ਬਰਨਾਲਾ : ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਦੱਸਿਆ ਕਿ ਸਾਈਕਲ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤਾਜੋਕੇ ਦੇ ਸਹਿਯੋਗ ਨਾਲ ਨੌਜਵਾਨਾਂ ਵੱਲੋਂ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਦਾ ਉਦੇਸ਼ ਲੋਕਾਂ ਨੂੰ ਸਰੀਰਕ ਤੰਦਰੁਸਤੀ ਲਈ ਆਪਣੇ ਰੋਜ਼ਾਨਾ ਜੀਵਨ ਵਿੱਚ ਸਾਈਕਲਿੰਗ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਮੋਟਾਪੇ, ਆਲਸ, ਤਣਾਅ, ਚਿੰਤਾ, ਬਿਮਾਰੀਆਂ ਆਦਿ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਤ ਕਰਨਾ ਸੀ। ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਕੰਤੀ ਅਤੇ ਬਾਬਾ ਮੱਘਰ ਸਿੰਘ ਵੱਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਸਰਦਾਰਾ ਸਿੰਘ, ਭੋਲਾ ਸਿੰਘ, ਜਤਿੰਦਰ ਸਿੰਘ ਤੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਨਵਰਾਜ ਸਿੰਘ ਜਸਪ੍ਰੀਤ ਸਿੰਘ, ਜੀਵਨ ਸਿੰਘ, ਸਾਜਨ ਸਿੰਘ, ਜਗਦੀਸ਼ ਸਿੰਘ ਆਦਿ ਹਾਜ਼ਰ ਸਨ।
ਬੌਕਸ ਲਈ ਪ੍ਰਸਤਾਵਿਤ
ਯੁਵਕ ਸੇਵਾਵਾਂ ਵਿਭਾਗ ਨੇ ਵੀ ਕੱਢੀ ਸਾਈਕਲ ਰੈਲੀ
ਅੱਜ ਵਿਸ਼ਵ ਸਾਈਕਲ ਦਿਵਸ ਮੌਕੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਹਾਇਕ ਡਾਇਰੈਕਟਰ ਰਘੂਬੀਰ ਮਾਨ ਦੀ ਅਗਵਾਈ ਹੇਠ ਵਲੰਟੀਅਰਾਂ ਅਤੇ ਨੌਜਵਾਨਾਂ ਵੱਲੋਂ ਸ਼ਹਿਰ ’ਚ ਸਾਈਕਲ ਰੈਲੀ ਕੱਢੀ ਗਈ, ਜੋ ਐਸਡੀ ਕਾਲਜ ਬਰਨਾਲਾ ਤੋਂ ਸ਼ੁਰੂ ਕੀਤੀ ਗਈ। ਸ੍ਰੀ ਰਘੂਬੀਰ ਮਾਨ ਨੇ ਦੱਸਿਆ ਕਿ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਪ੍ਰੋਗਰਾਮਾਂ ਦੀ ਲੜੀ ਅਧੀਨ ਇਹ ਰੈਲੀ ਕੱਢੀ ਗਈ, ਜਿਸ ਦਾ ਉਦੇਸ਼ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਤੇ ਵਾਤਾਵਰਣ ਸੰਭਾਲ ਲਈ ਪ੍ਰੇਰਿਤ ਕਰਨਾ ਸੀ।