ਬਰਨਾਲਾ : ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਝੋਨੇ ਦੀ ਲਵਾਈ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਹੋਇਆ ਹੈ, ਜਿਸ ਤਹਿਤ ਮਾਲਵਾ ਖਿੱਤੇ ਵਿਚ ਝੋਨੇ ਦੀ ਲਵਾਈ 17 ਜੂਨ ਤੋਂ ਸ਼ੁਰੂ ਹੋਵੇਗੀ। ਉਨਾਂ ਦੱਸਿਆ ਕਿ ਬਰਨਾਲਾ ਸਣੇ ਮਾਲਵੇ ਦੇ ਹੋਰ ਜ਼ਿਲਿਆਂ ’ਚ ਝੋਨੇ ਦੀ ਲਵਾਈ 17 ਜੂਨ ਤੋਂ ਸ਼ੁਰੂ ਕੀਤੀ ਜਾ ਸਕੇਗੀ। ਇਸ ਵਾਸਤੇ ਖੇਤੀ ਸੈਕਟਰ ਲਈ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।