ਹੁਣ ਭਾਰਤ ਤੋਂ ਸਿੱਧੀਆਂ ਉਡਾਨਾਂ ਕੈਨੇਡਾ ਨੂੰ ਜਾ ਸਕਣਗੀਆਂ। ਇਸ ਸਬੰਧੀ ਪ੍ਰਾਪਤ ਹੋਈ ਤਾਜ਼ਾ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਸ਼ਵ ਵਿਚ ਫ਼ੈਲੀ ਕਰੋਨਾ ਮਹਾਮਾਰੀ ਕਾਰਨ ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਪਾਬੰਦੀ ਲਗਾ ਦਿਤੀ ਸੀ। ਪੰਚ ਮਹੀਨਿਆਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਇਹ ਪਾਬੰਦੀਆਂ ਹਟਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕੈਨੇਡਾ ਦੇ ਟਰਾਂਸਪੋਰਟ ਵਿਭਾਗ ਨੇ ਦਸਿਆ ਕਿ ਹੈ ਕਿ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ਵਾਲੇ ਯਾਤਰੀਆਂ ਨੂੰ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਵੀ ਕਰਨੀ ਹੋਵੇਗੀ। ਉਡਾਣਾਂ ਰਾਹੀਂ ਕੈਨੇਡਾ ਆਉਣ ਵਾਲੇ ਯਾਤਰੀਆਂ ਕੋਲ ਕੋਵਿਡ ਦੀ ਨੈਗੇਟਿਵ ਰਿਪੋਰਟ ਦਾ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੈ ਜਿਹੜਾ ਕਿ 18 ਘੰਟੇ ਤੋਂ ਜ਼ਿਆਦਾ ਪੁਰਾਣਾ ਨਾ ਹੋਵੇ।