ਬਰਨਾਲਾ : ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ (ਬਰਨਾਲਾ) ਵਿਖੇ ਅਫਸਰ ਇੰਚਾਰਜ ਮਕੇੈਨੀਕਲ ਇੰਜਨੀਅਰਿੰਗ ਵਿਭਾਗ ਡਾ. ਹਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਡਿਪਲੋਮਾ ਵਿਦਿਆਰਥੀਆਂ ਲਈ ਸੈਂਟਰਲ ਟੂਲ ਰੂਮ ਲੁਧਿਆਣਾ ਵੱਲੋਂ ਜੌਬ ਔਰੀਐਂਟਲ ਟ੍ਰੇਨਿੰਗ/ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਨੇ ਸੈਂਟਰਲ ਟੂਲ ਰੂਮ, ਲੁਧਿਆਣਾ ਵਲੋਂ ਆਏ ਜਗਦੀਪ ਸਿੰਘ ਐਸਿਸਟੈਂਟ ਮੈਨੇਜਰ ਅਤੇ ਸੁਖਵੰਤ ਸਿੰਘ ਇੰਜਨੀਅਰ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਕਾਲਜ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਇਸ ਤਰਾਂ ਦੇ ਸੈਮੀਨਾਰ ਕਰਵਾਏ ਜਾਂਦੇ ਹਨ। ਇਸੇ ਤਰਾਂ ਹੀ ਕਾਲਜ ਵਿੱਚ ਸਲਾਨਾ ਕੈਲੰਡਰ ਬਣਾ ਕੇ ਲਗਾਤਾਰ ਵੱਖੋ-ਵੱਖਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਉਨਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਨਾਂ ਪ੍ਰੋਗਰਾਮਾਂ ਨੂੰ ਜ਼ਰੂਰ ਅਟੈਂਡ ਕਰਨ ਅਤੇ ਉਨਾਂ ਦਾ ਪੂਰਾ ਫਾਇਦਾ ਉਠਾਉਣ।
ਇਸ ਮੌਕੇ ਜਗਦੀਪ ਸਿੰਘ ਐਸਿਸਟੈਂਟ ਮੈਨੇਜਰ ਵਲੋਂ ਛੇ ਮਹੀਨੇ ਦੇ ਐਡਵਾਂਸ ਕੋਰਸ ਜਿਵੇਂ ਕਿ ਸੀ.ਐਨ.ਸੀ. ਮਿਲਿੰਗ/ਟਰਨਿੰਗ ਅਤੇ ਹੋਰ ਕੋਰਸਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਪੱਛੜੀਆਂ ਸ਼੍ਰੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮੁਫਤ ਕਰਵਾਏ ਜਾਂਦੇ ਹਨ ਅਤੇ ਵਜ਼ੀਫਾ ਵੀ ਦਿੱਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਉਨਾਂ ਦੀ ਪਲੇਸਮੈਂਟ ਵੀ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਉਨਾਂ ਇੱਕ ਮਹੀਨੇ ਦੇ ਟ੍ਰੇਨਿੰਗ ਕੋਰਸ ਸੀ.ਐਨ.ਸੀ. ਮਿਲਿੰਗ/ਟ੍ਰੇਰਨਿੰਗ/ਆਟੋਕੈਡ ਬਾਰੇ ਵੀ ਦੱਸਿਆ ਕਿ ਇਹ ਪ੍ਰੋਗਰਾਮ ਐਸ.ਸੀ. ਵਿਦਿਆਰਥੀਆਂ ਨੂੰ ਮੁਫਤ ਕਰਵਾਏ ਜਾਂਦੇ ਹਨ ਅਤੇ ਵਜ਼ੀਫਾ ਵੀ ਦਿੱਤਾ ਜਾਂਦਾ ਹੈ। ਇਸ ਸੈਮੀਨਾਰ ਵਿੱਚ ਕਾਲਜ ਦੇ 80 ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਲੈਕਚਰਾਰ ਲਵਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ, ਅਮਰੀਕ ਸਿੰਘ ਅਤੇ ਦੀਪਕ ਜਿੰਦਲ ਅਤੇ ਰੀਤਵਿੰਦਰ ਸਿੰਘ, ਵਰਕਸ਼ਾਪ ਇੰਸਟਰਕਟਰ ਤੋਂ ਇਲਾਵਾ ਹੋਰ ਵੀ ਸਟਾਫ ਮੈਂਬਰ ਮੌਜੂਦ ਸੀ।