Thursday, September 19, 2024

Chandigarh

ਪੰਜਾਬ ਦੇ ਮੱਛੀ ਪਾਲਣ ਮੰਤਰੀ ਤ੍ਰਿਪਤ ਬਾਜਵਾ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਦਿੱਤੀ ਵਧਾਈ

July 09, 2021 10:09 PM
SehajTimes

ਤ੍ਰਿਪਤ ਬਾਜਵਾ ਨੇ ਮੱਛੀ ਉਤਪਾਦਨ ਵਿੱਚ ਵਾਧਾ ਕਰਨ ਲਈ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਮੱਛੀ ਪਾਲਣ ਦੇ ਖੇਤਰ ਵਿੱਚ ਪੰਜਾਬ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਬਾਜਵਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਸਾਲ 2020-21 ਦੌਰਾਨ 1246 ਹੈਕਟੇਅਰ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਅਤੇ ਕਿਸਾਨਾਂ ਵੱਲੋਂ 787 ਟਨ ਝੀਂਗਾ ਮੱਛੀ ਦਾ ਉਤਪਾਦਨ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ 16440 ਹੈਕਟੇਅਰ ਰਕਬੇ ਵਿਚੋਂ 132171 ਟਨ ਮੱਛੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਕੋਵਿਡ-19 ਦੇ ਬਾਵਜੂਦ ਮੱਛੀ ਪੂੰਗ ਦੀ ਸਪਲਾਈ ਨਿਰਵਿਘਨ ਜਾਰੀ ਰੱਖੀ ਗਈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਮੱਛੀ ਪੂੰਗ ਵੀ ਸਪਲਾਈ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਮੱਛੀ ਫਾਰਮਾਂ ਤੋਂ 1,387 ਲੱਖ ਝੀਂਗਾ ਮੱਛੀ ਦਾ ਉਤਪਾਦਨ ਕੀਤਾ ਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਕੋਵਿਡ-19 ਦੌਰਾਨ ਸੂਬੇ ਵਿੱਚ ਮੱਛੀ ਪਾਲਕਾਂ ਦੀ ਸਹਾਇਤਾ ਅਤੇ ਉਤਸ਼ਾਹਤ ਕਰਨ ਲਈ ਮੱਛੀ ਪਾਲਣ ਵਿਭਾਗ ਦੀ ਸਹਾਇਤਾ ਨਾਲ ਝੀਂਗਾ ਮੱਛੀ ਦੀ ਖੇਤੀ ਕਰਵਾਈ ਗਈ। ਇਸ ਸਮੇਂ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਨ ਲਈ 450 ਰੁਪਏ ਪ੍ਰਤੀ ਕਿਲੋ ਦੀ ਕੀਮਤ ਮਿਲੀ ਜੋ ਕਿ ਆਪਣੇ ਆਪ ਵਿਚ ਇਕ ਰਿਕਾਰਡ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮੱਛੀ ਦੇ ਮੰਡੀਕਰਨ ਵਿੱਚ ਸੁਧਾਰ ਲਿਆਉਣ ‘ਤੇ ਧਿਆਨ ਕੇਂਦਰਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੱਛੀ ਦੇ ਉਤਪਾਦਨ ਨੂੰ ਵਧਾਉਣ ਲਈ ਨਵੀਂ ਤਕਨਾਲੋਜੀ ਜਿਵੇਂ ਸਰਕੁਲੇਟਰੀ ਐਕੁਆਕਲਚਰ ਸਿਸਟਮ, ਬਾਇਓਟੈਕਨਾਲੌਜੀ ਨੂੰ ਅਪਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੱਛੀ ਵਿਕਰੇਤਾਵਾਂ ਨੂੰ ਆਟੋ ਰਿਕਸ਼ਾ ਅਤੇ ਰੈਫਰੀਜ਼ੇਟਰ ਗੱਡੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਖਾਰੇ ਪਾਣੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮੱਛੀ ਦੀਆਂ ਢੁੱਕਵੀਆਂ ਕਿਸਮਾਂ ਦੀ ਪੈਦਾਵਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਮੰਤਰੀ ਨੇ ਇੱਕ ਵਾਰ ਫਿਰ ਮੱਛੀ ਪਾਲਕਾਂ ਨੂੰ ਕੌਮੀ ਮੱਛੀ ਪਾਲਕ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ