ਬਰਨਾਲਾ : ਸੰਗਰੂਰ ਜ਼ਿਮਨੀ ਚੋਣ ਦੇ ਚੋਣ ਅਮਲ ਦੌਰਾਨ ਉਮੀਦਵਾਰਾਂ ਵੱਲੋਂ ਕੀਤੀ ਜਾਂਦੀ ਇਸ਼ਤਿਹਾਰਬਾਜ਼ੀ ਦੇ ਕੰਟੈਂਟ ਅਤੇ ਇਸ਼ਤਿਹਾਰਬਾਜ਼ੀ ਦੇ ਚੋਣ ਖਰਚ ’ਤੇ ਨਿਗਰਾਨੀ ਰੱਖਣ ਲਈ ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਦੇ ਨਿਰਦੇਸ਼ਾਂ ਅਨੁਸਾਰ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕੀਤੀ ਗਈ ਹੈ, ਜਿਸ ਨੂੰ ਅੱਜ ਮਾਸਟਰ ਟ੍ਰੇਨਰਾਂ ਵੱਲੋਂ ਸਿਖਲਾਈ ਦਿੱਤੀ ਗਈ।
ਇਸ ਮੌਕੇ ਮਾਸਟਰ ਟ੍ਰੇਨਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ.ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ, ਬਲਕ ਸੁਨੇਹੇ ਆਦਿ ਸ਼ਾਮਿਲ ਹਨ, ਵਿਚ ਕੀਤੀ ਜਾਂਦੀ ਇਸ਼ਤਿਹਾਰਬਾਜ਼ੀ ਉਤੇ ਕੀਤੇ ਜਾਣ ਵਾਲੇ ਖਰਚ ਉਤੇ ਕਮੇਟੀ ਵੱਲੋਂ ਨਜ਼ਰ ਰੱਖੀ ਜਾਵੇ ਅਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਸਥਾਨਕ ਪੱਧਰ ’ਤੇ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀ ਨੂੰ ਜਾਣਕਾਰੀ ਦਿੱਤੀ ਜਾਵੇ। ਉਨਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਅਤੇ ਈ-ਪੇਪਰ ਵਿਚ ਇਸ਼ਤਿਹਾਬਾਜ਼ੀ ਲਈ ਦੋ ਦਿਨ ਅਗਾਊਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਿਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜ਼ਰੂਰੀ ਹਨ।
ਮਾਸਟਰ ਟ੍ਰੇਨਰ ਰਾਕੇਸ਼ ਕੁਮਾਰ ਅਤੇ ਸੰਜੈ ਸਿੰਗਲਾ ਨੇ ਦੱਸਿਆ ਕਿ ਮੁੱਖ ਦੀ ਖ਼ਬਰ, ਬਲਕ ਸੁਨੇਹੇ ਅਤੇ ਸੋਸ਼ਲ ਮੀਡੀਆ ’ਤੇ ਵੀ ਨਜ਼ਰ ਰੱਖੀ ਜਾਵੇ।