Friday, November 22, 2024

Chandigarh

ਚੋਣਾਂ ਦੇ ਮੱਦੇਨਜ਼ਰ ਪਾਬੰਦੀਆਂ ਲਾਗੂ

February 14, 2022 06:51 PM
SehajTimes

ਐਸ.ਏ.ਐਸ ਨਗਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਬਾਅਦ ਜਨਤਕ ਮੀਟਿੰਗਾਂ, ਗੈਰ-ਕਾਨੂੰਨੀ ਇਕੱਠ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਆਦਿ ਤੋ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 18 ਫਰਵਰੀ ਸ਼ਾਮ 6 ਵਜੇ ਤੋਂ 21 ਫਰਵਰੀ ਸ਼ਾਮ 6 ਵਜੇ ਤੱਕ ਹੁਕਮ ਲਾਗੂ ਰਹਿਣਗੇ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਪੰਜਾਬ ਰਾਜ ਵਿੱਚ ਹੋਣੀਆਂ ਨਿਯਤ ਹੋਈਆ ਹਨ। ਚੋਣਾਂ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਉਪਰੋਕਤ ਹੁਕਮ ਲਾਗੂ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ  ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਹੁਕਮਾ ਸਬੰਧੀ ਛੋਟ ਦਿੱਤੀ ਗਈ ਹੈ ਇਸ ਤੋਂ ਇਲਾਵਾ ਧਾਰਮਿਕ ਰਸਮਾਂ, ਵਿਆਹ ਸ਼ਾਦੀਆ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਅਤਿਮ ਸੰਸਕਾਰ ਕਰਨ ਸਬੰਧੀ ਛੋਟ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨਰ ਵੱਲੋਂ ਜਾਰੀ ਹਦਾਇਤਾ ਅਨੁਸਾਰ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ । ਉਨ੍ਹਾਂ ਦੱਸਿਆ ਇਹ ਹੁਕਮ 18 ਫਰਵਰੀ ਸ਼ਾਮ 6 ਵਜੇ ਤੋਂ 21 ਫਰਵਰੀ ਨੂੰ ਸ਼ਾਮ 6 ਵਜੇ ਤੱਕ ਸਖ਼ਤੀ ਨਾਲ ਲਾਗੂ ਰਹਿਣਗੇ ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ