ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ
ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਕੀਤਾ। ਇਕ ਦਿਨ ਪਹਿਲਾਂ ਯਾਨੀ ਕਿ ਸਨਿਚਰਵਾਰ ਨੂੰ ਪੈਟਰੋਲ 30 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਸੀ ਜਦੋਂਕਿ ਡੀਜ਼ਲ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਸਨ। ਅੱਜ ਦੇ ਹਿਸਾਬ ਨਾਲ ਜੇਕਰ ਵੇਖੀਏ ਤਾਂ ਚੰਡੀਗੜ੍ਹ ਵਿਚ ਪੈਟਰੋਲ 97.93 ਰੁਪਏ ਅਤੇ ਡੀਜ਼ਲ 89.50 ਰੁਪਏ ਹੈ। ਇਸੇ ਤਰ੍ਹਾਂ ਦਿੱਲੀ ਵਿਚ ਪੈਟਰੋਲ 101.84 ਅਤੇ ਡੀਜ਼ਲ 89.87 ਰੁਪਏ ਹੈ। ਇਥੇ ਇਹ ਵੀ ਦਸ ਦਈਏ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕਾਂ ਦੇ ਘਰਾਂ ਦਾ ਬਜਟ ਖਰਾਬ ਹੁੰਦਾ ਜਾ ਰਿਹਾ ਹੈ। ਦੇਸ਼ ਦੇ ਦੂਜੇ ਰਾਜਾਂ ਦੀ ਤੁਲਨਾ ਵਿਚ ਮੱਧ ਪ੍ਰਦੇਸ਼ ਵਿਚ ਪੈਟਰੋਲ ਦੀ ਕੀਮਤ ਇਕ ਰਿਕਾਰਡ ਪੱਧਰ 'ਤੇ ਹੈ। ਸਾਗਰ ਵਿਚ ਪੈਟਰੋਲ 109.56 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਜਦਕਿ ਡੀਜ਼ਲ 98.35 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਬਾਲਾਘਾਟ ਵਿੱਚ ਪੈਟਰੋਲ ਦੀ ਦਰ 112.41 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਕਈ ਰਾਜਾਂ ਵਿਚ ਤੇਲ ਦੀਆਂ ਕੀਮਤਾਂ 100 ਰੁਪਏ ਨੂੰ ਪਾਰ ਕਰ ਗਈਆਂ ਹਨ ਜਿਨ੍ਹਾਂ ਵਿਚ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਸ਼ਾਮਲ ਹਨ। ਮਹਾਂਨਗਰ ਮੁੰਬਈ, ਹੈਦਰਾਬਾਦ ਅਤੇ ਬੰਗਲੌਰ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਦੀ ਕੀਮਤ ਦੇ ਅਧਾਰ ਤੇ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ।