Friday, November 22, 2024

National

10ਵੀਂ ਪਾਸ ਬਿਨੈਕਾਰਾਂ ਲਈ ਸਰਕਾਰੀ ਨੌਕਰੀਆਂ, ਇਵੇਂ ਕਰੋ ਅਪਲਾਈ

July 18, 2021 12:52 PM
SehajTimes

ਨਵੀਂ ਦਿੱਲੀ : ਭਾਰਤ ਸਰਕਾਰ ਨੇ ਉਨ੍ਹਾਂ ਨਾਗਰਿਕਾਂ ਲਈ ਦਰਵਾਜ਼ੇ ਖੋਲ੍ਹੇ ਹਨ ਜੋ ਸਿਰਫ਼ ਦਸਵੀਂ ਪਾਸ ਹਨ ਅਤੇ ਸਰਕਾਰੀ ਨੌਕਰੀ ਦੇ ਨਾਲ ਨਾਲ ਦੇਸ਼ ਦੀ ਸੇਵਾ ਵੀ ਕਰਨਾ ਲੋਚਦੇ ਹਨ। ਦਰਅਸਲ ਸਟਾਫ ਚੋਣ ਕਮਿਸ਼ਨ ਨੇ ਬਾਰਡਰ ਸਿਕਿਓਰਿਟੀ ਫੋਰਸ (ਬੀਐਸਐਫ), ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ), ਇੰਡੋ ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ), ਸ਼ਸ਼ਾਸਤਰ ਸੀਮਾ ਬੱਲ (ਐਸਐਸਬੀ), ਸਕੱਤਰੇਤ ਸੁਰੱਖਿਆ ਬਲ ਵਿਚ ਕਾਂਸਟੇਬਲ (ਜਨਰਲ ਡਿਊਟੀ) ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਗ੍ਰਹਿ ਮੰਤਰਾਲੇ (ਐਮਐਚਏ) ਦੁਆਰਾ ਬਣਾਈ ਗਈ ਭਰਤੀ ਯੋਜਨਾ ਦੇ ਅਨੁਸਾਰ ਅਤੇ ਗ੍ਰਹਿ ਮੰਤਰਾਲੇ ਅਤੇ ਸਟਾਫ ਚੋਣ ਕਮਿਸ਼ਨ ਦਰਮਿਆਨ ਹੋਏ ਸਮਝੌਤੇ ਦੇ ਮੈਮੋਰੰਡਮ ਦੇ ਅਨੁਸਾਰ ਅਸਮ ਰਾਈਫਲਜ਼ (ਏਆਰ) ਵਿਚ (ਐਸਐਸਐਫ) ਅਤੇ ਰਾਈਫਲਮੈਨ (ਜਨਰਲ ਡਿਊਟੀ) ਲਈ ਨੌਕਰੀਆਂ ਨਿਕਲੀਆਂ ਹਨ। ਸਟਾਫ ਸਿਲੈਕਸ਼ਨ ਕਮਿਸ਼ਨ ਨੇ 25,271 ਅਹੁਦਿਆ ਲਈ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਕਾਂਸਟੇਬਲ ਦੇ ਅਹੁਦੇ ਲਈ ਅਰਜ਼ੀ ਅਰੰਭ ਹੋ ਗਈ ਹੈ। ਇੱਛੁਕ ਅਤੇ ਯੋਗ ਉਮੀਦਵਾਰ ਆਨਲਾਈਨ ਵੈਬਸਾਈਟ ssc.nic.in 'ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ। ਬਿਨੈ ਪੱਤਰ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 31 ਅਗਸਤ 2021 ਹੈ। ਉਮੀਦਵਾਰਾਂ ਦੁਆਰਾ 02.09.2021 ਤੱਕ ਆਨਲਾਈਨ ਫੀਸ ਦਾ ਭੁਗਤਾਨ ਕੀਤਾ ਜਾ ਸਕਦਾ ਹੈ। ਹਾਲਾਂਕਿ, ਉਹ ਉਮੀਦਵਾਰ ਜੋ ਐਸਬੀਆਈ ਦੇ ਚਲਾਨ ਦੁਆਰਾ ਨਕਦ ਭੁਗਤਾਨ ਕਰਨਾ ਚਾਹੁੰਦੇ ਹਨ, ਉਹ ਬੈਂਕ ਦੇ ਕਾਰਜਸ਼ੀਲ ਘੰਟਿਆਂ ਦੇ ਅੰਦਰ ਐਸਬੀਆਈ ਦੀਆਂ ਸ਼ਾਖਾਵਾਂ 'ਤੇ 07.09.2021 ਤੱਕ ਨਕਦ ਭੁਗਤਾਨ ਕਰ ਸਕਦੇ ਹਨ।
ਸਟਾਫ ਸਿਲੈਕਸ਼ਨ ਕਮਿਸ਼ਨ ਦੇ ਸੀਏਪੀਐਫ ਜੀਡੀ ਕਾਂਸਟੇਬਲ ਦੇ ਅਹੁਦੇ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਨੂੰ 10 ਵੀਂ ਪਾਸ ਹੋਣਾ ਚਾਹੀਦਾ ਹੈ। ਉਹ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 23 ਸਾਲ ਦੇ ਵਿਚਕਾਰ ਹੈ, ਅਪਲਾਈ ਕਰ ਸਕਦੇ ਹਨ। ਚੋਣ ਤੋਂ ਬਾਅਦ ਉਮੀਦਵਾਰਾਂ ਨੂੰ 21,700 ਰੁਪਏ ਤੋਂ ਲੈ ਕੇ 69,100 ਰੁਪਏ ਤਨਖਾਹ ਮਿਲੇਗੀ। ਸਟਾਫ ਚੋਣ ਕਮਿਸ਼ਨ ਦੀ ਅਧਿਕਾਰਤ ਵੈਬਸਾਈਟ ssc.nic.in 'ਤੇ ਜਾ ਕੇ ਆਨ ਲਾਈਨ ਅਪਲਾਈ ਕਰ ਸਕਦਾ ਹੈ। ਇਕ ਹਿੰਦੀ ਦੀ ਵੈੱਬਸਾਈਟ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

Have something to say? Post your comment

Readers' Comments

Navkaran Singh 1/19/2023 4:13:26 AM

Good job

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ