Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਡਿਪਟੀ ਕਮਿਸ਼ਨਰ ਵੱਲੋਂ ਅਗਾਮੀ ਮੌਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵੱਖ ਵੱਖ ਵਿਭਾਗਾਂ ਨੂੰ ਅਗਾਊਂ ਪ੍ਰਬੰਧ ਕੀਤੇ ਜਾਣ ਦੀ ਹਦਾਇਤ

June 04, 2022 09:51 AM
SehajTimes
ਐਸ ਏ ਐਸ ਨਗਰ : ਅਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਊਂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਅੱਜ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ।
 ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਸਮੇਂ ਤੋਂ ਪਹਿਲਾਂ ਕੀਤੀ ਤਿਆਰੀ ਨਾਲ ਜਿੱਥੇ ਸੰਕਟ ਦੀ ਸਥਿਤੀ ਨੂੰ ਸਹੀ ਤਰੀਕੇ ਨਾਲ ਨਜਿੱਠਿਆ ਜਾ ਸਕਦਾ ਹੈ, ਉੱਥੇ ਹੀ ਕੰਮ 'ਚ ਕੁਸ਼ਲਤਾ ਵੀ ਵਧਦੀ ਹੈ। ਅਗਾਮੀ ਮੌਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਕਿਸੇ ਵੀ ਹੰਗਾਮੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰੀ ਤਰਾਂ ਤਿਆਰ ਰਹਿਣਾ ਚਾਹੀਦਾ ਹੈ। 
 ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ ਆਦਿ ਸਮਾਨ ਦੀ ਅਗੇਤੇ ਤੌਰ ’ਤੇ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਰਿਪੇਅਰ ਕਰਵਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਸ਼ਹਿਰਾਂ ਅਤੇ ਪਿੰਡਾਂ ਦੇ ਡਰੇਨੇਜ ਅਤੇ ਸੀਵਰੇਜ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।
      ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਵੱਲੋਂ ਡਰੇਨਾਂ/ਨਾਲਿਆਂ ਆਦਿ ਦੀ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ,ਡਾਕਟਰਾਂ ਦੀਆਂ ਟੀਮਾਂ ਤੇ ਦਵਾਈਆਂ, ਪਸ਼ੂਆਂ ਲਈ ਟੀਕੇ, ਦਵਾਈਆਂ ਅਤੇ ਚਾਰੇ ਦਾ ਪ੍ਰਬੰਧ, ਦੂਰ ਸੰਚਾਰ ਵਿਵਸਥਾ, ਬਿਜਲੀ ਨਿਰਵਿਘਨ ਅਤੇ ਸੁਰੱਖਿਆ ਸਪਲਾਈ, ਵਾਹਨਾਂ ਦੇ ਪ੍ਰਬੰਧ, ਵਾਇਰਲੈੱਸ ਸੈੱਟ ਲਗਾਉਣ, ਤੈਰਾਕ, ਕਿਸ਼ਤੀ ਚਾਲਕਾਂ ਅਤੇ ਗੋਤਾਖੋਰਾਂ ਦੀ ਸੂਚੀ ਆਦਿ ਦੇ ਪ੍ਰਬੰਧ ਪਹਿਲਾ ਹੀ ਮੁਕੰਮਲ ਕਰ ਲਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੀ ਸਹੀ ਨਿਕਾਸੀ ਲਈ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਸਮੇਂ ਸਿਰ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਬਰਸਾਤਾਂ ਦੇ ਮੌਸਮ 'ਚ ਜਿਨ੍ਹਾਂ ਸੜਕਾਂ ਦਾ ਨੁਕਸਾਨ ਹੁੰਦਾ ਹੈ, ਉਨ੍ਹਾਂ ਦੀ ਸ਼ਨਾਖ਼ਤ ਕਰਨ ਅਤੇ ਸੜਕ ਟੁੱਟਣ ਦੀ ਸਥਿਤੀ ਵਿੱਚ ਜੇਕਰ ਸੜਕਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਪੈਂਦੀ ਹੈ ਤਾਂ ਤੁਰੰਤ ਉਸ ਨੂੰ ਚਾਲੂ ਕਰਵਾਇਆ ਜਾਵੇ ਅਤੇ ਜੇਕਰ ਹਨੇਰੀ ਕਾਰਨ ਕਿਸੇ ਸੜਕ ਤੇ ਦਰੱਖਤ ਆਦਿ ਡਿੱਗਦੇ ਹਨ ਤਾਂ ਉਸ ਸਬੰਧੀ ਫ਼ੌਰੀ ਲੋੜੀਂਦੀ ਕਾਰਵਾਈ ਕਰਦੇ ਹੋਏ ਸੜਕ ਤੋਂ ਦਰੱਖਤ ਆਦਿ ਚੁਕਵਾਏ ਜਾਣ ।
       ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਤੇ ਜੋ ਪੁਲੀਆਂ ਬੰਦ ਹਨ ਉਨ੍ਹਾਂ ਦੀ ਤੁਰੰਤ ਸਫ਼ਾਈ ਕਰਵਾ ਕੇ ਚਾਲੂ ਕੀਤਾ ਜਾਵੇ । ਉਨ੍ਹਾਂ ਹੋਰ ਕਿਹਾ ਕਿ ਮੌਨਸੂਨ ਸੀਜ਼ਨ ਦੌਰਾਨ ਹੰਗਾਮੀ ਹਾਲਾਤਾਂ ਨੂੰ ਨਜਿੱਠਣ ਲਈ ਪਿੰਡਾਂ ਸ਼ਹਿਰਾਂ ਵਿੱਚ ਉੱਚੇ ਸਥਾਨ ਦੀ ਸ਼ਨਾਖ਼ਤ ਵੀ ਕੀਤੇ ਜਾਵੇ ਤਾਂ ਜੋ ਜਨ ਜੀਵਨ ਨੂੰ ਸੁਰੱਖਿਅਤ ਸਥਾਨਾਂ ਤੇ ਠਹਿਰਾਉਣ ਦਾ ਵੀ ਉਚਿਤ ਪ੍ਰਬੰਧ ਕੀਤਾ ਜਾ ਸਕੇ ।
      ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ(ਜ), ਸ੍ਰੀ ਹਰਬੰਸ ਸਿੰਘ ਐਸ ਡੀ ਐਮ ਮੋਹਾਲੀ, ਸ੍ਰੀ ਰਵਿੰਦਰ ਸਿੰਘ ਐਸ ਡੀ ਐਮ ਖਰੜ, ਸ੍ਰੀ ਹਿਮਾਂਸ਼ੂ ਗੁਪਤਾ ਐਸ ਡੀ ਐਮ ਡੇਰਾਬੱਸੀ, ਸ੍ਰੀ ਬਲਜਿੰਦਰ ਸਿੰਘ ਗਰੇਵਾਲ ਜਿਲ੍ਹਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ, ਨਗਰ ਕੌਸਲਾਂ ਦੇ ਕਾਰਜਸਾਧਕ ਅਫਸਰ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ