Saturday, April 19, 2025

Malwa

ਬੁਰਜ ਹਰੀ ਦੇ ਵਾਲੀਬਾਲ ਟੂਰਨਾਮੈਂਟ ਵਿੱਚ ਭੈਣੀ ਜੱਸਾ ਦੀ ਟੀਮ ਜੇਤੂ ਰਹੀ

April 02, 2022 09:50 PM
SehajTimes

ਜੋਗਾ  : ਨੇੜਲੇ ਪਿੰਡ ਬੁਰਜ ਹਰੀ ਵਿਖੇ ਸੁਖਚਰਨ ਸਿੰਘ ਟੀਟੂ ਯਦਾਗਾਰੀ ਵਾਲੀਬਾਲ (ਸਮੈਸ਼ਿੰਗ) ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ ਟੂਰਨਾਮੈਂਟ ਦੌਰਾਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚੋਂ ਵਾਲੀਬਾਲ ਦੀਆਂ 18 ਟੀਮਾਂ ਨੇ ਹਿੱਸਾ ਲਿਆ ਇਸ ਟੂਰਨਾਮੈਂਟ ਦਾ ਉਦਘਾਟਨ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ ਡੀ.ਐਸ.ਪੀ. ਮਾਨਸਾ  ਕੇ.ਕੇ. ਚੌਧਰੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਨਸ਼ਾ ਮੁਕਤ ਖੇਡ ਤੇ ਨਸ਼ਾ ਮੁਕਤ ਜੀਵਨ ਜਿਉਣ ਲਈ ਪੇਰ੍ਰਿਤ ਕੀਤਾ ਹਰਦੀਪ ਸਿੰਘ ਦੰਦੀਵਾਲ ਨੇ ਸੁਖਚਰਨ ਸਿੰਘ ਟੀਟੂ ਨੂੰ ਯਾਦ ਕਰਦਿਆ ਉਹਨਾਂ ਦੀਆਂ ਖੇਡ ਪ੍ਰਾਪਤੀਆਂ ਤੇ ਵਾਲੀਬਾਲ ਲਈ ਉਹਨਾਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ ਫਾਇਨਲ ਮੁਕਾਬਲੇ ਵਿੱਚ ਭੈਣੀ ਜੱਸਾ ਦੀ ਟੀਮ ਨੇ ਅਮਰਗ੍ਹੜ ਦੀ ਟੀਮ ਨੂੰ 3-1 ਨਾਲ ਹਰਾਕੇ ਪਹਿਲਾ ਸਥਾਨ ਹਾਸਲ ਕੀਤਾ ਇਸ ਮੌਕੇ ਪੁਸਪਿੰਦਰ ਬੱਬੂ ਮੰਡੀਕਲਾਂ ਡੀ.ਐਸ.ਪੀਸਰਦੂਲਗੜਬਾਸਕਟਬਾਲ ਕੋਚ ਭੈਣੀ ਬਾਘਾ ਰਾਜ ਤੇ ਬੱਬੀ ਨੂੰ ਵਾਲੀਬਾਲ ਕਲੱਬ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਬੀ.ਡੀ.ਪੀ.ਮਾਨਸਾ ਸੁਖਵਿੰਦਰ ਸਿੰਘ ਸਿੱਧੂ ਨੇ ਨਿਭਾਈ ਉਹਨਾਂ ਨੇ ਪਿੰਡ ਵਿੱਚ ਸਟੇਡੀਅਮ ਬਣਾਉਣ ਲਈ ਮਗਨਰੇਗਾ ਸਕੀਮ ਤਹਿਤ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵਾਅਦਾ ਕੀਤਾ ਇਸ ਤੋਂ ਪਹਿਲਾਂ ਵੀ ਉਹ ਵਾਲੀਬਾਲ ਗਰਾਊਂਡ ਲਈ ਡੇਢ ਲੱਖ ਅਤੇ ਓਪਨ ਜਿੰਮ ਲਈ ਲੱਖ ਰੁਪਏ ਦੀ ਗ੍ਰਾਂਟ ਭੇਜ ਚੁੱਕੇ ਹਨ ਇਸ ਮੌਕੇ ਸਮੂਹ ਵਾਲੀਬਾਲ ਖਿਡਾਰੀ ਅਤੇ ਕਲੱਬ ਮੈਂਬਰ ਮੌਜੂਦ ਸਨ

Have something to say? Post your comment

 

More in Malwa

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ-ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ