ਪੰਜਾਬ, ਚੰਡੀਗੜ੍ਹ ਤੇ ਹਰਿਆਣਾ 'ਚ ਪਏਗਾ ਭਾਰੀ ਮੀਂਹ
ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਲਈ ਇਕ ਦਿਨ ਹੋਰ ਇੰਤਜਾਰ ਦੀ ਲੋੜ ਹੈ ਕਿਉਂਕਿ ਮੌਸਮ ਵਿਭਾਗ ਅਨੁਸਾਰ ਹੁਣ 18 ਤਰੀਖ ਯਾਨੀ ਕਿ ਭਲਕੇ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਦਰਅਸਲ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 18 ਜੁਲਾਈ ਤੋਂ 20 ਜੁਲਾਈ ਤੱਕ ਪੰਜਾਬ ਅਤੇ ਹਰਿਆਣਾ ਦੇ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਅਗਲੇ 48 ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕੁਝ ਥਾਵਾਂ 'ਤੇ ਹਲਕੇ ਮੀਂਹ / ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਤੇਜ਼ ਹਨ੍ਹੇਰੀ ਅਤੇ ਬਿਜਲੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਮੀਂਹ ਦੀਆਂ ਗਤੀਵਿਧੀਆਂ ਦੀ ਤੀਬਰਤਾ 18 ਤੋਂ 20 ਜੁਲਾਈ 2021 ਦੌਰਾਨ ਚੰਡੀਗੜ੍ਹ ਸਮੇਤ ਦੋਵਾਂ ਰਾਜਾਂ ਵਿੱਚ ਫੈਲਣ ਦੀ ਸੰਭਾਵਨਾ ਹੈ। ਜਿਆਦਾਤਰ ਥਾਵਾਂ ਅਤੇ ਉੱਤਰ ਪੂਰਬੀ ਅਤੇ ਦੱਖਣੀ ਪੂਰਬੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ / ਗਰਜ ਨਾਲ ਅਤੇ ਉੱਤਰੀ ਪੂਰਬੀ ਤੇ ਦੱਖਣ ਪੂਰਬੀ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਵੇਗੀ। ਇਸ ਦੌਰਾਨ ਮੌਸਮ ਵਿਭਾਗ ਨੇ ਕਿਹਾ ਕਿ ਨੀਵੇਂ ਇਲਾਕਿਆਂ, ਨਦੀਆਂ ਅਤੇ ਹੋਰ ਥਾਵਾਂ 'ਤੇ ਜਾਣ ਤੋਂ ਬਚੋ, ਸੇਮ ਨਾਲ ਭਰੇ ਇਲਾਕਿਆਂ ਵਿਚ ਜਾਣ ਤੋਂ ਪਰਹੇਜ਼ ਕਰੋ, ਕਮਜ਼ੋਰ ਢਾਂਚਿਆਂ ਦੇ ਨੇੜੇ ਨਾ ਖੜ੍ਹੋ, ਡਰੇਨੇਜ ਨੈਟਵਰਕ ਬਣਾਈ ਰੱਖਿਆ ਜਾਵੇ, ਕਟਾਈ ਵਾਲੀਆਂ ਫਸਲਾਂ ਨੂੰ ਖੁੱਲੇ ਵਿਚ ਰੱਖੋ, ਬਾਰਿਸ਼ ਵਿਚ ਸਾਵਧਾਨੀ ਨਾਲ ਵਾਹਨ ਚਲਾਓ, ਆਪਣੇ ਆਪ ਨੂੰ ਫਲਾਈਟ ਅਤੇ ਰੇਲ ਦੇ ਸ਼ੈਡਿਊਲ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਾਰੇ ਅਪਡੇਟ ਰੱਖੋ।