Thursday, November 21, 2024

Chandigarh

10 ਕਾਂਗਰਸੀ ਵਿਧਾਇਕਾਂ ਦੀ ਸੋਨੀਆ ਨੂੰ ਚਿੱਠੀ : ਕੈਪਟਨ ਨੂੰ ਨਿਰਾਸ਼ ਨਾ ਕਰੋ, ਉਹ ਹਾਲੇ ਵੀ ਵੱਡੇ ਨੇਤਾ

July 18, 2021 04:57 PM
SehajTimes

ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਮਸਲੇ ’ਤੇ ਕਾਂਗਰਸ ਦੇ ਦਸ ਵਿਧਾਇਕਾਂ ਨੇ ਪਾਰਟੀ ਹਾਈ ਕਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਨੂੰ ਨਿਰਾਸ਼ ਨਾ ਕਰਨ ਦੀ ਅਪੀਲ ਕੀਤੀ ਹੈ। ਵਿਧਾਇਕਾਂ ਨੇ ਕਿਹਾ ਕਿ ਕੈਪਟਨ ਹਾਲੇ ਵੀ ਜਨਤਾ ਅਤੇ ਰਾਜ ਵਿਚ ਸਭ ਤੋਂ ਵੱਡੇ ਨੇਤਾ ਹਨ। ਵਿਧਾਇਕਾਂ ਨੇ ਕਿਹਾ ਕਿ ਕੇਵਲ ਅਮਰਿੰਦਰ ਸਿੰਘ ਕਾਰਨ ਹੀ 1984 ਦੇ ਦਰਬਾਰ ਸਾਹਿਬ ’ਤੇ ਹਮਲੇ ਅਤੇ ਦਿੱਲੀ ਅਤੇ ਦੇਸ਼ ਵਿਚ ਹੋਰ ਥਾਵਾਂ ’ਤੇ ਸਿੱਖਾਂ ਦੇ ਕਤਲੇਆਮ ਦੇ ਬਾਅਦ ਵੀ ਕਾਂਗਰਸ ਨੇ ਪੰਜਾਬ ਵਿਚ ਸੱਤਾ ਹਾਸਲ ਕੀਤੀ। ਆਗੂਆਂ ਨੇ ਸਾਂਝੇ ਬਿਆਨ ਵਿਚ ਕਿਹਾ, ‘ਕਪਤਾਨ ਅਮਰਿੰਦਰ ਸਿੰਘ ਨੂੰ ਨਿਰਾਸ਼ ਨਾ ਕਰੋ ਜਿਨ੍ਹਾਂ ਦੇ ਯਤਨਾਂ ਸਦਕਾ ਪਾਰਟੀ ਪੰਜਾਬ ਵਿਚ ਚੰਗੀ ਤਰ੍ਹਾਂ ਖੜੀ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਰਾਜ ਪੀਪੀਸੀਸੀ ਮੁਖੀ ਦੀ ਨਿਯੁਕਤੀ ਪਾਰਟੀ ਹਾਈ ਕਮਾਨ ਦਾ ਵਿਸ਼ੇਸ਼ ਅਧਿਕਾਰ ਸੀ ਪਰ ਨਾਲ ਹੀ, ਉਥੇ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਕੇਵਲ ਪਾਰਟੀ ਦੇ ਗ੍ਰਾਫ਼ ਨੂੰ ਘੱਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਰਾਜ ਵਿਚ ਸਮਾਜ ਦੇ ਵੱਖ ਵੱਖ ਵਰਗਾਂ, ਖ਼ਾਸਕਰ ਕਿਸਾਨਾਂ ਵਿਚਾਲੇ ਅਥਾਹ ਸਨਮਾਨ ਪ੍ਰਾਪਤ ਕੀਤਾ ਜਿਨ੍ਹਾਂ ਲਈ ਉਨ੍ਹਾਂ 2004 ਦੇ ਜਲ ਸਮਝੌਤੇ ਦਾ ਖ਼ਾਤਮਾ ਕੀਤਾ ਹਾਲਾਂਕਿ ਮੁੱਖ ਮੰਤਰੀ ਵਜੋਂ ਅਪਣੀ ਕੁਰਸੀ ਨੂੰ ਖ਼ਤਰੇ ਵਿਚ ਪਾ ਦਿਤਾ ਸੀ। 10 ਵਿਧਾਇਕ ਹਰਮਿੰਦਰ ਸਿੰਘ ਗਿੱਲ, ਫ਼ਤਿਹ ਬਾਜਵਾ, ਗੁਰਪ੍ਰੀਤ ਸਿੰਘ ਜੀਪੀ, ਕੁਲਦੀਪ ਸਿੰਘ ਵੈਦ, ਬਲਵਿੰਦਰ ਸਿੰਘ ਲਾਡੀ, ਸੰਤੋਖ ਸਿੰਘ ਭਲਾਈਪੁਰ, ਜੋਗਿੰਦਰਪਾਲ, ਜਗਦੇਵ ਸਿੰਘ ਕਮਾਲੂ, ਪੀਰਮਲ ਸਿੰਘ ਖ਼ਾਲਸਾ ਅਤੇ ਸੁਖਪਾਲ ਖਹਿਰਾ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ