ਕਿਹਾ, ਸੋਨੀਆ ਗਾਂਧੀ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਦਖਲ ਅੰਦਾਜ਼ੀ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ
ਚੰਡੀਗੜ੍ਹ: ਪਹਿਲਾਂ ਤਾਂ ਲੱਗ ਰਿਹਾ ਸੀ ਕਿ ਪੰਜਾਬ ਕਾਂਗਰਸ ਦਾ ਰੌਲ ਖ਼ਤਮ ਹੋ ਗਿਆ ਹੈ ਪਰ ਹੁਣ ਇਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਦਾ ਕਲੇਸ਼ ਵੱਧ ਗਿਆ ਲੱਗਦਾ ਹੈ। ਇਥੇ ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਕੁਝ ਦਿਨਾਂ ਤੋਂ ਖ਼ਬਰਾਂ ਹਨ ਕਿ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਲਗਪਗ ਤੈਅ ਹੈ ਇਸੇ ਕਰ ਕੇ ਸਿੱਧੂ ਦੇ ਚਹੇਤੀ ਮਤਲਬ ਕਿ ਸਮਰੱਥਕ ਵੀ ਖ਼ੁਸ਼ ਸਨ। ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਜਾ ਸਕਦੀ ਹੈ। ਅਜਿਹੇ ਵਿਚ ਹੁਣ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਦੀਆਂ ਖ਼ਬਰਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਨੂੰ ਚੇਤਾਵਨੀ ਦੇ ਦਿੱਤੀ ਹੈ ਮਤਲਬ ਕਿ ਮੁੱਖ ਮੰਤਰੀ ਨੇ ਇਕ ਚਿੱਠੀ ਸੋਨੀਆ ਗਾਂਧੀ ਨੂੰ ਭੇਜੀ ਹੈ। ਪੱਤਰ ਵਿਚ ਲਿਖਿਆ ਹੈ ਕਿ ਕਿਹਾ ਕਿ ਪਾਰਟੀ ਹਾਈ ਕਮਾਂਡ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਦਖਲ ਅੰਦਾਜ਼ੀ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਨਹੀਂ ਤਾਂ ਇਸਦਾ ਵੱਡਾ ਨੁਕਸਾਨ ਹੋ ਸਕਦਾ ਹੈ। ਦਰਅਸਲ ਗੱਲ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਚਾਹੁੰਦੇ ਕਿ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇ। ਕੈਪਟਨ ਦਾ ਕਹਿਣਾ ਹੈ ਕਿ ਅਜਿਹੀ ਸਥਿਤੀ ਵਿੱਚ ਪੰਜਾਬ ਕਾਂਗਰਸ ਦੋ ਫਾੜ ਹੋਣ ਦੀ ਕਗਾਰ ‘ਤੇ ਪਹੁੰਚ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕੈਪਟਨ ਵਿਰੋਧੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਚੰਡੀਗੜ੍ਹ ਵਿਖੇ ਇੱਕ ਮੀਟਿੰਗ ਕੀਤੀ ਗਈ ਹੈ। ਇਸ ਵਿੱਚ ਸਿੱਧੂ ਦੇ ਨਾਲ 5 ਮੰਤਰੀਆਂ ਅਤੇ 10 ਵਿਧਾਇਕਾਂ ਨੇ ਹਿੱਸਾ ਲਿਆ। ਇੱਥੇ, ਅਮਰਿੰਦਰ ਵੀ ਸਿੱਧੂ ਦੇ ਸਮਰਥਕਾਂ ਅਤੇ ਉਨ੍ਹਾਂ ਦੇ ਵਿਰੋਧੀਆਂ ਨੂੰ ਆਸਾਨ ਮੌਕਾ ਦੇਣ ਦੇ ਹੱਕ ਵਿੱਚ ਨਹੀਂ ਜਾਪਦੇ। ਸਿੱਧੂ ਦੀ ਮੁਲਾਕਾਤ ਤੋਂ ਬਾਅਦ, ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਸਿਸਵਾਨ ਵਿਖੇ ਆਪਣੇ ਫਾਰਮ ਹਾਊਸ ਵਿਚ ਆਪਣੇ ਨੇੜਲੇ ਵਿਧਾਇਕਾਂ, ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਐਮਰਜੈਂਸੀ ਮੀਟਿੰਗ ਵੀ ਬੁਲਾ ਲਈ ਅਤੇ ਆਪਣੀ ਰਣਨੀਤੀ ਤਿਆਰ ਕੀਤੀ। ਇਸ ਤੋਂ ਬਾਅਦ ਹੀ ਸੋਨੀਆ ਨੂੰ ਇਕ ਪੱਤਰ ਲਿਖਿਆ ਗਿਆ ਹੈ।