ਬਰਨਾਲਾ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਤਹਿਤ ਅੱਜ ਵਿਸ਼ਵ ਸਿਹਤ ਦਿਵਸ ਮੌਕੇ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਾਡੀ ਧਰਤੀ, ਸਾਡੀ ਸਿਹਤ ਥੀਮ ਅਧੀਨ ਕੁਦਰਤ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ ਦੌਰਾਨ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਜਾਗਰੂਕਤਾ ਭਰਪੂਰ ਸੰਦੇਸ਼ ਦਿੰਦਿਆ ਆਖਿਆ ਕਿ ,ਆਓ ਆਪਣੀ ਹਵਾ ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਈਏ ਅਤੇ ਰਲ ਮਿਲ ਕੇ ਬਿਹਤਰ ਕੱਲ੍ਹ ਲਈ ਕੋਸ਼ਿਸ਼ ਕਰੀਏ।ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡਿਮੋਲੋਜਿਸਟ ਨੇ ਦੱਸਿਆ ਕਿ ਸਾਨੂੰ ਸਾਡੀ ਧਰਤੀ ਅਤੇ ਸਾਡੀ ਸਿਹਤ ਪ੍ਰਤੀ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਖੁਸ਼ਹਾਰ ਤੇ ਤੰਦਰੁਸਤੀ ਭਰਿਆ ਹੋਵੇ। ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ.ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸੰਚਾਰ ਦੇ ਵੱਖ-ਵੱਖ ਹਰ ਸੰਭਵ ਸਾਧਨਾਂ ਨਾਲ“ਵਿਸ਼ਵ ਸਿਹਤ ਦਿਵਸ ਮੌਕੇ ਆਮ ਲੋਕਾਂ ਨੂੰ ਪਿੰਡ ਪੱਧਰ ਤੱਕ ਜਾਗਰੂਕ ਕਰ ਰਿਹਾ ਹੈ। ਇਸ ਸੈਮੀਨਾਰ ਦੌਰਾਨ ਗੁਰਮੇਲ ਸਿੰਘ ਢਿੱਲੋਂ ਹੈਲਥ ਸੁਪਰਵਾਇਜਰ, ਭੁਪਿੰਦਰ ਸਿੰਘ, ਮਦਨ ਲਾਲ, ਹੈਲਥ ਇੰਸਪੈਕਟਰ, ਮਨਪ੍ਰੀਤ ਸ਼ਰਮਾ, ਸੁਰਿੰਦਰ ਸਿੰਘ, ਸਿਹਤ ਕਰਮੀ ਅਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਆਦਿ ਹਾਜ਼ਰ ਸਨ।