Friday, September 20, 2024

Chandigarh

ਡਰਾਈਵਿੰਗ ਲਾਇਸੈਂਸ ਬਣਾਉਣ ਆਏ ਲੋਕਾਂ ਨੂੰ ਬੂਟੇ ਵੰਡੇ ਅਤੇ ਵਾਤਾਵਰਣ ਨੂੰ ਸ਼ੁੱਧ ਅਤੇ ਹਰਾ ਭਰਾ ਰੱਖਣ ਲਈ ਕਿਹਾ

June 06, 2022 09:36 AM
SehajTimes
ਐਸ ਏ ਐਸ ਨਗਰ : ਵਿਸ਼ਵ ਵਾਤਾਵਰਣ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਅਗਵਾਈ ਅਤੇ ਐਸ ਐਸ ਪੀ ਸ੍ਰੀ ਵਿਵੇਕਸ਼ੀਲ ਸੋਨੀ, ਸਕੱਤਰ ਆਰ ਟੀ ਏ ਪ੍ਰਦੀਪ ਸਿੰਘ ਢਿੱਲੋ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ   ਮਿਸ਼ਨ ਤੰਦਰੁਸਤ ਪੰਜਾਬ ਅਤੇ ਐੱਨ ਜੀ ਟੀ ਦੀਆਂ ਹਦਾਇਤਾਂ ਅਨੁਸਾਰ ਆਟੋ-ਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਕਟਰ 82 ਵਿਖੇ ਵਿਸ਼ਵ ਵਾਤਾਵਰਣ ਦਿਵਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਰਾਈਵਿੰਗ ਲਾਇਸੈਂਸ ਬਣਾਉਣ ਆਏ ਲੋਕਾਂ ਨੂੰ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਵੱਖ ਵੱਖ ਕਿਸਮ ਦੇ ਬੂਟੇ ਵੀ ਵੰਡੇ ਗਏ ਅਤੇ ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ
ਵਧੇਰੇ ਜਾਣਕਾਰੀ ਦਿੰਦੇ ਹੋਏ ਮੋਟਰ ਵਹੀਕਲ ਇੰਸਪੈਕਟਰ ਸ. ਰਣਪ੍ਰੀਤ ਸਿੰਘ ਭਉਰਾ  ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਮਨੁੱਖ ਲਈ ਅਹਿਮ ਹੈ ਅਤੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਅਤੇ ਹਰਾ ਭਰਾ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ  । ਉਨ੍ਹਾਂ ਦੱਸਿਆ ਕਿ  ਅੱਜ   ਵਿਭਾਗ ਵੱਲੋ ਆਮ ਲੋਕਾਂ ਲਈ ਮਿੱਠੇ ਪਾਣੀ ਦੀ ਸ਼ਬੀਲ ਵੀ ਲਗਾਈ ਗਈ।
ਇਸ ਮੌਕੇ  ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ, ਦਫ਼ਤਰ ਸਕੱਤਰ ਆਰ ਟੀ ਏ ਤੋਂ ਸੁਖਰਾਜ ਮੱਟੂ ਯੂਨੀਅਨ ਸਹਾਇਕ ਆਟੋਮੈਟਿਡ ਟੈਸਟ ਟਰੈਕ ਇੰਚਾਰਜ ਸ੍ਰੀ ਜਗਦੀਸ਼ ਸਿੰਘ ਯੂਨੀਅਨ ਸਹਾਇਕ ਅਤੇ ਡਰਾਈਵਰ ਟੈਸਟ ਟਰੈਕ ਸਮੂਹ ਸਟਾਫ ਹਾਜਰ ਸਨ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ