Friday, September 20, 2024

Chandigarh

ਕੋਵੀਸ਼ੀਲਡ ਮੁੱਕਣ ਅਤੇ ਕੋਵੈਕਸੀਨ ਦੇ ਇਕ ਦਿਨ ਦੇ ਬਚੇ ਸਟਾਕ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕੇਂਦਰ ਨੂੰ ਕੋਵਿਡ ਵੈਕਸੀਨ ਦੀ ਹੋਰ ਸਪਲਾਈ ਲਈ ਆਖਿਆ

July 09, 2021 07:22 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਕੋਵੀਸ਼ੀਲਡ ਮੁੱਕਣ ਅਤੇ ਕੋਵੈਕਸੀਨ ਦੇ ਸਿਰਫ਼ ਇੱਕ ਦਿਨ ਦੇ ਬਚੇ ਸਟਾਕ ਦੀ ਸਥਿਤੀ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਮੁੜ ਕੇਂਦਰ ਵੱਲੋਂ ਵੈਕਸੀਨ ਦੀ ਸਪਲਾਈ ਵਧਾਏ ਜਾਣ ਦੀ ਲੋੜ 'ਤੇ ਜ਼ੋਰ ਦਿੱਤਾ। ਅਧਿਕਾਰੀਆਂ ਨੂੰ ਪੰਜਾਬ ਦੇ ਵੈਕਸੀਨ ਕੋਟੇ ਨੂੰ ਵਧਾਉਣ ਲਈ ਕੇਂਦਰ ਨਾਲ ਲਗਾਤਾਰ ਜ਼ੋਰਦਾਰ ਤਰੀਕੇ ਨਾਲ ਰਾਬਤਾ ਕਾਇਮ ਰੱਖਣ ਦੀਆਂ ਹਦਾਇਤਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਦੇ ਹੌਲੀ-ਹੌਲੀ ਖੁੱਲ੍ਹਣ ਅਤੇ ਇਨ੍ਹਾਂ ਨਾਲ ਜੁੜੇ ਲੋਕਾਂ ਨੂੰ ਘੱਟੋ-ਘੱਟ ਕੋਵਿਡ ਵੈਕਸੀਨ ਦੀ ਇੱਕ ਖੁਰਾਕ ਲੱਗੇ ਹੋਣ ਨੂੰ ਨਿਯਮਿਤ ਰੱਖਣ ਲਈ ਸਪਲਾਈ ਵਿੱਚ ਵਾਧਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲਾਂ ਹੀ 83 ਲੱਖ ਦੇ ਕਰੀਬ ਯੋਗ ਵਿਅਕਤੀਆਂ (ਕੁੱਲ ਅਬਾਦੀ ਦਾ 27 ਫ਼ੀਸਦੀ ਦੇ ਕਰੀਬ) ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਵੈਕਸੀਨ ਦੇ ਸਟਾਕ ਦੀ ਵਰਤੋਂ ਸੁਲਝੇ ਤਰੀਕੇ ਨਾਲ ਬਿਨ੍ਹਾਂ ਵਿਅਰਥ ਗਵਾਏ ਕੀਤੀ ਜਾ ਰਹੀ ਹੈ। ਕੋਵਿਡ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਢੁੱਕਵੀਂ ਸਪਲਾਈ ਮਿਲਣ 'ਤੇ ਪੰਜਾਬ ਇਕ ਦਿਨ ਵਿੱਚ ਛੇ ਲੱਖ ਤੋਂ ਵਧੇਰੇ ਖੁਰਾਕਾਂ ਦੀ ਵਰਤੋਂ ਕਰਨ ਦੇ ਸਮਰੱਥ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 70 ਲੱਖ ਲੋਕਾਂ ਨੂੰ ਪਹਿਲੀ ਅਤੇ 13 ਲੱਖ ਲੋਕਾਂ ਨੂੰ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਦੱਸਿਆ ਕਿ ਵੈਕਸੀਨ ਦੀ ਵਧੇਰੇ ਉਪਲੱਬਧਤਾ ਲਈ ਪ੍ਰਸ਼ਾਸਨ ਕੇਂਦਰ ਸਰਕਾਰ ਨਾਲ ਰਾਬਤੇ ਵਿੱਚ ਹੈ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ