Friday, November 22, 2024

Chandigarh

ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ: ਸਿੱਧੂ

September 29, 2021 06:43 PM
SehajTimes

ਵਿਧਾਇਕ ਸ. ਸਿੱਧੂ ਵੱਲੋਂ ਜ਼ਿਲ੍ਹਾ ਅਥਲੈਟਿਕ ਐਸੋਸੀਏਸ਼ਨ ਨੂੰ ਡੇਢ ਲੱਖ ਦਾ ਚੈੱਕ ਭੇਟ

 
ਮੋਹਾਲੀ : ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਉਹ ਵਚਨਬੱਧ ਹਨ ਤਾਂ ਕਿ ਨੌਜਵਾਨ ਵਾਲੇ ਪਾਸੇ ਤੋਂ ਹਟ ਕੇ ਆਪਣੇ ਪਰਿਵਾਰ ਤੇ ਸਮਾਜ ਲਈ ਰਾਹ ਦਸੇਰਾ ਬਣ ਸਕਣ। ਇੱਥੇ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਨੂੰ ਖੇਡ ਗਤੀਵਿਧੀਆਂ ਤੇਜ਼ ਕਰਨ ਲਈ ਡੇਢ ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਨੌਜਵਾਨਾਂ ਦੀ ਸ਼ਕਤੀ ਨੂੰ ਖੇਡ ਜਾਂ ਹੋਰ ਗਤੀਵਿਧੀਆਂ ਵਿੱਚ ਲਾਉਣ ਦੀ ਲੋੜ ਹੈ ਤਾਂ ਕਿ ਉਹ ਸਮਾਜ ਲਈ ਉਸਾਰੂ ਕੰਮ ਕਰਨ ਦੇ ਯੋਗ ਬਣ ਸਕਣ ਅਤੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ਉਤੇ ਚਮਕਾ ਸਕਣ। ਉਨ੍ਹਾਂ ਕਿਹਾ ਕਿ ਹਲਕੇ ਦੇ ਨੌਜਵਾਨਾਂ ਲਈ ਜਿੰਮਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਤਾਂ ਕਿ ਉਹ ਸਿਹਤਮੰਦ ਜੀਵਨ ਬਿਤਾ ਸਕਣ।
ਇਸ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੋਹਾਲੀ ਦੇ ਪ੍ਰਧਾਨ ਮਲਕੀਅਤ ਸਿੰਘ, ਜਨਰਲ ਸਕੱਤਰ ਸਵਰਨ ਸਿੰਘ, ਪ੍ਰੀਤਮ ਸਿੰਘ, ਐਸ.ਆਈ.ਐਸ. ਕੋਰਾ, ਖ਼ਜ਼ਾਨਚੀ ਰਾਮ ਕੁਮਾਰ ਵਸ਼ਿਸ਼ਟ, ਮੈਂਬਰ ਡਾਕਟਰ ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ, ਸੰਜੀਵ ਕੁਮਾਰ ਬਾਂਸਲ, ਗੁਰਮਿੰਦਰ ਸਿੰਘ ਢੇਸੀ ਅਤੇ ਗੁਰਚਰਨ ਸਿੰਘ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ