200 ਦੇ ਕਰੀਬ ਪੁਲਿਸ ਮੁਲਾਜ਼ਮ ਤੇ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਪੁੱਜੀਆਂ
ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ ਗੁਰੂਗ੍ਰਾਮ ਵਿਚ ਬੀਤੀ ਰਾਤ ਤੇਜ ਬਰਸਾਤ ਕਾਰਨ ਇਕ ਇਮਾਰਮ ਢਹਿ ਢੇਰੀ ਹੋ ਗਈ। ਸੂਚਨਾ ਮਿਲਦੇ ਹੀ ਬਚਾਉ ਕਾਰਜ ਸ਼ੁਰੂ ਕਰ ਦਿਤੇ ਗਏ ਸਨ ਅਤੇ ਫ਼ਾਇਬ ਬ੍ਰਿਗੇਡ ਦੀਆਂ ਗੱਡੀਆਂ ਵੀ ਪੁੱਜ ਚੁੱਕੀਆਂ ਸਨ। ਤਾਜਾ ਮਿਲੀ ਜਾਣਕਾਰੀ ਅਨੁਸਾਰ ਗੁਰੂਗ੍ਰਾਮ ਵਿਚ ਬੀਤੀ ਰਾਤ ਘਰ ਦੇ ਢਹਿ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਦੋ ਲੋਕਾਂ ਦੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ ਹੈ। ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਨੇ ਬਚਾਅ ਕਾਰਜ ਸ਼ੁਰੂ ਕੀਤਾ। ਇਸ ਘਟਨਾ ਵਿਚ ਇਕ ਵਿਅਕਤੀ ਨੂੰ ਸੁਰੱਖਿਅਤ ਬਾਹਰ ਕੱਢਣ ਤੋਂ ਬਾਅਦ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਖ਼ਬਰ ਮਿਲਦਿਆਂ ਹੀ ਆਸਪਾਸ ਦੇ ਸਾਰੇ ਸਟੇਸ਼ਨ ਇੰਚਾਰਜਾਂ ਸਮੇਤ ਐਸ ਸੀ ਪੀ ਪਟੌਦੀ ਵੀਰ ਸਿੰਘ ਅਤੇ 200 ਦੇ ਕਰੀਬ ਪੁਲਿਸ ਮੁਲਾਜ਼ਮ, ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ, ਪੰਜ ਜੇਸੀਬੀ, ਦਰਜਨ ਤੋਂ ਵੱਧ ਐਂਬੂਲੈਂਸਾਂ ਮੌਕੇ 'ਤੇ ਪਹੁੰਚ ਗਈਆਂ। ਸ਼ੁਰੂਆਤ ਵਿਚ ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਤਕਰੀਬਨ 6 ਵਿਅਕਤੀਆਂ ਦੇ ਫਸਣ ਦੀ ਖ਼ਬਰ ਮਿਲੀ ਹੈ। ਘਟਨਾ ਦਾ ਕਾਰਨ ਫਿਲਹਾਲ ਖੇਤਰ ਵਿਚ ਮੀਂਹ ਮੰਨਿਆ ਜਾ ਰਿਹਾ ਹੈ। ਪਰ ਫਿਲਹਾਲ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਹੈ ਕਿ ਇਹ ਹਾਦਸਾ ਕਿਵੇਂ ਹੋਇਆ। ਬਹੁਤ ਸਾਰਾ ਮਲਬਾ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਦੇ ਲੋਕ ਅਜੇ ਵੀ ਮੌਕੇ ‘ਤੇ ਮੌਜੂਦ ਹਨ।