Friday, November 22, 2024

Chandigarh

ਡੀ.ਜੀ.ਪੀ. ਪੰਜਾਬ ਨੇ ਕਾਨੂੰਨ ਵਿਵਸਥਾ ਅਤੇ ਅਪਰਾਧਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੰਮਿ੍ਰਤਸਰ ਅਤੇ ਜਲੰਧਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਅਗਵਾਈ

May 22, 2022 03:07 PM
SehajTimes

ਚੰਡੀਗੜ/ਅੰਮਿ੍ਰਤਸਰ/ਜਲੰਧਰ : ਸਰਹੱਦੀ ਸੂਬੇ  ਵਿੱਚ ਸ਼ਾਂਤੀ ਅਤੇ ਫਿਰਕੂ ਭਾਈਚਾਰੇ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਸ਼ਨੀਵਾਰ ਨੂੰ ਅੰਮਿ੍ਰਤਸਰ ਅਤੇ ਜਲੰਧਰ ਕਮਿਸ਼ਨਰੇਟਾਂ, ਬਾਰਡਰ ਰੇਂਜ ਅਤੇ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਅਤੇ ਅਪਰਾਧ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੋ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। . ਡੀ.ਜੀ.ਪੀ. ਦੇ ਨਾਲ ਏ.ਡੀ.ਜੀ.ਪੀ. ਕਾਨੂੰਨ ਤੇੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਆਈ.ਜੀ.ਪੀ. ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ। 



ਪਹਿਲੀ ਮੀਟਿੰਗ ਪੁਲਿਸ ਲਾਈਨ ਅੰਮਿ੍ਰਤਸਰ ਵਿਖੇ ਹੋਈ, ਜਿਸ ਵਿੱਚ ਪੁਲਿਸ ਕਮਿਸ਼ਨਰ (ਸੀ.ਪੀ) ਅੰਮਿ੍ਰਤਸਰ ਅਰੁਣ ਪਾਲ ਸਿੰਘ, ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਬਾਰਡਰ ਰੇਂਜ ਮੋਹਿਨੀਸ਼ ਚਾਵਲਾ ਅਤੇ ਬਾਰਡਰ ਰੇਂਜ ਦੇ ਐਸ.ਐਸ.ਪੀਜ਼ ਹਾਜ਼ਰ ਸਨ। ਦੂਜੀ ਮੀਟਿੰਗ ਸਪੈਸ਼ਲ ਡੀ.ਜੀ.ਪੀ. ਪੀ.ਏ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ, ਸੀ.ਪੀ ਜਲੰਧਰ ਗੁਰਪ੍ਰੀਤ ਸਿੰਘ ਤੂਰ, ਡੀਆਈਜੀ ਜਲੰਧਰ ਰੇਂਜ ਐਸ ਬੂਪਤੀ ਅਤੇ ਜਲੰਧਰ ਰੇਂਜ ਦੇ ਐਸਐਸਪੀਜ ਦੀ ਮੌਜੂਦਗੀ ਵਿੱਚ ਜਲੰਧਰ ਵਿਖੇ ਹੋਈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਤੀਰ ਅੰਦਾਜ਼ ਅਮਨ ਸੈਣੀ ਨੇ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਵਿਸ਼ਵ ਕੱਪ ਸਟੇਜ-ਦੋ ਵਿੱਚ ਸੋਨ ਤਗ਼ਮਾ ਹਾਸਿਲ ਕੀਤਾ


ਡੀ.ਜੀ.ਪੀ. ਵੀ.ਕੇ ਭਾਵਰਾ ਨੇ ਇਨਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਤਵਾਦ, ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨਾਂ ਅਧਿਕਾਰੀਆਂ ਨੂੰ ਅਗਾਮੀ ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵਧੇਰੇ ਚੌਕਸ ਰਹਿਣ ਲਈ ਵੀ ਕਿਹਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪ੍ਰਿੰਸੀਪਲ ਨੇ ਬੱਚਿਆਂ ਲਈ ਖੇਡਾਂ ਦਾ ਮਾਹੌਲ ਬਣਾਉਣ ਦਾ ਅਹਿਦ ਲਿਆ


ਸੀਪੀਜ਼/ਐਸਐਸਪੀਜ਼ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੰਦੇ ਹੋਏ, ਉਨਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ  ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ।

ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਨ ਉਪਰੰਤ , ਡੀਜੀਪੀ ਨੇ ਤਸੱਲੀ ਪ੍ਰਗਟਾਈ ਕਿ  ਪੰਜਾਬ ਪੁਲਿਸ ਅੱਤਵਾਦ ਵਿਰੋਧੀ ਫਰੰਟ ‘ਤੇ ਵਧੀਆ ਕੰਮ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਦੀ ਗਿ੍ਰਫਤਾਰੀ ਨਾਲ ਸੂਬੇ ਵਿੱਚ ਪਹਿਲਾਂ ਹੀ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ।

ਉਨਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਵੀ ਦਿੱਤੀਆਂ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਨਾ ਕਰਨ ਦੇਣ। ਉਨਾਂ ਕਿਹਾ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖਤੀ ਨਾਲ ਨਿਪਟਿਆ ਜਾਵੇ।

ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਲਈ  ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਜਨਤਕ ਥਾਵਾਂ, ਰੇਲ ਗੱਡੀਆਂ, ਬੱਸਾਂ ਜਾਂ ਰੈਸਟੋਰੈਂਟ ਆਦਿ ਵਿੱਚ ਕਿਤੇ ਵੀ ਕੋਈ ਸ਼ੱਕੀ ਵਸਤੂ  ਲਾਵਾਰਿਸ ਪਈ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਹੈਲਪਲਾਈਨ ਨੰਬਰ 112 ਜਾਂ 181 ’ਤੇ ਸੂਚਿਤ ਕਰਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ