਾਹ ਤੋਂ ਨੇਤਾ ਬਣੇ ਅਸ਼ਵਨੀ ਵੈਸ਼ਨਵ ਨੇ ਇਲੈਕਟ੍ਰਾਨਿਕਸ ਅਤੇ ਸੰਚਾਰ ਮੰਤਰਾਲੇ ਦਾ ਕਾਰਜਭਾਰ ਸੰਭਾਲਦੇ ਹੀ ਟਵਿਟਰ ਬਾਬਤ ਅਪਣਾ ਨਜ਼ਰੀਆ ਸਪੱਸ਼ਟ ਕਰ ਦਿਤਾ। ਪਿਛਲੇ ਕੁਝ ਮਹੀਨਿਆਂ ਤੋਂ ਟਵਿਟਰ ਅਤੇ ਭਾਰਤ ਸਰਕਾਰ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ ਜਿਸ ਸਬੰਧੀ ਟਵਿਟਰ ਨੇ ਅੱਧੇ ਘੰਟੇ ਲਈ ਰਵੀਸ਼ੰਕਰ ਪ੍ਰਸਾਦ ਦਾ ਖਾਤਾ ਬੰਦ ਕਰ ਦਿਤਾ ਸੀ। ਇਸ ਪਿੱਛੇ ਟਵਿਟਰ ਨੇ ਅਮਰੀਕੀ ਕਾਨੂੰਨਾਂ ਦੀ ਉਲੰਘਣਾ ਦਾ ਹਵਾਲਾ ਦਿਤਾ ਸੀ। ਹਾਲਾਂਕਿ ਹੁਣ ਅਸ਼ਵਨੀ ਨੇ ਸਾਫ਼ ਕਰ ਦਿਤਾ ਹੈ ਕਿ ਦੇਸ਼ ਦਾ ਕਾਨੂੰਨ ਸਰਬਉਚ ਹੈ। ਵੈਸ਼ਨਵ ਨੇ ਕਿਹਾ ਕਿ ਦੇਸ਼ ਦਾ ਕਾਨੂੰਨ ਸਰਬਉਚ ਹੈ, ਟਵਿਟਰ ਨੂੰ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਵੈਸ਼ਨਵ ਨੇ ਰਵੀਸ਼ੰਕਰ ਪ੍ਰਸਾਦ ਦੀ ਥਾਂ ਲਈ ਹੈ। ਦਰਅਸਲ, ਕੇਂਦਰ ਸਰਕਾਰ ਨੇ ਸੋਸ਼ਲ ਮੀਡੀਆ ਅਤੇ ਓਟੀਟੀ ਪਲੇਟਫ਼ਾਰਮ ਲਈ ਨਵੇਂ ਕਾਨੂੰਨ ਲਾਗੂ ਕੀਤੇ ਸਨ ਜਿਸ ਸਬੰਧੀ ਵਿਵਾਦ ਮਚਿਆ ਹੋਇਆ ਹੈ। ਸੰਸਦ ਮੈਂਬਰ ਦੇ ਰੂਪ ਵਿਚ ਅਸ਼ਵਨੀ ਦਾ ਇਹ ਪਹਿਲਾ ਕਾਰਜਕਾਲ ਹੈ। ਉਨ੍ਹਾਂ ਨੂੰ ਇਲੈਕਟ੍ਰਾਨਿਕਸ, ਆਈਟੀ ਮੰਤਰਾਲਾ ਅਤੇ ਸੰਚਾਰ ਮੰਤਰਾਲਾ ਦੇ ਨਾਲ-ਨਾਲ ਰੇਲ ਮੰਤਰਾਲੇ ਦੀ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ। ਵੈਸ਼ਨਵ ਦੇ ਕਾਰਜਭਾਰ ਗ੍ਰਹਿਣ ਕਰਨ ਦੇ ਬਾਅਦ ਕਿਹਾ, ‘ਮੈਂ ਪ੍ਰਧਾਨ ਮੰਤਰੀ ਜੀ ਦਾ ਧਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਦੇਸ਼ ਸੇਵਾ ਦਾ ਮੌਕਾ ਦਿਤਾ ਹੈ।