Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਰੁਪਏ ਮਨਜ਼ੂਰ ਕੀਤੇ

July 09, 2021 07:10 PM
SehajTimes

ਚੰਡੀਗੜ੍ਹ :ਸੂਬੇ ਵਿੱਚ ਕੋਵਿਡ ਦੀ ਦੂਜੀ ਲਹਿਰ ਦੇ ਚੱਲਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 380 ਕਰੋੜ ਰੁਪਏ ਜਾਰੀ ਕੀਤੇ ਜਿਹੜੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਵੱਲੋਂ ਕੋਵਿਡ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ ਖਰਚੇ ਜਾਣਗੇ।
ਸੂਬੇ ਵਿੱਚ ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ 674 ਜੀ.ਡੀ.ਐਮ.ਓ., 283 ਮੈਡੀਕਲ ਅਫਸਰ (ਸਪੈਸ਼ਲਿਸਟ), 2000 ਸਟਾਫ ਨਰਸਾਂ ਦੇ ਨਾਲ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ ਵਿੱਚ 330 ਫੈਕਲਟੀ ਪੋਸਟਾਂ ਭਰਨ ਦੀ ਵੀ ਹਰੀ ਝੰਡੀ ਕੀਤੀ। ਉਨ੍ਹਾਂ ਵਿਭਾਗਾਂ ਨੂੰ ਇਹ ਵੀ ਕਿਹਾ ਕਿ ਹੋਰ ਲੋੜੀਂਦੀਆਂ ਵਾਧੂ ਪੋਸਟਾਂ ਨੂੰ ਭਰਨ ਲਈ ਕੈਬਨਿਟ ਵਿੱਚ ਲਿਆਂਦਾ ਜਾਵੇ ਤਾਂ ਜੋ ਖਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇ।ਮੁੱਖ ਮੰਤਰੀ ਵੱਲੋਂ ਪ੍ਰਵਾਨਿਤ ਕੀਤੇ 380 ਕਰੋੜ ਰੁਪਏ ਪੀ.ਐਸ.ਏ. ਆਕਸੀਜਨ ਪਲਾਂਟਾਂ, ਐਮ.ਜੀ.ਪੀ.ਐਸ. ਲੋਡ ਵਧਾਉਣ ਅਤੇ ਪੈਕੇਜ ਸਬਸਟੇਸ਼ਨਾਂ, ਕ੍ਰਾਇਓਜੈਨਿਕ ਤਰਲ ਮੈਡੀਕਲ ਆਕਸੀਜਨ ਟੈਂਕਾਂ ਦੇ ਨਾਲ ਬੀ.ਐਲ.ਐਸ. ਐਬੂਲੈਂਸਾਂ ਉਤੇ ਖਰਚੇ ਜਾਣਗੇ।ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੋਵਿਡ ਖਿਲਾਫ ਸੂਬਾ ਸਰਕਾਰ ਦੀ ਜੰਗ ਵਿੱਚ ਫੰਡ ਕਿਤੇ ਵੀ ਅੜਿੱਕਾ ਨਹੀਂ ਬਣਨ ਦੇਵਾਂਗੇ ਅਤੇ ਭਵਿੱਖ ਵਿੱਚ ਵੀ ਲੋੜ ਮੁਤਾਬਕ ਫੰਡ ਜਾਰੀ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਦੂਜੀ ਲਹਿਰ ਦੇ ਮਰੀਜ਼ਾਂ ਨਾਲੋਂ 25 ਫੀਸਦੀ ਹੋਰ ਵੱਧ ਮਰੀਜ਼ਾਂ ਦੇ ਹਿਸਾਬ ਨਾਲ ਤਿਆਰੀ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਤੀ ਦਿਨ ਘੱਟੋ-ਘੱਟ 40000 ਟੈਸਟਾਂ ਦੇ ਨਾਲ ਕਿਸੇ ਵੀ ਉਭਾਰ ਬਾਰੇ ਸਮੇਂ ਸਿਰ ਜਾਣਕਾਰੀ ਹਾਸਲ ਕਰਨ ਲਈ ਸਮਾਰਟ ਟੈਸਟਿੰਗ ਸ਼ੁਰੂ ਕਰਨੀ ਯਕੀਨੀ ਬਣਾਈ ਜਾਵੇ।ਤੀਜੀ ਲਹਿਰ ਦੀ ਰੋਕਥਾਮ ਅਤੇ ਟਾਕਰਾ ਕਰਨ ਲਈ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਵੱਲੋਂ ਤਿਆਰ ਕੀਤੀ ਵਿਸਥਾਰਤ ਰਣਨੀਤੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਸੂਰਤ ਵਿੱਚ ਜੀ.ਆਈ.ਐਸ. ਆਧਾਰਿਤ ਨਿਗਰਾਨੀ ਅਤੇ ਰੋਕਥਾਮ ਤਰੀਕਿਆਂ ਦੀ ਵਰਤੋਂ ਸਥਾਨਕ ਬੰਦਿਸ਼ਾਂ ਲਈ ਆਟੋ ਟਰਿਗਰ ਵਿਧੀ ਰਾਹੀਂ ਕੀਤੀ ਜਾਵੇਗੀ। ਦੂਜੀ ਸਥਿਤੀ ਵਿੱਚ ਜੇ ਲੋੜ ਪਵੇ ਤਾਂ ਖੇਤਰੀ ਜਾਂ ਸੂਬਾ ਪੱਧਰੀ ਬੰਦਿਸ਼ਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ  ਖਤਰੇ ਦੇ ਪੱਧਰ ਦੇ ਆਧਾਰ ਉਤੇ ਜ਼ਿਲ੍ਹਿਾਂ ਦਾ ਵਰਗੀਕਰਨ ਕਰਦਿਆਂ ਤਿੰਨ ਵਰਗਾਂ ਵਿੱਚ ਵੰਡਿਆ ਜਾਵੇਗਾ ਜਿਸ ਨਾਲ ਜ਼ਿਲ੍ਹਿਆਂ ਨੂੰ ਵਿਗਿਆਨਕ ਆਧਾਰ ਉਤੇ ਰੋਕ ਲਗਾਉਣ ਅਤੇ ਪਾਬੰਦੀਆਂ ਲਾਗੂ ਕਰਨ ਦੇ ਯੋਗ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਅੰਕੜੇ ਇਕੱਠੇ ਕਰਨ ਅਤੇ ਇਨ੍ਹਾਂ ਦਾ ਵਿਸਲੇਸ਼ਣ ਕਰਨ ਲਈ ਹਰੇਕ ਜ਼ਿਲੇ ਵਿੱਚ ਅੰਕੜਾ ਸੈਲ ਸਰਗਰਮ ਕੀਤਾ ਜਾਵੇ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਫੰਡ ਅਤੇ ਆਕਸੀਜਨ ਪਲਾਂਟ ਲੋੜੀਂਦੇ ਤੌਰ 'ਤੇ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਕੋਈ ਵੀ ਘਾਟ ਨਾ ਆਉਣ ਨੂੰ ਯਕੀਨੀ ਬਣਾਇਆ ਜਾਵੇ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ