Friday, November 22, 2024

Chandigarh

ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਾਂ ਉਤੇ ਲਗਾਈਆਂ ਸਾਰੀਆਂ ਬਿਜਲੀ ਬੰਦਿਸ਼ਾਂ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਆਦੇਸ਼

July 12, 2021 09:13 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਬਿਜਲੀ ਸੰਕਟ ਨਾਲ ਨਜਿੱਠਣ ਲਈ ਉਦਯੋਗਾਂ ਉਤੇ ਲਗਾਈਆਂ ਸਾਰੀਆਂ ਬਿਜਲੀ ਬੰਦਿਸ਼ਾਂ ਸੋਮਵਾਰ ਸ਼ਾਮ ਨੂੰ ਤੁਰੰਤ ਪ੍ਰਭਾਵ ਨਾਲ ਉਠਾਉਣ ਦੇ ਆਦੇਸ਼ ਦਿੱਤੇ ਹਨ। ਮਾਨਸੂਨ ਵਿੱਚ ਦੇਰੀ ਕਾਰਨ ਖੇਤੀਬਾੜੀ ਤੇ ਘਰੇਲੂ ਖੇਤਰ ਦੋਵਾਂ ਵਿੱਚ ਅਣਕਿਆਸੀ ਮੰਗ ਕਾਰਨ ਇਹ ਸੰਕਟ ਪੈਦਾ ਹੋਇਆ ਸੀ। ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਪਏ ਤਿੰਨ ਯੂਨਿਟਾਂ ਵਿੱਚੋਂ ਇਕ ਯੂਨਿਟ ਦੇ ਚੱਲਣ ਉਪਰੰਤ ਸੂਬੇ ਵਿੱਚ ਬਿਜਲੀ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਰਾਜ ਪਾਵਰ ਕਾਰਪਰੋਸ਼ੇਨ ਲਿਮਟਿਡ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਭਰ ਵਿੱਚ ਉਦਯੋਗਾਂ ਉਤੇ ਬਿਜਲੀ ਦੀ ਵਰਤੋਂ ਸਬੰਧੀ ਲਗਾਈਆਂ ਸਾਰੀਆਂ ਬੰਦਿਸ਼ਾਂ ਨੂੰ ਤੁਰੰਤ ਹਟਾਇਆ ਜਾਵੇ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਹਿੰਗਾਈ ਵਿਰੁਧ 23 ਸ਼ਹਿਰਾਂ ਵਿਚ ਪੱਤਰਕਾਰ ਸੰਮੇਲਨ ਕਰੇੇਗੀ ਕਾਂਗਰਸ

ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਤਲਵੰਡੀ ਸਾਬੋ ਵਿਖੇ 660 ਮੈਗਾਵਾਟ ਬਿਜਲੀ ਦਾ ਉਤਪਾਦਨ ਸ਼ੁਰੂ ਹੋਣ ਨਾਲ ਸੂਬੇ ਵਿੱਚ ਬਿਜਲੀ ਦੀ ਸਥਿਤੀ ਵਿੱਚ ਸੁਧਾਰ ਹੋਇਆ ਹੈ।ਪੀ.ਐਸ.ਪੀ. ਐਸ.ਐਲ. ਵੱਲੋਂ ਪੰਜਾਬ ਦੇ ਕੇਂਦਰੀ ਅਤੇ ਸਰਹੱਦੀ ਜ਼ੋਨ ਦੇ ਜ਼ਿਲ੍ਹਿਆਂ ਵਿੱਚ ਅਜਿਹੀਆਂ ਹੀ ਬੰਦਿਸ਼ਾਂ ਨੂੰ ਅੰਸ਼ਿਕ ਤੌਰ ਉਤੇ ਹਟਾਉਣ ਦੇ ਫੈਸਲੇ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਵੱਲੋਂ ਸਾਰੀਆਂ ਬੰਦਿਸ਼ਾਂ ਪੂਰਨ ਤੌਰ ਉਤੇ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੀ.ਐਸ.ਪੀ.ਐਸ.ਐਲ. ਨੇ ਨਿਰੰਤਰ ਬਿਜਲੀ ਵਰਤੋਂ ਕਰਨ ਵਾਲਿਆਂ ਨੂੰ ਛੱਡ ਕੇ ਸਾਰੇ ਉਦਯੋਗਾਂ ਨੂੰ ਅੱਜ ਤੋਂ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਦਿੱਤੀ ਗਈ ਸੀ। ਹਾਲਾਂਕਿ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ਸੂਬੇ ਭਰ ਦੇ ਸਾਰੇ ਉਦਯੋਗ, ਜਿਨ੍ਹਾਂ ਵਿੱਚ 24 ਘੰਟੇ ਨਿਰੰਤਰ ਬਿਜਲੀ ਦੀ ਵਰਤੋਂ ਕਰ ਰਹੇ (ਟੈਕਸਟਾਈਲ, ਕੈਮੀਕਲ ਅਤੇ ਸਪਿਨਿੰਗ ਮਿੱਲ ਆਦਿ) ਸ਼ਾਮਲ ਹਨ,  ਹੁਣ ਪੂਰੀ ਸਮਰੱਥਾ ਨਾਲ ਕੰਮ ਕਰ ਸਕਦੇ ਹਨ। ਗੌਰਤਲਬ ਹੈ ਕਿ ਬਿਜਲੀ ਦੀ ਮੰਗ ਵਿੱਚ ਹੋਏ ਅਸਾਧਾਰਣ ਵਾਧੇ ਦੇ ਕਾਰਨ ਪੀ.ਐਸ.ਪੀ.ਸੀ.ਐਲ. ਨੇ ਇੱਕ ਆਰਜ਼ੀ ਉਪਾਅ ਦੇ ਤੌਰ 'ਤੇ ਰਾਜ ਦੇ ਉਦਯੋਗਿਕ ਖਪਤਕਾਰਾਂ 'ਤੇ ਬੰਦਿਸ਼ਾਂ ਲਗਾਉਣ ਦੇ ਹੁਕਮ ਦਿੱਤੇ ਸਨ ਤਾਂ ਜੋ ਘਰੇਲੂ ਖਪਤਕਾਰਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਨਾਲ ਨਾਲ ਝੋਨੇ ਦੀ ਬਿਜਾਈ ਸਬੰਧੀ ਕਾਰਜਾਂ ਵਾਸਤੇ ਖੇਤੀਬਾੜੀ ਸੈਕਟਰ ਨੂੰ 8 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਸਕੇ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੋਵਿਡ ਕਾਰਨ ਇਸ ਵਾਰ ਵੀ ਬੈਂਡ-ਬਾਜਿਆਂ ਬਿਨਾਂ ਕੱਢੀ ਗਈ ਜਗਨਨਾਥ ਯਾਤਰਾ

ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਿਰੰਤਰ ਚੱਲਣ ਵਾਲੇ ਉਦਯੋਗਾਂ ਨੂੰ ਆਪਣੇ ਲੋਡ ਦੀ 50 ਫੀਸਦੀ ਸਮਰੱਥਾ ਨਾਲ ਚਲਾਉਣ ਲਈ ਕਿਹਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਖਪਤ ਦੀ ਵਧੇਰੇ ਮੰਗ ਦੇ ਬਾਵਜੂਦ ਪਾਵਰਕੌਮ ਨੇ ਸੁਰੂ ਤੋਂ ਹੀ ਛੋਟੇ ਅਤੇ ਦਰਮਿਆਨੀ ਸਪਲਾਈ ਵਾਲੇ ਉਦਯੋਗਿਕ ਖਪਤਕਾਰਾਂ, ਚੌਲ ਸ਼ੈਲਰ ਮਾਲਕਾਂ, ਪਸ਼ੂ ਫੀਡ ਯੂਨਿਟਾਂ, ਕਾਲ ਸੈਂਟਰਾਂ, ਮਸ਼ਰੂਮ ਫਾਰਮਾਂ, ਫੂਡ ਪ੍ਰਾਸੈਸਿੰਗ ਇਕਾਈਆਂ ਅਤੇ ਹੋਰ ਜ਼ਰੂਰੀ ਉਦਯੋਗਾਂ/ਸੇਵਾਵਾਂ 'ਤੇ ਕੋਈ ਪਾਬੰਦੀ ਨਹੀਂ ਲਗਾਈ। ਪੰਜਾਬ ਵਿੱਚ ਬਿਜਲੀ ਦੇ 99,834 ਛੋਟੇ ਉਦਯੋਗਿਕ ਖਪਤਕਾਰ ਅਤੇ 30176 ਦਰਮਿਆਨੇ ਖਪਤਕਾਰ ਹਨ ਜਿਨ੍ਹਾਂ 'ਤੇ ਘਰੇਲੂ ਖੇਤਰ ਵਿੱਚ ਬਿਜਲੀ ਦੀ ਵਧਦੀ ਮੰਗ ਦੇ ਬਾਵਜੂਦ ਬਿਜਲੀ ਦੀ ਵਰਤੋਂ ਸਬੰਧੀ ਕੋਈ ਵੀ ਪਾਬੰਦੀ ਨਹੀਂ ਲਗਾਈ ਗਈ। ਘਾਟ ਨੂੰ ਪੂਰਾ ਕਰਨ ਲਈ, ਸਿਰਫ ਵੱਡੇ ਸਪਲਾਈ ਵਾਲੇ ਖਪਤਕਾਰ (ਗਿਣਤੀ ਵਿਚ 5071) ਜੋ 1000 ਕੇਵੀਏ ਐਸਸੀਡੀ ਦੀ ਵਰਤੋਂ ਕਰਦੇ ਹਨ, ਨੂੰ ਦਿਨ ਵਿਚ 12 ਘੰਟੇ 100 ਕੇਵੀਏ ਦੀ ਵਰਤੋਂ ਕਰਨ ਲਈ ਕਿਹਾ ਗਿਆ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਵਿਚ ਬਿਜਲੀ ਸਥਿਤੀ ਥੋੜੀ ਸੁਧਰੀ, ਉਦਯੋਗਾਂ ਨੂੰ ਬੰਦਸ਼ਾਂ ਵਿਚ ਢਿੱਲ

ਵੱਡੀ ਸਪਲਾਈ ਵਾਲੀਆਂ ਭੱਠੀਆਂ ਜਿਨ੍ਹਾਂ ਵਿਚੋਂ 282 ਸੂਬੇ ਵਿਚ ਕਾਰਜਸ਼ੀਲ ਹਨ, ਨੂੰ ਸਿਰਫ 5 ਫੀਸਦੀ ਐਸ.ਸੀ.ਡੀ. ਤੱਕ ਸੀਮਤ ਕੀਤਾ ਗਿਆ ਸੀ। ਬੁਲਾਰੇ ਨੇ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਕੰਮ ਨਾ ਕਰਨ ਦੇ ਬਾਵਜੂਦ ਪਾਵਰਕੌਮ ਨੇ 1 ਜੁਲਾਈ ਨੂੰ ਸਫਲਤਾਪੂਰਵਕ 3066 ਲੱਖ ਯੂਨਿਟ ਦੀ ਬਿਜਲੀ ਦੀ ਮੰਗ ਪੂਰੀ ਕੀਤੀ ਸੀ। ਦਿਨ ਵਿੱਚ ਬਿਜਲੀ ਦੀ ਮੰਗ, ਸੂਬੇ ਵਿੱਚ ਇਕ ਦਿਨ ਵਿੱਚ 3018 ਲੱਖ ਯੂਨਿਟ ਬਿਜਲੀ ਦੀ ਪੂਰਤੀ ਦੇ ਪਹਿਲੇ ਰਿਕਾਰਡ ਨੂੰ ਪਾਰ ਕਰ ਗਈ।

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=2021/07/12&p=1

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=2021/07/12&p=2

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=2021/07/12&p=3

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=2021/07/12&p=4

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=2021/07/12&p=5

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=2021/07/12&p=6

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=2021/07/12&p=7

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=2021/07/12&p=8

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ