ਸਿਹਤ ਕਾਰਨਾਂ ਦੇ ਚਲਦੇ ਦਿੱਲੀ ਦੇ ਏਮਜ਼ 'ਚ ਦਾਖ਼ਲ
ਨਵੀਂ ਦਿੱਲੀ: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਮੰਗਲਵਾਰ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਮੈਡੀਕਲ ਸਾਇੰਸਜ਼ (ਏਮਜ਼) ਪਹੁੰਚੇ। ਸੂਤਰਾਂ ਅਨੁਸਾਰ, ਏਮਜ਼ ਵਿੱਚ ਡੇਰਾ ਮੁਖੀ ਦੀ ਸਿਹਤ ਜਾਂਚ ਚੱਲ ਰਹੀ ਹੈ। ਇਥੇ ਦਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਡੇਰਾ ਮੁਖੀ ਜੇਲ ਤੋਂ ਬਾਹਰ ਆਇਆ ਹੋਵੇ ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਸਿਹਤ ਕਾਰਨਾਂ ਕਰ ਕੇ ਬਾਹਰ ਆ ਚੁੱਕਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਮੁਖੀ ਰਾਮ ਰਹੀਮ ਨੂੰ ਸਿਹਤ ਸਬੰਧੀ ਮੁਸ਼ਕਲਾਂ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਪਿਆ । ਇਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਸ਼ਖਤ ਪ੍ਰਬੰਧ ਵੀ ਕੀਤੀ ਗਿਆ ਹੈ। ਜਾਣਕਾਰੀ ਮੁਤਾਬਕ, ਰਾਮ ਰਹੀਮ ਨੂੰ ਹਸਪਤਾਲ ’ਚ ਅੰਡੋਸਕੋਪੀ ਲਈ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਬੀਤੀ 6 ਜੂਨ ਨੂੰ ਵੀ ਗੁਰਮੀਤ ਰਾਮ ਰਹੀਮ ਨੂੰ ਗੁੜਗਾਓਂ ਦੇ ਇਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਦੋਂ ਉਸ ਨੂੰ ਕੁਝ ਜਾਂਚਾਂ ਤੋਂ ਬਾਅਦ ਇਕ ਨਿੱਜੀ ਹਸਪਤਾਲ ਲਿਜਾਇਆ ਗਿਆਸੀ। ਉਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਰੋਹਤਕ ਦੇ ਪੋਸਟ ਗ੍ਰੈਜੁਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਪੀ.ਜੀ.ਆਈ.ਐੱਮ.ਐੱਸ.) ’ਚ ਦਾਖਲ ਕਰਵਾਇਆ ਗਿਆ ਸੀ।