ਜੋਗਾ : ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਅਤੇ ਐਸ.ਐਮ.ਓ. ਖਿਆਲਾ ਕਲਾਂ ਡਾ. ਹਰਚੰਦ ਸਿੰਘ ਦੀ ਰਹਿਨੁਮਾਈ ਹੇਠ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਵਿਸ਼ਵ ਡੇਂਗੂ ਜਾਗਰੂਕਤਾ ਦਿਵਸ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋ ਨੇ ਦੱਸਿਆ ਕਿ ਡੇਂਗੂ ਬੁਖਾਰ ਸਾਫ ਪਾਣੀ ‘ਤੇ ਪੈਦਾ ਹੋਣ ਵਾਲੇ ਇੱਕ ਖਾਸ ਕਿਸਮ ਦੇ ਮੱਛਰ (ਐਡੀਜ਼ ਅਜਿਪਟੀ) ਦੇ ਕੱਟਣ ਨਾਲ ਹੁੰਦਾ ਹੈ। ਤੇਜ਼ ਬੁਖਾਰ, ਤੇਜ਼ ਸਿਰ ਦਰਦ, ਉਲਟੀ ਹੋਣਾ ਤੇ ਹੱਡੀਆਂ ਵਿੱਚ ਅਕੜਾ ਡੇਂਗੂ ਬੁਖਾਰ ਦੇ ਲੱਛਣ ਹਨ। ਡੇਂਗੂ ਬੁਖਾਰ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਦੱਸਿਆ ਕਿ ਡੇਂਗੂ ਬੁਖਾਰ ਤੋਂ ਬਚਣ ਲਈ ਆਪਣੇ ਆਲੇ–ਦੁਆਲੇ ਤੇ ਘਰਾਂ ਵਿੱਚ ਪਾਣੀ ਨਹੀਂ ਖੜ੍ਹਨ ਦੇਣਾ ਚਾਹੀਦਾ ਅਤੇ ਆਪਣੇ ਕੂਲਰ ਤੇ ਫਰਿਜ਼ ਵੀ ਸਾਫ ਰੱਖਣੇ ਚਾਹੀਦੇ ਹਨ। ਜੇਕਰ ਕਿਸੇ ਵਿਅਕਤੀ ਵਿੱਚ ਡੇਂਗੂ ਦੇ ਲੱਛਣ ਨਜ਼ਰ ਆਉਣ ਤਾਂ ਇਸ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਚਰਨਜੀਤ ਕੌਰ, ਕਰਮਜੀਤ ਕੌਰ, ਕੁਲਵਿੰਦਰ ਸਿੰਘ, ਸਕੂਲ ਮੁਖੀ ਪਰਵਿੰਦਰ ਸਿੰਘ, ਹੇਮਾ ਗੁਪਤਾ, ਸਰੋਜ ਰਾਣੀ, ਸ਼ਰਨਜੀਤ ਕੌਰ, ਰਜਿੰਦਰ ਕੌਰ, ਸੁਨੀਤਾ ਰਾਣੀ, ਪੂਜਾ ਰਾਣੀ, ਰਜਿੰਦਰ ਕੌਰ (ਕੰਪਿ.), ਮਨਦੀਪ ਕੌਰ, ਸੁਰਿੰਦਰ ਸਿੰਘ, ਹਰਪਾਲ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
ਫੋਟੋ ਕੈਪਸ਼ਨ : ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਡੇਂਗੂ ਸਬੰਧੀ ਜਾਗਰੂਕ ਕਰਦੇ ਹੋਏ ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋ ਅਤੇ ਹਾਜ਼ਰ ਵਿਦਿਆਰਥੀ।