ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਰੌਲੇ ਨੂੰ ਵਿਰਾਮ ਲੱਗ ਗਿਆ ਲੱਗਦਾ ਹੈ ਕਿਉਂਕਿ ਪੰਜਾਬ ‘ਚ ਕਾਂਗਰਸ ਪਾਰਟੀ ਵਿਚਾਲੇ ਚੱਲ ਰਹੇ ਕਲੇਸ਼ ‘ਤੇ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ ਕਿ ਆਪਸੀ ਮਤਭੇਦ ਖਤਮ ਕਰਨ ਦਾ ਰਾਹ ਲੱਭ ਲਿਆ ਹੈ। ਨਵੇਂ ਲਏ ਗਏ ਫ਼ੈਸਲੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਪਰ ਸਿੱਧੂ ਨੂੰ ਰਾਜ਼ੀ ਕਰਨ ਲਈ ਪੰਜਾਬ ਪ੍ਰਧਾਨ ਬਣਾ ਦਿਤਾ ਗਿਆ ਹੈ। ਦੂਜੇ ਪਾਸੇ ਨਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨਾਲ ਦੋ ਵਰਕਿੰਗ ਪ੍ਰੈਜੀਡੈਂਟ ਲਾਏ ਜਾਣ ਦੀ ਵੀ ਖ਼ਬਰ ਹੈ। ਇਸ ਦੇ ਨਾਲ ਹੀ ਇਹ ਖ਼ਬਰ ਵੀ ਹੈ ਕਿ ਪੰਜਾਬ ਕੈਬਨਿਟ ‘ਚ ਫੇਰਬਦਲ ਹੋਵੇਗਾ ਮਤਲਬ ਕਿ ਕੁਝ ਮੰਤਰੀਆਂ ਦੇ ਬਦਲੇ ਜਾ ਸਕਦੇ ਵਿਭਾਗ। ਦਰਅਸਲ ਅੱਜ ਇਕ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਹੋਵੇਗਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ। ਇਥੇ ਇਹ ਵੀ ਦਸ ਦਈਏ ਕਿ ਇਹ ਇਕ ਰਸਮੀ ਬਿਆਨ ਹੈ ਜੋ ਕਿ ਮਾਇਨੇ ਰਖਦਾ ਹੈ ਪਰ ਇਹ ਵੀ ਵੇਖਣਾ ਹੈ ਕਿ ਇਸ ਸਬੰਧੀ ਪਾਰਟੀ ਹਾਈ ਕਮਾਂਡ ਇਸ ਦਾ ਅਧਿਕਾਰਕ ਐਲਾਨ ਕਦੋਂ ਕਰੇਗੀ।