Saturday, April 19, 2025

Sports

ਕ੍ਰਿਕਟਰਾਂ 'ਤੇ ਪਿਆ ਕੋਰੋਨਾ ਦਾ ਪਰਛਾਵਾਂ

July 15, 2021 12:04 PM
SehajTimes

ਇੰਗਲੈਂਡ : ਭਾਰਤ ਤੋਂ ਇੰਗਲੈਂਡ ਗਈ ਭਾਰਤੀ ਕ੍ਰਿਕਟ ਟੀਮ ਕੋਰੋਨਾ ਦੀ ਮਾਰ ਹੇਠ ਆ ਗਈ ਹੈ ਕਿਉਂਕਿ ਇੰਗਲੈਂਡ ਵਿਚ ਤਾਂ ਪਹਿਲਾਂ ਤੋਂ ਹੀ ਕੋਰੋਨਾ ਚਰਮ ਸੀਮਾ ਉਤੇ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਭਾਰਤ ਅਤੇ ਇੰਗਲੈਂਡ ਵਿਚ ਖੇਡੀ ਜਾਣ ਵਾਲੀ ਟੈਸਟ ਸੀਰੀਜ਼ ਨਿਯਮਤ ਸਮੇਂ 'ਤੇ ਸ਼ੁਰੂ ਹੋਵੇਗੀ ਜਾਂ ਨਹੀਂ ਇਸ ਬਾਰੇ ਹਾਲੇ ਤਕ ਸਥਿਤੀ ਸਾਫ਼ ਨਹੀਂ ਹੋ ਸਕੀ ਹੈ। ਇਥੇ ਦਸ ਦਈਏ ਕਿ 20 ਜੁਲਾਈ ਤੋਂ 22 ਜੁਲਾਈ ਵਿਚਾਲੇ ਟੀਮ ਇੰਡੀਆ ਅਤੇ ਕਾਉਂਟੀ ਪਲੇਇੰਗ 11 ਵਿਚਾਲੇ ਪ੍ਰੈਕਟਿਸ ਮੈਚ ਖੇਡਿਆ ਜਾਣਾ ਹੈ। ਟੀਮ ਇੰਡੀਆ ਦੇ 2 ਖਿਡਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਇਹ ਜਾਣਕਾਰੀ ਮਿਲਣ ਤੋਂ ਬਾਅਦ ਖਿਡਾਰੀਆਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਟੀਮ ਇੰਡੀਆ ਵਿੱਚ ਕੋਰੋਨਾ ਪੀੜਤ ਖਿਡਾਰੀਆਂ ਦੀ ਗਿਣਤੀ ਵੱਧ ਸਕਦੀ ਹੈ । ਇਸ ਵਿੱਚ ਰਾਹਤ ਦੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਇੱਕ ਖਿਡਾਰੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ, ਜਦਕਿ ਦੂਜੇ ਖਿਡਾਰੀ ਵਿੱਚ ਕੋਈ ਗੰਭੀਰ ਲੱਛਣ ਨਹੀਂ ਮਿਲੇ ਹਨ। ਇਸ ਤੋਂ ਇਲਾਵਾ ਟੀਮ ਇੰਡੀਆ ਦੇ ਬਾਕੀ ਖਿਡਾਰੀ ਪੂਰੀ ਤਰ੍ਹਾਂ ਠੀਕ ਹਨ । ਜਿਸ ਖਿਡਾਰੀ ਦੀ ਰਿਪੋਰਟ ਨੈਗੇਟਿਵ ਆਈ ਹੈ, ਉਸਦੀ ਆਈਸੋਲੇਸ਼ਨ ਮਿਆਦ ਵੀ ਪੂਰੀ ਹੋਣ ਵਾਲੀ ਹੈ। ਇਹ ਖਿਡਾਰੀ 18 ਜੁਲਾਈ ਨੂੰ ਡਰਹਮ ਵਿੱਚ ਟੀਮ ਕੈਂਪ ਵਿੱਚ ਸ਼ਾਮਿਲ ਹੋਵੇਗਾ । ਉੱਥੇ ਹੀ ਦੂਜੇ ਖਿਡਾਰੀ ਦੀ ਰਿਪੋਰਟ ਨੈਗੇਟਿਵ ਆਉਣਾ ਬਾਕੀ ਹੈ। ਟੀਮ ਨਾਲ ਜੁੜੇ ਇੱਕ ਸੂਤਰ ਨੇ ਕਿਹਾ ਕਿ ਦੋਵਾਂ ਖਿਡਾਰੀਆਂ ਵਿੱਚ ਕੋਰੋਨਾ ਦੇ ਬਹੁਤ ਮਾਮੂਲੀ ਲੱਛਣ ਸਨ । ਗਲੇ ਵਿੱਚ ਦਰਦ, ਜ਼ੁਕਾਮ ਦੀ ਸ਼ਿਕਾਇਤ ਸਾਹਮਣੇ ਆਈ ਸੀ । ਕੋਰੋਨਾ ਟੈਸਟ ਕਰਵਾਏ ਜਾਣ ‘ਤੇ ਦੋਨਾਂ ਖਿਡਾਰੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ । ਇੱਕ ਖਿਡਾਰੀ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਖਿਡਾਰੀ ਦੀ ਆਈਸੋਲੇਸ਼ਨ ਮਿਆਦ ਵੀ ਐਤਵਾਰ ਨੂੰ ਪੂਰਾ ਹੋ ਜਾਵੇਗੀ। ਦੂਜੇ ਖਿਡਾਰੀ ਵਿੱਚ ਵੀ ਕੋਰੋਨਾ ਦਾ ਹੁਣ ਕੋਈ ਲੱਛਣ ਨਹੀਂ ਹੈ। ਸਾਨੂੰ ਉਮੀਦ ਹੈ ਕਿ ਉਹ ਖਿਡਾਰੀ ਵੀ ਜਲਦੀ ਹੀ ਟੀਮ ਦਾ ਹਿੱਸਾ ਬਣ ਜਾਵੇਗਾ।” ਦੱਸ ਦੇਈਏ ਕਿ ਇੱਕ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਟੀਮ ਇੰਡੀਆ ਦੇ ਬਾਕੀ ਸਾਰੇ ਖਿਡਾਰੀ ਬਿਲਕੁਲ ਠੀਕ ਹਨ । 18 ਜੁਲਾਈ ਨੂੰ ਡਰਹਮ ਕੈਂਪ ਪਹੁੰਚਣ ਤੋਂ ਬਾਅਦ ਇਨ੍ਹਾਂ ਸਾਰੇ ਖਿਡਾਰੀਆਂ ਦੇ ਕੋਰੋਨਾ ਟੈਸਟ ਕੀਤੇ ਜਾਣਗੇ।

Have something to say? Post your comment

 

More in Sports

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ