Thursday, November 21, 2024

Chandigarh

ਜਾਂਚ ਅਜੇ ਜਾਰੀ ਹੈ; ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਸਮੇਤ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ: ਐਸਆਈਟੀ ਚੀਫ਼ ਪਰਮਾਰ

July 14, 2021 09:22 PM
SehajTimes
ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਸਬੰਧੀ ਕੇਸਾਂ ਦੀ ਜਾਂਚ ਸਹੀ ਦਿਸ਼ਾ ਵੱਲ ਵੱਧ ਰਹੀ ਹੈ, ਇਸ ਗੱਲ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ) ਦੇ ਮੁਖੀ ਐਸਪੀਐਸ ਪਰਮਾਰ ਨੇ ਸੋਸ਼ਲ ਮੀਡੀਆ ਦੇ ਗਲ਼ਤ ਪ੍ਰਾਪਾਗੰਡੇ ਨੂੰ ਨਕਾਰਦਿਆਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਕਲੀਨ ਚਿੱਟ ਦੇਣ ਤੋਂ ਇਨਕਾਰ ਕੀਤਾ ਹੈ। ਮੀਡੀਆ ਵਿੱਚ ਵੱਖ-ਵੱਖ ਸਮੂਹਾਂ/ਵਿਅਕਤੀਆਂ ਦੀਆਂ ਟਿੱਪਣੀਆਂ 'ਤੇ ਪ੍ਰਤੀਕਰਮ ਦਿੰਦਿਆਂ ਐਸ.ਆਈ.ਟੀ. ਮੁਖੀ ਨੇ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਜੇਕਰ ਚੱਲ ਰਹੀ ਜਾਂਚ ਦੌਰਾਨ ਕਿਸੇ ਵੀ ਸਮੇਂ ਕਿਸੇ ਵੀ ਵਿਅਕਤੀ ਵਿਰੁੱਧ ਸਬੂਤ ਮਿਲਦੇ ਹਨ ਤਾਂ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।ਸ੍ਰੀ ਪਰਮਾਰ ਨੇ ਦੱਸਿਆ ਕਿ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਨਾਲ ਸਬੰਧਤ ਤਿੰਨ ਮਾਮਲਿਆਂ ਦੀ ਜਾਂਚ ਅਜੇ ਵੀ ਚੱਲ ਰਹੀ ਹੈ। ਥਾਣਾ ਬਾਜਾਖਾਨਾ ਵਿਖੇ ਦਰਜ ਐਫਆਈਆਰ ਨੰ. 128/2015 ਦੇ ਚਲਾਨ ਅਨੁਸਾਰ, ਇਹ ਸਪੱਸ਼ਟ ਤੌਰ 'ਤੇ ਦਰਸਾਇਆ ਗਿਆ ਹੈ ਕਿ ਜੇਕਰ ਬੇਅਦਬੀ ਸਬੰਧੀ ਕੇਸਾਂ ਲਈ ਚੱਲ ਰਹੀ ਜਾਂਚ ਦੌਰਾਨ ਕਿਸੇ ਦੇ ਵਿਰੁੱਧ ਕੋਈ ਸਬੂਤ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਉਸ ਵਿਰੁੱਧ ਪੂਰਕ ਚਲਾਨ ਪੇਸ਼ ਕੀਤੇ ਜਾਣਗੇ। ਦੱਸਣਯੋਗ ਹੈ ਕਿ ਇਹ ਜਾਂਚ ਮੌਜੂਦਾ ਐਸਆਈਟੀ ਨੇ ਫਰਵਰੀ 2021 ਦੇ ਅੰਤ ਵਿੱਚ ਦਾਇਰ ਕੀਤੇ ਕੇਸ ਨੂੰ ਮੁੜ ਪ੍ਰਾਪਤ ਕਰਨ ਤੋਂ ਬਾਅਦ ਸ਼ੁਰੂ ਕੀਤੀ ਸੀ।ਇਸ ਭਾਵਨਾਤਮਕ ਮਾਮਲੇ ਸੰਬੰਧੀ ਗਲ਼ਤ ਅਤੇ ਗੈਰ-ਜ਼ਿੰਮੇਵਾਰਾਨਾ ਜਾਣਕਾਰੀ ਫੈਲਾਉਣ ਖਿਲਾਫ਼ ਸਾਵਧਾਨ ਕਰਦਿਆਂ ਐਸਆਈਟੀ ਚੀਫ਼ ਨੇ ਮੀਡੀਆ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਬਿਨ੍ਹਾਂ ਪੁਸ਼ਟੀ ਵਾਲੀ ਰਿਪੋਰਟ ਨੂੰ ਪ੍ਰਕਾਸ਼ਤ ਕਰਨ ਤੋਂ ਪਹਿਲਾਂ ਜਾਂ ਕਿਸੇ ਵਿਰੁੱਧ ਕੋਈ ਗੈਰ-ਅਧਿਕਾਰਤ ਦੋਸ਼ ਲਗਾਉਣ ਤੋਂ ਪਹਿਲਾਂ ਸੰਜਮ ਦੀ ਵਰਤੋਂ ਕਰਨ।ਸ੍ਰੀ ਪਰਮਾਰ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਥਾਣਾ ਬਾਜਾਖਾਨਾ ਦੀ ਐਫਆਈਆਰ ਨੰਬਰ 63/2015 ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਵੀ ਉਕਤ ਐਸਆਈਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ।ਜ਼ਿਕਰਯੋਗ ਹੈ ਕਿ ਬੇਅਦਬੀ ਸਬੰਧੀ ਕੇਸਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਐਸਆਈਟੀ ਨੇ ਪਿਛਲੇ ਸ਼ੁੱਕਰਵਾਰ ਨੂੰ ਜੇਐਮਆਈਸੀ ਫ਼ਰੀਦਕੋਟ ਦੀ ਅਦਾਲਤ ਵਿੱਚ ਐਫਆਈਆਰ 128/2015 ਦੇ ਤਹਿਤ ਬੇਅਦਬੀ ਦੇ ਇੱਕ ਕੇਸ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਸੀ ਅਤੇ ਇਸ ਸਬੰਧੀ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਕੇਸ ਦੀ ਅਗਲੀ ਸੁਣਵਾਈ 20 ਜੁਲਾਈ ਲਈ ਨਿਰਧਾਰਤ ਕੀਤੀ ਗਈ ਹੈ।
ਇਹਨਾਂ ਛੇ ਮੁਲਜ਼ਮਾਂ ਵਿੱਚ ਸੁਖਜਿੰਦਰ ਸਿੰਘ ਉਰਫ ਸੰਨੀ, ਸ਼ਕਤੀ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਉਰਫ ਭੋਲਾ ਅਤੇ ਪਰਦੀਪ ਸਿੰਘ ਸ਼ਾਮਲ ਹਨ, ਜਿਹਨਾਂ ਨੂੰ 16.05.2021 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਐਸਆਈਟੀ ਦੁਆਰਾ ਕੀਤੀ ਗਈ ਜਾਂਚ ਅਨੁਸਾਰ, ਇਹ ਸਾਰੇ ਮੁੱਖ ਤੌਰ 'ਤੇ ਜੁਰਮ ਵਿੱਚ ਸ਼ਾਮਲ ਸਨ। ਤਿੰਨ ਹੋਰ ਮੁਲਜ਼ਮ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪਰਦੀਪ ਕਲੇਰ ਪਹਿਲਾਂ ਹੀ ਥਾਣਾ ਬਾਜਾਖਾਨਾ ਵਿਖੇ ਦਰਜ ਐਫਆਈਆਰ ਨੰਬਰ 63 ਮਿਤੀ 2.06.2015 ਨੂੰ ਆਈਪੀਸੀ ਦੀ ਧਾਰਾ 380, 295-ਏ, 414, 451, 201, 120-ਬੀ ਵਿੱਚ ਭਗੌੜੇ ਹਨ। ਇਹ ਮੁਲਜ਼ਮ ਗ੍ਰਿਫਤਾਰੀ ਤੋਂ ਬੱਚ ਰਹੇ ਹਨ ਅਤੇ ਇਹਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਜ਼ਰੂਰਤ ਹੈ। ਇਹਨਾਂ ਦੀ ਗ੍ਰਿਫਤਾਰੀ ਨਾਲ ਪੂਰੀ ਸਾਜਿਸ਼ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ। ਐਸਆਈਟੀ ਦੇ ਮੁਖੀ ਨੇ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਹੋਰ ਮੁਲਜ਼ਮਾਂ ਦੀ ਭੂਮਿਕਾ ਵੀ ਸਪੱਸ਼ਟ ਹੋ ਜਾਵੇਗੀ।
-------------

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ