Saturday, April 19, 2025

Entertainment

ਪੁਰਾਤਨ ਪੰਜਾਬ ਦੇ ਦਿਲਚਸਪ ਮਾਹੌਲ ਨਾਲ ਜੁੜੀ ਕਾਮੇਡੀ ਭਰਪੂਰ ਫ਼ਿਲਮ ‘ਸ਼ਾਵਾ ਨੀਂ ਗਿਰਧਾਰੀ ਲਾਲ’

December 08, 2021 10:07 PM
Harjinder Jawanda

ਪੰਜਾਬ ਦੀ ਚਰਚਿਤ ਬੋਲੀ ਦੇ ਮਜ਼ਾਕੀਆ ਪਾਤਰ ਗਿਰਧਾਰੀ ਲਾਲ ਬਾਰੇ ਗਿੱਪੀ ਗਰੇਵਾਲ ਦੀ ਲਿਖੀ ਤੇ ਡਾਇਰੈਕਟ ਕੀਤੀ ਪੇਂਡੂ ਕਲਚਰ ਦੀਆਂ ਮਹਿਕਾਂ ਬਿਖੇਰਦੀ ਮਨੋਰੰਜਨ ਭਰਪੂਰ ਕਾਮੇਡੀ ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ਦਾ ਟਰੇਲਰ ਬੀਤੇ ਦਿਨੀਂ  ਹੀ ‘ਚ ਰਿਲੀਜ਼ ਹੋਇਆ ਹੈ ਜਿਸ ਵਿਚ ਗਿੱਪੀ ਗਰੇਵਾਲ ਨੇ ਇੱਕ ਅਜਿਹੇ ਬੇਪ੍ਰਵਾਹ ਨੌਜਵਾਨ ਦਾ ਕਿਰਦਾਰ ਨਿਭਾਇਆ ਹੈ ਜੋ ਪਿੰਡ ਦੀਆਂ ਸੋਹਣੀਆਂ ਜਨਾਨੀਆਂ ਦਾ ਝਾਕਾ ਲੈਣ ਦਾ ਆਦੀ ਹੈ।ਫਿਲਮ ਵਿੱਚ ਇਕ ਨਹੀਂ ਬਲਕਿ ਅਨੇਕਾਂ ਨਾਮਵਰ ਹੀਰੋਇਨਾਂ ਵਿਖਾਈ ਦਿੰਦੀਆਂ ਹਨ ਜੋ ਸਮੇਂ-ਸਮੇਂ ਸਿਰ ਗਿਰਧਾਰੀ ਲਾਲ ਦੀ ਜਿੰਦਗੀ ‘ਚ ਆਉਂਦੀਆਂ ਹਨ। 

ਲਿੰਕ ਨੂੰ ਕਲਿਕ ਕਰੋ ਤੇ ਆਰਟੀਕਲ ਪੜ੍ਹੋ : ਡਾਇਰੈਕਟਰ ਰਵੀ ਪੁੰਜ ਦਾ ਪਹਿਲੀ ਹਿੰਦੀ ਫਿਲਮ ਖਿਲਜ਼ੀ ਨਾਲ ਬਾਲੀਵੁੱਡ ’ਚ ਆਗ਼ਾਜ਼

ਫਿਲਮ ‘ਚ ਪਿੰਡ ਦਾ ਕਲਚਰ ਵਿਖਾਉਣ ਲਈ 1940 ਦੇ ਸਮੇਂ ਦੇ ਪੁਰਾਣੇ ਘਰਾਂ ਦਾ ਸੈੱਟ ਲਿਆ ਗਿਆ ਹੈ। ਟਰੇਲਰ ਮੁਤਾਬਕ ਇਹ ਫਿਲਮ ਇੱਕ ਸਧਾਰਨ ਕਿਸਮ ਦੇ ਛੜੇ ਬੰਦੇ ਦੇ ਹਸੀਨ ਸੁਪਨਿਆਂ ਦੀ ਕਹਾਣੀ ਪੇਸ਼ ਕਰਦੀ ਹੈ ਜਿਸਨੂੰ ਪਿੰਡ ਦੀਆਂ ਸਾਰੀਆਂ ਜਨਾਨੀਆਂ ਚੰਗੀਆਂ ਲੱਗਦੀਆਂ ਹਨ ਪਰ ਉਹ ਕਿਸੇ ਨੂੰ ਚੰਗਾ ਨਹੀਂ ਲੱਗਦਾ। ਆਪਣੇ ਆਪ ਨੂੰ ਚੰਗਾ ਵਿਖਾਉਣ ਲਈ ਗਿਰਧਾਰੀ ਲਾਲ ਜੋ ਸਕੀਮਾਂ ਘੜ੍ਹਦਾ ਹੈ ਉਹੋ ਫਿਲਮ ਦੀ ਰੌਚਕਤਾ ਨੂੰ ਵਧਾਉਂਦੀਆਂ ਹਨ। ਫਿਲਮ ਦਾ ਗੀਤ ਸੰਗੀਤ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ।ਗਿੱਪੀ ਗਰੇਵਾਲ ਵਲੋਂ ਖੁਦ ਡਾਇਰੈਕਟ ਕੀਤੀ ਇਸ ਫ਼ਿਲਮ ਵਿਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸਾਰਾ ਗੁਰਪਾਲ, ਯਾਮੀ ਗੌਤਮ, ਤਨੂ ਗਰੇਵਾਲ, ਸੁਰੀਲੀ ਗੌਤਮ, ਪਾਇਲ ਰਾਜਪੂਤ, ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਕਰਮਜੀਤ ਅਨਮੋਲ, ਸਰਦਾਰ ਸੋਹੀ, ਸੀਮਾ ਕੋਸ਼ਲ, ਪ੍ਰਭ ਗਰੇਵਾਲ, ਪਰਮਿੰਦਰ ਕੌਰ ਗਿੱਲ, ਰਾਜ ਧਾਲੀਵਾਲ, ਗੁਰਪ੍ਰੀਤ ਕੌਰ ਭੰਗੂ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ ।

ਲਿੰਕ ਨੂੰ ਕਲਿਕ ਕਰੋ ਤੇ ਆਰਟੀਕਲ ਪੜ੍ਹੋ : ਪੁਰਾਤਨ ਸੱਭਿਆਚਾਰ, ਰੀਤ ਰਿਵਾਜ਼ਾਂ ਅਤੇ ਸੰਗੀਤ ਨਾਲ ਜੁੜੀ ਕਾਮੇਡੀ ਤੇ ਰੁਮਾਂਟਿਕਤਾ ਭਰਪੂਰ ਹੋਵੇਗੀ ਫ਼ਿਲਮ 'ਪਾਣੀ 'ਚ ਮਧਾਣੀ'

’ਸ਼ਾਵਾ ਨੀ ਗਿਰਧਾਰੀ ਲਾਲ’ ਹੰਬਲ ਮੋਸ਼ਨ ਪਿਕਚਰਜ਼, ਪੂਜਾ ਐਂਟਰਟੇਨਮੈਂਟ ਤੇ ਓਮਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ਹੈ ਅਤੇ ਫਿਲਮ ਦੇ  ਨਿਰਮਾਤਾ ਗਿੱਪੀ ਗਰੇਵਾਲ, ਵਾਸ਼ੂ ਭਗਨਾਨੀ ਅਤੇ ਆਸ਼ੂ ਮੁਨੀਸ਼ ਸਾਹਨੀ ਹਨ।ਇਸ ਫ਼ਿਲਮ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖਿਆ ਹੈ  ਅਤੇ ਡਾਇਲਾਗ ਤੇ ਸਕਰੀਨ ਪਲੇਅ ਰਾਣਾ ਰਣਬੀਰ  ਨੇ ਲਿਖੇ ਹਨ। ਨਾਮੀ ਗੀਤਕਾਰ ਹੈਪੀ ਰਾਏਕੋਟੀ ਅਤੇ ਰਿੱਕੀ ਖਾਨ ਦੇ ਲਿਖੇ ਗੀਤਾਂ ਨੂੰ ਗਿੱਪੀ ਗਰੇਵਾਲ, ਸਤਿੰਦਰ ਸਰਤਾਜ, ਸੁਨੀਧੀ ਚੌਹਾਨ ਅਤੇ ਜੀ ਖਾਨ ਨੇ ਗਾਇਆ ਹੈ।ਆਉਣ ਵਾਲੀ 17 ਦਸੰਬਰ ਨੂੰ ਰਿਲੀਜ਼ ਹੋਣ ਜਾ  ਰਹੀ ਇਹ ਫਿਲਮ ਪੰਜਾਬੀ ਦਰਸ਼ਕਾਂ ਲਈ ਮਨੋਰੰਜਨ ਦੀ ਇੱਕ ਨਵੀਂ ਸੌਗਾਤ ਹੋਵੇਗੀ।

ਹਰਜਿੰਦਰ ਸਿੰਘ ਜਵੰਦਾ   9463828000

Have something to say? Post your comment

 

More in Entertainment

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਸਾਬਕਾ CM ਚਰਨਜੀਤ ਚੰਨੀ ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ

ਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟ

ਪੰਜਾਬ ਦੀ ਸੰਗੀਤ ਪਰੰਪਰਾ: ਵਿਰਸਾ, ਵਰਤਮਾਨ ਅਤੇ ਭਵਿੱਖਮੁਖੀ ਦਿਸ਼ਾ `ਤੇ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਟ੍ਰਾਈਸਿਟੀ ਗਰੁੱਪ ਦੇ ਸਟਾਰ ਨੇ ਮਹਿਲਾ ਦਿਵਸ 'ਤੇ ਟ੍ਰਾਈਸਿਟੀ ਦੀਆਂ 45 ਔਰਤਾਂ ਨੂੰ ਸਸ਼ਕਤ ਨਾਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਗਾਇਕਾ ਸੁਨੰਦਾ ਸ਼ਰਮਾ ਨਾਲ ਫਰਾਡ

ਕੀ ਮਾਇਰਾ ਦੀ ਸੱਟ "ਨਵਾਂ ਮੋੜ" ਵਿੱਚ ਇੱਕ ਨਵਾਂ ਮੋੜ ਲਿਆਵੇਗੀ?

ਵਰਲਡ ਪੰਜਾਬੀ ਸੈਂਟਰ ਵਿਖੇ ਪੰਜਾਬੀ ਲਘੂ ਫਿਲਮ ‘ਡੈੱਥ ਡੇਅ’ ਦੀ ਸਪੈਸ਼ਲ ਸਕਰੀਨਿੰਗ ਕੀਤੀ

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘Lock’ ਹੋਇਆ ਰਿਲੀਜ਼

ਸਲਮਾਨ ਖਾਨ ਦੇ ਘਰ ਦੀ ਬਾਲਕਨੀ ‘ਚ ਲੱਗੇ ਬੁਲੇਟਪਰੂਫ ਸ਼ੀਸ਼ੇ