ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਨਵੇਂ ਹੁਕਮ ਜਾਰੀ ਕਰਦਿਆਂ ਸਰਕਾਰੀ ਦਫ਼ਤਰਾਂ ਦਾ ਸਮਾਂ ਇਕ ਵਾਰ ਫਿਰ ਤੋਂ ਬਦਲ ਦਿਤਾ ਹੈ ਅਤੇ ਇਹ ਹੁਕਮ ਹਾਲ ਦੀ ਘੜੀ 14 ਜੁਲਾਈ ਯਾਨੀ ਕਿ ਭਲਕ ਤਕ ਜਾਰੀ ਰਹਿਣਗੇ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਲੈ ਕੇ ਅੱਜ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਨਵੇਂ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੁੜ ਦਫ਼ਤਰਾਂ ਦਾ ਸਮਾਂ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਸਮਾਂ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਇਹ ਸਮਾਂ 14 ਜੁਲਾਈ ਤਕ ਜਾਰੀ ਰਹੇਗਾ ਭਾਵ 14 ਜੁਲਾਈ ਤਕ ਦਫਤਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤਕ ਦਾ ਹੋਵੇਗਾ।