ਮੋਹਾਲੀ : ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਜੀ ਨੇ ਪੱਤਰਕਾਰਾਂ ਨਾਲ ਖ਼ਾਸ ਗੱਲਬਾਤ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨਾਂ ਦੀ ਬੇਹੱਦ ਨਿੰਦਿਆ ਕੀਤੀ ਅਤੇ ਕਿਹਾ ਕਿ ਉਹ ਸਿੱਖੀ ਪ੍ਰਤੀ ਆਪਣਾ ਫ਼ਰਜ਼ ਭੁੱਲ ਕੇ ਅਕਾਲੀ ਦਲ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ, ਜੋ ਕਿ ਬਹੁਤ ਹੀ ਦੁਖਦਾਈ ਹੈ,ਕਿਉਂਕਿ ਉਹ ਦੁਨੀਆ ਭਰ ਦੇ ਸਿੱਖਾਂ ਦੇ ਨੁਮਾਇੰਦੇ ਹਨ। ਇਸ ਦੇ ਚੱਲਦਿਆਂ ਬੀਬੀ ਜੀ ਨੇ ਕਿਹਾ ਕਿ ਉਨ੍ਹਾਂ ਨੂੰ ਦਿਨੋਂ ਦਿਨ ਸਿੱਖਾਂ ਦੀ ਘਟ ਰਹੀ ਗਿਣਤੀ ਬਾਰੇ ਫ਼ਿਕਰਮੰਦ ਹੋਣ ਦੀ ਲੋੜ ਹੈ ।ਅਕਾਲੀ ਦਲ ਇਕ ਰਾਜਨੀਤਿਕ ਪਾਰਟੀ ਹੈ ਅਤੇ ਰਾਜਨੀਤੀ ਵਿੱਚ ਉਤਰਾਅ- ਝਰਾਅ ਚੱਲਦੇ ਰਹਿੰਦੇ ਹਨ।
ਬੀਬੀ ਜੀ ਨੇ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਕਿ ਸਿੱਖੀ ਦੇ ਪ੍ਰਚਾਰ ਵੱਲ ਖ਼ਾਸ ਧਿਆਨ ਦੇਣ। ਨੌਜਵਾਨ ਜਗਤ ਨੂੰ ਵਡਮੁੱਲੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਉਪਰਾਲੇ ਕਰਨ।
ਉਨਾਂ ਅਕਾਲੀ ਦਲ ਤੇ ਵਾਰ ਕਰਦੇ ਹੋਏ ਕਿਹਾ ਕਿ ਉਹ ਅਕਾਲ ਤਖ਼ਤ ਦੇ ਜਥੇਦਾਰ ਸਾਹਿਬਾਨ ਨੂੰ ਕਾਰਜਕਾਰੀ ਜਥੇਦਾਰ ਵਜੋਂ ਨਿਯੁਕਤ ਕਰਦੇ ਹਨ ਤਾਂ ਜੋ ਉਹ ਉਨਾਂ ਦੇ ਪ੍ਰਭਾਵ ਹੇਠ ਕੰਮ ਕਰਨ।