ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਵੋਟ ਦੇ ਅਧਿਕਾਰ ਦੇ ਇਸਤੇਮਾਲ ਲਈ ਵੋਟਰਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਦੀ ਅਗਵਾਈ ਅਧੀਨ ਸਵੀਪ ਮੁਹਿੰੰਮ ਤਹਿਤ ਸਕੂਲੀ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ।
ਜ਼ਿਲਾ ਸਿੱਖਿਆ ਅਫਸਰ ਕਮ ਜ਼ਿਲਾ ਨੋਡਲ ਅਫਸਰ ਸਵੀਪ ਸਰਬਜੀਤ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਦੀਆਂ ਆਨਲਾਈਨ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਕੂਲ ਮੁਖੀਆਂ ਅਤੇ ਸਕੂਲ ਪੱਧਰੀ ਨੋਡਲ ਅਫਸਰਾਂ ਵੱਲੋਂ ਨੌਵੀਂ ਅਤੇ ਦਸਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਕੁਇਜ਼ ਕਰਵਾਏ ਗਏ। ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ ਦੇ ਨੋਡਲ ਅਫਸਰ ਅਮਨਜੋਤ ਕੌਰ, ਸਰਕਾਰੀ ਹਾਈ ਸਕੂਲ ਧੂਰਕੋਟ ਦੇ ਨੋਡਲ ਅਫਸਰ ਕਰਮਜੀਤ ਕੌਰ ਅਤੇ ਸਰਕਾਰੀ ਹਾਈ ਸਕੂਲ ਤਾਜੋਕੇ ਦੇ ਨੋਡਲ ਅਫਸਰ ਗੁਰਮੇਲ ਸਿੰਘ ਸਮੇੇਤ ਬਾਕੀ ਸਕੂਲਾਂ ਦੇ ਨੋਡਲ ਅਫਸਰਾਂ ਨੇ ਦੱਸਿਆ ਕਿ ਵੋਟ ਦੇ ਇਸਤੇਮਾਲ ਸਬੰਧੀ ਕਰਵਾਏ ਆਨਲਾਈਨ ਮੁਕਾਬਲਿਆਂ ’ਚ ਵਿਦਿਅਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਕੁਇਜ਼ ਦੌਰਾਨ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਅਧਿਕਾਰ ਦੇ ਇਸਤੇਮਾਲ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੇ ਲਾਜ਼ਮੀ ਅਤੇ ਨਿਰਪੱਖ ਇਸਤੇਮਾਲ ਬਾਰੇ ਬਾਖੂਬੀ ਜਾਗਰੂਕ ਕੀਤਾ ਗਿਆ। ਜ਼ਿਲਾ ਸਿੱਖਿਆ ਅਫਸਰ ਦਫਤਰ ਦੇ ਐਲਏ ਮਨਪਾਲ ਸਿੰਘ ਨੇ ਕਿਹਾ ਕਿ ਸਵੀਪ ਅਧੀਨ ਵਿਦਿਆਰਥੀਆਂ ਦੀਆਂ ਵੱਖ ਵੱਖ ਗਤੀਵਿਧੀਆਂ ਆਉਦੇ ਦਿਨੀਂ ਵੀ ਜਾਰੀ ਰਹਿਣਗੀਆਂ।