Thursday, September 19, 2024

Chandigarh

ਸਾਲ 2022–23 ਲਈ ਜੋਨ ਜੋਗਾ ਦੀ ਟੂਰਨਾਮੈਂਟ ਕਮੇਟੀ ਦੀ ਚੋਣ

May 31, 2022 09:41 AM
SehajTimes

ਜੋਗਾ : ਜੋਨ ਜੋਗਾ ਦੀ ਟੂਰਨਾਮੈਂਟ ਕਮੇਟੀ ਦੀ ਚੋਣ ਕਰਨ ਲਈ ਜੋਗਾ ਜੋਨ ਅਧੀਨ ਆਉਂਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਦੀ ਇਕੱਤਰਤਾ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਜੋਗਾ ਵਿਖੇ ਸਕੂਲ ਇੰਚਾਰਜ਼ ਵਿਨੇ ਦੀ ਅਗਵਾਈ ਵਿੱਚ ਕੀਤੀ ਗਈ। ਡੀ.ਐਮ. ਸਪੋਰਟਸ ਗੁਰਦੀਪ ਸਿੰਘ ਅਤੇ ਬੀ.ਐਮ. ਸਪੋਰਟਸ ਬੂਟਾ ਸਿੰਘ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਹੋਈ ਇਸ ਚੋਣ ਵਿੱਚ ਜੋਨ ਜੋਗਾ ਦਾ ਪ੍ਰਧਾਨ ਵਿਨੇ ਅਤੇ ਜੋਨ ਸਕੱਤਰ ਪੀ.ਟੀ.ਆਈ. ਵਿਨੋਦ ਕੁਮਾਰ ਨੂੰ ਚੁਣਿਆ ਗਿਆ। ਪੀ.ਟੀ.ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਸਾਲ 2022–23 ਲਈ ਚੁਣੀ ਗਈ ਇਸ ਜੋਨਲ ਕਮੇਟੀ ਵਿੱਚ ਪੀ.ਟੀ.ਆਈ. ਦਰਸ਼ਨ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ ਹੈ ਜਦਕਿ ਲੈਕ. ਜਸਵਿੰਦਰ ਕੌਰ, ਲੈਕ. ਸਰਬਜੀਤ ਕੌਰ, ਪੀ.ਟੀ.ਆਈ. ਰਾਜਨਦੀਪ ਸਿੰਘ ਅਤੇ ਡੀ.ਪੀ.ਈ. ਗੁਰਜੀਤ ਸਿੰਘ ਨੂੰ ਜੋਨਲ ਕਮੇਟੀ ਦਾ ਮੈਬਰ ਚੁਣਿਆ ਗਿਆ ਹੈ। ਇਸ ਮੌਕੇ ਸਰੀਰਕ ਸਿੱਖਿਆ ਅਧਿਆਪਕ ਮਨਜੀਤ ਸਿੰਘ ਜਟਾਣਾ, ਪਾਲਾ ਸਿੰਘ, ਸਮਰਜੀਤ ਸਿੰਘ ਬੱਬੀ, ਜਗਸੀਰ ਸਿੰਘ, ਬਲਦੇਵ ਸਿੰਘ, ਮਨਪ੍ਰੀਤ ਸਿੰਘ, ਰਜਿੰਦਰ ਕੁਮਾਰ, ਅਵਤਾਰ ਸਿੰਘ, ਵੀਰਪਾਲ ਕੌਰ, ਗਗਨਦੀਪ ਕੌਰ, ਕਰਮਜੀਤ ਕੌਰ ਅਤੇ ਅਸ਼ੋਕ ਕੁਮਾਰ ਸਮੇਤ ਜੋਨ ਜੋਗਾ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ