ਚੰਡੀਗੜ : ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾਕਟਰ ਐਸ ਕਰੁਣਾ ਰਾਜੂ ਨੇ ਦਸਿਆ ਕਿ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਨੰਬਰ 52 ਖਰੜ ਪੋਲਿੰਗ ਸਟੇਸ਼ਨ ਨੰਬਰ 262,263 ਅਤੇ 266 ਦੀ ਇਮਾਰਤ ਬਦਲਣ ਦੀ ਪ੍ਰਵਾਨਗੀ ਦਿੱਤੀ ਹੈ। ਉਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਜ਼ਿਲਾ ਚੋਣ ਅਫ਼ਸਰ, ਐਸ. ਏ. ਐਸ. ਨਗਰ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੀਤੀ ਜਾਣ ਵਾਲੀ ਅਗਲੇਰੀ ਕਾਰਵਾਈ ਹੈਂਡਬੁੱਕ ਫ਼ਾਰ ਰਿਟਰਨਿੰਗ ਅਫ਼ਸਰ 2019 ਦੇ ਚੈਪਟਰ 2 ਵਿੱਚ ਦੱਸੀ ਗਈ ਪ੍ਰਕਿ੍ਰਆ ਨੂੰ ਅਪਣਾਇਆ ਜਾਵੇ ਅਤੇ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਜਾਵੇ।
------
ਦਫਤਰ ਮੁੱਖ ਚੋਣ ਅਧਿਕਾਰੀ, ਪੰਜਾਬ
ਸੀਈਓ ਡਾ. ਰਾਜੂ ਵੱਲੋਂ ਯੁਵਕ ਸੇਵਾਵਾਂ ਬਰਨਾਲਾ ਦੇ ਸਹਾਇਕ ਡਾਇਰੈਕਟਰ ਵਿਜੇ ਭਾਸਕਰ ਸਰਮਾ ਦੀ ਚੋਣ ਡਿਊਟੀ ਦੌਰਾਨ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿ੍ਤਕ ਅਧਿਕਾਰੀ ਦੇ ਵਾਰਸਾਂ ਨੂੰ ਜਲਦ ਤੋਂ ਜਲਦ ਤੋਂ ਦੁਆਈ ਜਾਵੇਗੀ ਮੁਆਵਜਾ ਰਾਸ਼ੀ : ਸੀਈਓ ਡਾ. ਰਾਜੂ
ਚੰਡੀਗੜ, 13 ਫਰਵਰੀ:
ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੁਵਕ ਸੇਵਾਵਾਂ ਬਰਨਾਲਾ ਦੇ ਸਹਾਇਕ ਡਾਇਰੈਕਟਰ ਵਿਜੇ ਭਾਸਕਰ ਸਰਮਾ ਜਿਨਾਂ ਕੋਲ ਫਰੀਦਕੋਟ ਦਾ ਵਾਧੂ ਚਾਰਜ ਵੀ ਸੀ, ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸ਼ਨੀਵਾਰ ਦੀ ਸ਼ਾਮ ਚੋਣ ਡਿਊਟੀ ਤੋਂ ਵਾਪਸ ਘਰ ਪਰਤਦਿਆਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਵਿਜੇ ਭਾਸਕਰ ਸਰਮਾ (47) ਨੂੰ 103 ਬਰਨਾਲਾ ਹਲਕੇ ਵਿੱਚ ਸੁਪਰਵਾਈਜਰ ਲਾਇਆ ਗਿਆ ਸੀ।
ਇਹ ਦਰਦਨਾਕ ਘਟਨਾ ਉਸ ਸਮੇਂ ਵਾਪਰੀ ਜਦੋਂ ਵਿਜੇ ਭਾਸਕਰ ਆਪਣੀ ਚੋਣ ਡਿਊਟੀ ਤੋਂ ਲੌਂਗੋਵਾਲ ਵਾਪਸ ਆਪਣੇ ਘਰ ਜਾ ਰਹੇ ਸਨ ਅਤੇ ਬਠਿੰਡਾ-ਸੰਗਰੂਰ ਹਾਈਵੇਅ ’ਤੇ ਬਰਨਾਲਾ ਜ਼ਿਲੇ ਦੇ ਪਿੰਡ ਹਰੀਗੜ ਨੇੜੇ ਇਕ ਵਾਹਨ ਦੀ ਲਪੇਟ ਵਿੱਚ ਆ ਗਏ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇੱਕ ਧੀ, ਇੱਕ ਪੁੱਤਰ ਅਤੇ ਇੱਕ ਭਰਾ ਛੱਡ ਗਏ ਹਨ।
ਇੱਕ ਸੋਕ ਸੰਦੇਸ ਵਿੱਚ ਡਾ. ਰਾਜੂ ਨੇ ਕਿਹਾ, “ਸਾਡੇ ਸਾਥੀ ਕਰਮਚਾਰੀ ਵਿਜੇ ਭਾਸਕਰ ਸਰਮਾ ਜੋ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਬਰਨਾਲਾ ਵਜੋਂ ਸੇਵਾਵਾਂ ਨਿਭਾ ਰਹੇ ਸਨ, ਦੇ ਦੇਹਾਂਤ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ।
ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਸੀਈਓ ਡਾ. ਰਾਜੂ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਰਿਸਤੇਦਾਰਾਂ ਅਤੇ ਸਕੇ-ਸਨੇਹੀਆਂ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਉਨਾਂ ਕਿਹਾ, “ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਮਿ੍ਤਕ ਅਧਿਕਾਰੀ ਦੇ ਵਾਰਸਾਂ ਨੂੰ ਮੁਆਵਜਾ ਰਾਸ਼ੀ ਜਲਦ ਤੋਂ ਜਲਦ ਤੋਂ ਦੁਆਈ ਜਾਵੇਗੀ।
------------
ਦਫਤਰ ਮੁੱਖ ਚੋਣ ਅਧਿਕਾਰੀ, ਪੰਜਾਬ
ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ 417.26 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ
ਚੰਡੀਗੜ, 13 ਫਰਵਰੀ:
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 12 ਫਰਵਰੀ, 2022 ਤੱਕ 417.26 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 28.95 ਕਰੋੜ ਰੁਪਏ ਦੀ 48.30 ਲੱਖ ਲੀਟਰ ਸਰਾਬ ਜ਼ਬਤ ਕੀਤੀ ਹੈ। ਇਸੇ ਤਰਾਂ, ਇਨਫੋਰਸਮੈਂਟ ਵਿੰਗਾਂ ਨੇ 319.94 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 29.26 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1360 ਕਮਜੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨਾਂ ਕਿਹਾ ਕਿ ਇਨਾਂ ਵਿਅਕਤੀਆਂ ਵਿੱਚੋਂ 3744 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜਰੀਏ ਤੋਂ 2439 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗਿ੍ਰਫਤਾਰ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਸਾਰੇ 3132 ਕੇਸਾਂ ਵਿੱਚ ਗੈਰ-ਜਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸੂਬੇ ਭਰ ਵਿੱਚ 25914 ਨਾਕੇ ਲਗਾਏ ਗਏ ਹਨ।
ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 3,79,520 ਹਥਿਆਰ ਜਮਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 125 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।
-