29,413 ਨਵੇਂ ਕੋਰੋਨਾ ਕੇਸ ਤੇ 372 ਮੌਤਾਂ
ਨਵੀਂ ਦਿੱਲੀ: ਬੀਤੇ ਸੋਮਵਾਰ ਨੂੰ ਦੇਸ਼ ਵਿੱਚ 29,413 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ। ਇਸ ਦੌਰਾਨ 45,345 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਅਤੇ 372 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋਈ। ਹੁਣ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਵੀ ਗਿਰਾਵਟ ਆਈ। ਐਕਟਿਵ ਮਾਮਲਿਆਂ ਵਿਚ ਪਿਛਲੇ 24 ਘੰਟਿਆਂ ਦੌਰਾਨ 16,322 ਦੀ ਕਮੀ ਦਰਜ ਕੀਤੀ ਗਈ। ਇਸ ਸਮੇਂ ਦੇਸ਼ ਵਿਚ 3 ਲੱਖ 99 ਹਜ਼ਾਰ 998 ਕੋਰੋਨਾ ਪੀੜਤ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਇਹ ਅੰਕੜਾ ਵੀ ਪਿਛਲੇ 117 ਦਿਨਾਂ ਵਿਚ ਸਭ ਤੋਂ ਘੱਟ ਹੈ।ਇਸ ਤੋਂ ਪਹਿਲਾਂ 24 ਮਾਰਚ ਨੂੰ ਦੇਸ਼ ਵਿਚ 3.91 ਲੱਖ ਸਰਗਰਮ ਮਾਮਲੇ ਹੋਏ ਸਨ। ਜੇਕਰ ਕੇਰਲਾ ਕੀ ਗੱਲ ਕਰੀਏ ਤਾਂ ਇਥੇ ਸੋਮਵਾਰ ਨੂੰ 9931 ਨਵੇਂ ਕੇਸ ਸਾਹਮਣੇ ਆਏ, ਜਿਸ ਤੋਂ ਬਾਅਦ ਰਾਜ ਵਿੱਚ ਸੰਕਰਮਿਤ ਹੋਣ ਦੀ ਸੰਖਿਆ 31 ਲੱਖ 70 ਹਜ਼ਾਰ 868 ਹੋ ਗਈ ਹੈ। ਇਸ ਦੇ ਨਾਲ ਹੀ ਰਾਜ ਵਿਚ ਮਹਾਂਮਾਰੀ ਕਾਰਨ 58 ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਇਨਫੈਕਸ਼ਨ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ 408 ਹੋ ਗਈ ਹੈ।
ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਅੰਕੜੇ
ਬੀਤੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 29,413
ਬੀਤੇ 24 ਘੰਟਿਆਂ ਵਿੱਚ ਕੁੱਲ ਇਲਾਜ: 45,345
ਬੀਤੇ 24 ਘੰਟਿਆਂ ਵਿੱਚ ਕੁੱਲ ਮੌਤਾਂ: 372
ਹੁਣ ਤੱਕ ਕੁੱਲ ਸੰਕਰਮਿਤ: 3.11 ਕਰੋੜ
ਹੁਣ ਤਕ ਠੀਕ: 3.03 ਕਰੋੜ
ਹੁਣ ਤੱਕ ਕੁੱਲ ਮੌਤ: 4.14 ਲੱਖ
ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ: 3.99 ਲੱਖ