ਰਾਜਪੁਰਾ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨਾਲ ਰਾਜਪੁਰਾ ਥਰਮਲ ਪਾਵਰ ਪਲਾਂਟ 'ਦਾ ਵਿਸ਼ੇਸ਼ ਦੌਰਾ ਕੀਤਾ। ਇਸ ਅਵਸਰ ਪ੍ਰਤਾਕਾਰਾਂ ਨਾਲ ਗੱਲ ਕਰਦੇ ਹੋਏ, ਬਿਜਲੀ ਮੰਤਰੀ ਨੇ ਕਿਹਾ ਕਿ ਰਾਜ ਵਿਚ ਵੱਧ ਰਹੀ ਬਿਜਲੀ ਦੀ ਪੂਰਤੀ ਲਈ ਪੀ.ਐੱਸ.ਪੀ.ਸੀ.ਐੱਲ. ਪੂਰੀ ਤਰ੍ਹਾਂ ਤਿਆਰ ਹੈ। ਬਿਜਲੀ ਮੰਤਰੀ ਨੇ ਨਾਭਾ ਪਾਵਰ ਲਿਮਟਿਡ, ਜੋ ਕਿ 2x700 ਮੈਗਾਵਾਟ ਰਾਜਪੁਰਾ ਥਰਮਲ ਪਾਵਰ ਪਲਾਂਟ ਦਾ ਸੰਚਾਲਨ ਕਰਦੀ ਹੈ, ਦੇ ਉੱਚ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਸਿਰਫ ਪੰਜਾਬ ਹੀ ਨਹੀਂ, ਬਲਕਿ ਪੂਰਾ ਦੇਸ਼ ਕੋਲੇ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਸੀ। ਪਰ, ਪੰਜਾਬ ਅਜੇ ਵੀ ਦੂਜੇ ਰਾਜਾਂ ਦੇ ਮੁਕਾਬਲੇ ਬਿਹਤਰ ਸਥਿੱਤੀ ਵਿਚ ਹੈ।" ਉਨ੍ਹਾਂ ਕਿਹਾ ਕਿ ਬਿਜਲੀ ਦੀ ਮੰਗ ਪਹਿਲਾਂ ਹੀ 8500 ਮੈਗਾਵਾਟ ਨੂੰ ਪਾਰ ਕਰ ਚੁੱਕੀ ਹੈ ਅਤੇ ਪਾਵਰ ਕਾਰਪੋਰੇਸ਼ਨ ਇਸ ਮੰਗ ਨੂੰ ਪੂਰਾ ਕਰ ਰਿਹਾ ਹੈ ਜੋ ਕਿ ਪਿਛਲੇ ਸਾਲਾਂ ਦੇ ਮੁਕਾਬਲੇ 40 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਵਰਗਾਂ -ਖੇਤੀਬਾੜੀ, ਉਦਯੋਗਿਕ, ਵਪਾਰਕ ਅਤੇ ਅਤੇ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਅਤੇ ਭਰੋਸੇਮੰਦ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣਾਂ ਨੂੰ ਮੁੜ ਚਾਲੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜੂਨ ਦੇ ਅੰਤ ਤੱਕ ਰਾਜ ਦੇ ਦੇ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਸ਼ੁਰੂ ਹੋਨ ਕਰਨ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਮੰਗ ਕਈ ਗੁਣਾ ਵੱਧ ਗਈ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਸਰਕਾਰੀ ਅਤੇ ਨਿੱਜੀ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਕੰਮ ਕਰਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨੇ ਰਾਜਪੁਰਾ ਤਾਪ ਬਿਜਲੀ ਘਰ ਦੀ ਸ਼ਲਾਘਾ ਕਰਦਿਆਂ ਦਾਅਵਾ ਕੀਤਾ ਕਿ ਇਸ ਦੀ ਕਾਰਗੁਜ਼ਾਰੀ ਬਾਕੀਆਂ ਨਾਲੋਂ ਬਿਹਤਰ ਹੈ ਅਤੇ ਇਹ ਪਲਾਂਟ ਬਿਨਾਂ ਸ਼ੱਕ ਸੂਬੇ ਦੇ ਊਰਜਾ ਖੇਤਰ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ। ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਬਿਜਲੀ ਮੰਤਰੀ ਅੱਜ ਉਹਨਾਂ ਦੇ ਹਲਕੇ ਦੇ ਥਰਮਲ ਪਲਾਂਟ ਦਾ ਦੌਰਾ ਕਰਨ ਲਈ ਆਏ ਹਨ, ਜੋ ਕਿ ਉਨ੍ਹਾਂ ਅਨੁਸਾਰ ਪੰਜਾਬ ਦੀ ਬਿਜਲੀ ਦੀ ਮੰਗ ਅਤੇ ਸਪਲਾਈ ਦੇ ਪਾੜੇ ਨੂੰ ਵੱਡੇ ਪੱਧਰ 'ਤੇ ਪੂਰਾ ਕਰਨ ਵਿਚ ਯੋਗਦਾਨ ਪਾ ਰਿਹਾ ਹੈ। ਇਸ ਤੋਂ ਪਹਿਲਾਂ ਨਾਭਾ ਪਾਵਰ ਲਿਮਟਿਡ ਦੇ ਉੱਚ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦਾ ਸਵਾਗਤ ਕੀਤਾ ਅਤੇ ਮੰਤਰੀ ਨੂੰ ਪਲਾਂਟ ਦੀ ਚੰਗੀ ਕਾਰਗੁਜ਼ਾਰੀ ਨਾਲ ਅਵਗਤ ਕਰਵਾਇਆ। ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਵਿਚ ਝੋਨੇ ਦੇ ਸੀਜ਼ਨ ਦੌਰਾਨ ਇਸਦੇ ਪਲਾਂਟ ਦੀ ਉਪਲਬਧਤਾ ਦਾ ਕਾਰਕ 96% ਤੋਂ ਵੱਧ ਰਿਹਾ ਹੈ, ਖਾਸ ਕਰਕੇ ਪਿਛਲੇ ਦੋ ਸਾਲ ਜਦੋਂ ਪੀਏਐਫ ਲਗਾਤਾਰ 100% ਰਿਹਾ ਹੈ ।