Friday, November 22, 2024

Chandigarh

ਨਾਭਾ ਪਾਵਰ ਨੇ ਲਗਾਇਆ ਸਿਹਤ ਜਾਂਚ ਕੈਂਪ

March 26, 2022 09:56 AM
SehajTimes

ਰਾਜਪੁਰਾ (ਪਟਿਆਲਾ) : ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਖ ਵੱਖ ਸਿਹਤ ਸਮੱਸਿਆਵਾਂ ਦਾ ਛੇਤੀ ਪਤਾ ਲਗਾਉਣ ਅਤੇ ਕੈਂਸਰ ਦੀ ਰੋਕਥਾਮ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਵਜੋਂ, ਨਾਭਾ ਪਾਵਰ ਲਿਮਟਿਡ, ਜੋ ਕਿ ਰਾਜਪੁਰਾ ਵਿਖੇ 2x700 ਮੈਗਾਵਾਟ ਦਾ ਸੁਪਰਕ੍ਰਿਟੀਕਲ ਥਰਮਲ ਪਾਵਰ ਪਲਾਂਟ ਚਲਾਉਂਦੀ ਹੈ, ਨੇ ਸ਼ੁੱਕਰਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਸਬ-ਡਵੀਜ਼ਨ ਦੇ ਪਿੰਡ ਜਨਸੂਆ ਵਿਖੇ ਇਕ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਜਿਸ ਵਿਚ ਕੈਂਸਰ ਦੀ ਜਾਂਚ ਵੀ ਕਾਰਵਾਈ ਗਈ ।ਇਹ ਕੈਂਪ ਜਲੰਧਰ ਸਥਿਤ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਦੌਰਾਨ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕਰੀਬ 15 ਪਿੰਡਾਂ ਦੇ 800 ਤੋਂ ਵੱਧ ਲੋਕਾਂ ਦੀ ਜਾਂਚ ਕੀਤੀ ਗਈ ਅਤੇ ਡਾਕਟਰੀ ਸਲਾਹ ਮੁਹਈਆ ਕਰਵਾਈ ਗਈ ।ਇਹ ਕੈਂਪ ਨਾਭਾ ਪਾਵਰ ਦੁਆਰਾ ਸੀਐਸਆਰ ਪਹਿਲਕਦਮੀਆਂ ਦੇ ਹਿੱਸੇ ਵਜੋਂ ਆਯੋਜਿਤ ਕੀਤਾ ਗਿਆ ਜਿਸ ਵਿਚ ਕੈਂਸਰ ਦੇ ਸੰਪੂਰਨ ਇਲਾਜ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਪਰਾਲੇ ਕੀਤੇ ਗਏ ਜਿਸ ਨਾਲ ਕੈਂਸਰ ਦੀ ਜਲਦੀ ਪਛਾਣ ਕਰਨ ਵਿੱਚ ਮਦਦ  ਮਿਲ ਸਕੇ । ਕੈਂਪ ਦਾ ਸੰਚਾਲਨ ਜਲੰਧਰ ਤੋਂ ਆਏ ਸਿਹਤ ਮਾਹਿਰਾਂ ਦੀ ਇਕ ਟੀਮ ਵੱਲੋਂ ਕੀਤੀ ਗਿਆ, ਜਿਸ ਨੇ ਲੋਕਾਂ ਦੀ ਜਾਂਚ ਕੀਤੀ ਅਤੇ ਵੱਖ-ਵੱਖ ਕੈਂਸਰਾਂ ਦੀ ਜਾਂਚ ਲਈ ਮੈਮੋਗ੍ਰਾਫੀ, ਪੈਪ ਸਮੀਅਰ, ਪ੍ਰੋਸਟੇਟ ਕੈਂਸਰ ਲਈ ਪੀਐਸਏ ਟੈਸਟ, ਮੂੰਹ ਦੇ ਕੈਂਸਰ ਲਈ ਸਕ੍ਰੀਨਿੰਗ, ਹੱਡੀਆਂ ਦੀ ਘਣਤਾ ਅਤੇ ਖੂਨ ਦੀ ਜਾਂਚ ਸਮੇਤ ਵੱਖ-ਵੱਖ ਟੈਸਟ ਕੀਤੇ। ਕੈਂਪ ਦੌਰਾਨ ਆਮ ਟੈਸਟ ਜਿਵੇਂ ਈ.ਸੀ.ਜੀ., ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਸੰਪੂਰਨ ਖੂਨ ਦੀ ਜਾਂਚ ਵੀ ਕੀਤੀ ਗਈ। ਕੈਂਪ ਵਿੱਚ ਲੋਕਾਂ ਨੂੰ ਮੁਫ਼ਤ ਮੈਡੀਕਲ ਕਾਊਂਸਲਿੰਗ ਵੀ ਦਿੱਤੀ ਗਈ।ਇਸ ਮੌਕੇ 'ਤੇ, ਨਾਭਾ ਪਾਵਰ ਲਿਮਟਿਡ ਦੇ ਮੁੱਖ ਕਾਰਜਕਾਰੀ, ਸ੍ਰੀ ਸੁਰੇਸ਼ ਕੁਮਾਰ ਨਾਰੰਗ ਨੇ ਕਿਹਾ, "ਨਾਭਾ ਪਾਵਰ ਲਿਮਟਿਡ ਲੋਕਾਂ ਨੂੰ, ਖਾਸ ਤੌਰ 'ਤੇ ਪੇਂਡੂ ਖੇਤਰਾਂ ਵਿੱਚ ਬਿਹਤਰ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ । ਸਾਡੀਆਂ ਟੀਮਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਥਾਨਕ ਭਾਈਚਾਰਿਆਂ ਨਾਲ ਮਿਲ ਕੇ ਕੰਮ ਕਰਦੀਆਂ ਹਨ ਤਾਂ ਜੋ ਦੋ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਮਿਆਰੀ ਸਿਹਤ ਸੰਭਾਲ ਨੂੰ ਉਤਸ਼ਾਹਿਤ ਕੀਤਾ ਜਾ ਸਕੇ।”ਸ੍ਰੀ ਨਾਰੰਗ ਨੇ ਕਿਹਾ ਕਿ ਨਾਭਾ ਪਾਵਰ ਵੱਲੋਂ ਪੇਂਡੂ ਖੇਤਰਾਂ ਵਿੱਚ ਲਗਾਇਆ ਗਿਆ ਇਹ ਪੰਜਵਾਂ ਕੈਂਪ ਹੈ । ਸਾਲ 2021 ਵਿੱਚ ਇਹ ਕੈਂਪ ਰਾਏਮਾਜਰੀ ਵਿਖੇ ਲਗਾਇਆ ਗਿਆ ਸੀ ਅਤੇ ਪਿਛਲੇ ਸਾਲਾਂ ਵਿੱਚ ਵੀ ਇਸੇ ਤਰ੍ਹਾਂ ਦੇ ਕੈਂਪ ਬਸੰਤਪੁਰਾ, ਬਡਾਲੀਮਾਕੀ ਅਤੇ ਰਾਗੀਆਂ ਪਿੰਡਾਂ ਵਿੱਚ ਲਗਾਏ ਗਏ ਸਨ।

 

ਇਸ ਤੋਂ ਇਲਾਵਾ ਨਾਭਾ ਪਾਵਰ ਨੇ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਵਿੱਚ ਵਾਧੂ ਕਲਾਸ ਰੂਮਾਂ ਦਾ ਨਵੀਨੀਕਰਨ ਅਤੇ ਨਿਰਮਾਣ ਕੀਤਾ ਹੈ, ਇੱਕ ਸਪੈਸ਼ਲ ਐਜੂਕੇਟਰ ਤਾਇਨਾਤ ਕੀਤਾ ਹੈ, ਇੱਕ ਮਿਡ-ਡੇ-ਮੀਲ ਸ਼ੈੱਡ, ਇੱਕ ਆਂਗਣਵਾੜੀ ਸੈਂਟਰ, ਈਡਬਲਯੂਐਸ ਘਰ, ਸੜਕਾਂ ਅਤੇ ਪੰਚਾਇਤ ਦੀ ਇਮਾਰਤ ਦਾ ਨਿਰਮਾਣ ਵੀ ਕੀਤਾ ਹੈ। ਸਾਲ 19-20 ਵਿੱਚ ਨਾਭਾ ਪਾਵਰ ਨੇ ਪਿੰਡ ਵਿੱਚ ਇੱਕ ਹੁਨਰ ਵਿਕਾਸ ਕੇਂਦਰ ਵੀ ਚਲਾਇਆ ਜਿਸ ਨਾਲ ਪਿੰਡ ਦੇ ਨੌਜਵਾਨਾਂ ਨੂੰ ਹੁਨਰ ਹਾਸਲ ਕਰਨ ਵਿੱਚ ਮਦਦ ਕੀਤੀ ਜਿਸ ਨਾਲ ਉਨ੍ਹਾਂ ਲਈ ਸਨਮਾਨਜਨਕ ਆਮਦਨ ਦੇ ਨਵੇਂ ਰਸਤੇ ਖੁੱਲ੍ਹੇ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ