Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਸੀਨੀਅਰ ਸਿਟੀਜ਼ਨਸ ਨੂੰ ਕੋਈ ਸਮੱਸਿਆ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ: ਐਮ.ਪੀ ਤਿਵਾੜੀ

July 10, 2021 08:49 PM
SehajTimes
ਮੋਹਾਲੀ : ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਉਨ੍ਹਾਂ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ।  ਤਿਵਾੜੀ ਮੋਹਾਲੀ ਸੀਨੀਅਰ ਸਿਟੀਜਨਸ ਐਸੋਸੀਏਸ਼ਨ ਵਲੋਂ ਕਮਿਊਨਿਟੀ ਸੈਂਟਰ ਵਿਖੇ ਆਯੋਜਿਤ ਮੀਟਿੰਗ ਦੌਰਾਨ ਮੌਜੂਦਗੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਦੱਸਿਆ। ਜਿਸ ਤੇ ਐਮ.ਪੀ ਤਿਵਾਡ਼ੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਖਾਸ ਤੌਰ ਤੇ ਬਜ਼ੁਰਗਾਂ ਵਾਸਤੇ ਵਿਸ਼ੇਸ਼ ਸੁਵਿਧਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੀਨੀਅਰ ਸਿਟੀਜ਼ਨਸ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਸੂਬਾ ਸਰਕਾਰ ਕੋਲ ਉਨ੍ਹਾਂ ਦਾ ਪੱਖ ਰੱਖਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਮਨਜੋਤ ਸਿੰਘ ਸਕੱਤਰ ਪੰਜਾਬ ਯੂਥ ਕਾਂਗਰਸ, ਰਵਿੰਦਰ ਪਾਲ ਸਿੰਘ ਪਾਲੀ ਚੇਅਰਮੈਨ ਪੰਜਾਬ ਐਗਰੋ, ਐਸੋਸੀਏਸ਼ਨ ਦੇ ਪ੍ਰਧਾਨ ਜਗਮੋਹਨ ਸਿੰਘ ਠੁਕਰਾਲ, ਮੀਤ ਪ੍ਰਧਾਨ ਪ੍ਰਿੰ. ਸਵਰਨ ਚੌਧਰੀ, ਸਕੱਤਰ ਜਨਰਲ ਸੁਖਵਿੰਦਰ ਸਿੰਘ ਬੇਦੀ, ਬ੍ਰਿਗੇਡੀਅਰ (ਰਿਟ) ਜੇਜੇ ਸਿੰਘ ਜਗਦੇਵ ਸਲਾਹਕਾਰ, ਐਮਐਸ ਸਾਹਨੀ ਸਕੱਤਰ ਫਾਇਨਾਂਸ, ਐੱਚਪੀਐੱਸ ਹੈਰੀ ਸਕੱਤਰ ਪਬਲਿਕ ਰਿਲੇਸ਼ਨਜ਼, ਰਘਬੀਰ ਸਿੰਘ ਸਕੱਤਰ ਪ੍ਰੋਜੈਕਟਸ, ਹਰਜਿੰਦਰ ਸਿੰਘ ਸਕੱਤਰ ਇਵੈਂਟਸ, ਜੀਐਸ ਬਿੰਦਰਾ ਸਕੱਤਰ ਐਡਮਿਨਸਟ੍ਰੇਸ਼ਨ, ਹਰਕੀਰਤ ਸਿੰਘ ਸਕੱਤਰ ਸਪੋਰਟਸ ਵੀ ਮੌਜੂਦ ਰਹੇ।

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=&p=3

Have something to say? Post your comment

 

More in Chandigarh

ਐਮਆਈ ਜੀ ਸੁਪਰ ਐਸੋਸੀਏਸ਼ਨ ਵੱਲੋਂ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ, ਸਥਾਨਕ ਕਲਾਕਾਰਾਂ ਨੇ ਬੰਨਿਆਂ ਰੰਗ

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ