ਐਸ.ਏ.ਐਸ. ਨਗਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਤੇ ਜਿਲ੍ਹਾ ਕਚਹਿਰੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਚੇਤਨਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਚੇਤਨਾ ਪੋ੍ਰਗਰਾਮ ਵਿਚ ਜਿਲ੍ਹਾ ਕਚਹਿਰੀ ਕੰਪਲੈਕਸ ਵਿਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੇ ਹਿੱਸਾ ਲਿਆ। ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਸਫਾਈ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਵਾਤਾਵਰਨ ਨੂੰ ਬਚਾਉਣ ਲਈ ਉਤਸ਼ਾਹਿਤ ਕੀਤਾ ਅਤੇ ਕਰਮਚਾਰੀਆਂ ਵਲੋਂ ਸੁਸਾਇਟੀ ਨੂੰ ਸਾਫ ਸੁਥਰਾ ਬਣਾਈ ਰੱਖਣ ਲਈ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਕੀਤੀ। ਸ੍ਰੀ ਬਲਜਿੰਦਰ ਸਿੰਘ ਵਲੋਂ ਸਫਾਈ ਕਰਮਚਾਰੀਆਂ ਨੂੰ ਕੂੜੇ ਦੀ ਰਹਿੰਦ-ਖੂੰਹਦ ਨੂੰ ਜਲਾਉਣ ਦੀ ਥਾਂ ਤੇ ਕੁਦਰਤੀ ਤਰੀਕਿਆਂ ਨਾਲ ਖਤਮ ਕਰਨ ਲਈ ਕਿਹਾ ਗਿਆ। ਇਸ ਮੌਕੇ ਤੇ ਸਫਾਈ ਕਰਮਚਾਰੀਆਂ ਵਲੋਂ ਵਾਤਾਰਵਨ ਦੀ ਸਾਂਭ-ਸੰਭਾਲ ਕਰਨ ਅਤੇ ਕੂੜੇ ਨੂੰ ਅੱਗ ਨਾ ਲਗਾਉਣ ਲਈ ਸੰਹੁ ਵੀ ਚੁੱਕੀ ਗਈ।