Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਪੰਜਾਬ ਵਿੱਚ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਿਆ ਜਾਵੇਗਾ: ਕੁਲਦੀਪ ਧਾਲੀਵਾਲ

June 07, 2022 09:29 AM
SehajTimes

ਐਸ.ਏ.ਐਸ ਨਗਰ : ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਨੂੰ ਕਮਰਸ਼ੀਅਲ ਡੇਅਰੀ ਫਾਰਮ ਸਥਾਪਿਤ ਕਰਨ ਦੇ ਨਾਲ ਨਾਲ ਮਹਿਲਾਵਾਂ ਨੂੰ ਵੀ ਦੁੱਧ ਦੇ ਕਿੱਤੇ ਨਾਲ ਜੋੜਨ ਲਈ ਵਿਸੇਸ਼ ਉਪਰਾਲੇ ਕੀਤੇ ਜਾਣਗੇ।ਅੱਜ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਲਾਈਵਸਟਾਕ ਕੰਪਲੈਕਸ, ਮੋਹਾਲੀ ਵਿਖੇ ਸਰਕਾਰ ਵੱਲੋਂ ਸੂਬੇ ਵਿੱਚ ਡੇਅਰੀ ਫਾਰਮਿੰਗ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਵੱਖ ਵੱਖ ਦੀ ਪ੍ਰਗਤੀ ਸਬੰਧੀ ਇੱਕ ਸਮੀਖਿਆ ਮੀਟਿੰਗ ਦੌਰਾਨ ਇਹ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ।
ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਆਮ ਤੌਰ `ਤੇ ਪੰਜਾਬ ਵਿੱਚ ਜੱਦੀ ਪੁਸ਼ਤੀ ਪਸ਼ੂ ਦੀ ਸਾਂਭ-ਸੰਭਾਲ ਘਰੇਲੂ ਔਰਤਾਂ ਵੱਲੋਂ ਹੀ ਕੀਤੀ ਜਾਂਦੀ ਸੀ। ਇਸ ਲਈ ਜਰੂਰੀ ਹੈ ਕਿ ਵਿਭਾਗ ਵੱਲੋਂ ਮਹਿਲਾਵਾਂ ਲਈ ਇੱਕ ਨਿਰੋਲ ਸਕੀਮ ਉਲੀਕੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਜ ਸਰਕਾਰ ਵੱਲੋਂ ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਕਰਨ ਲਈ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ ਜਿਸ ਨਾਲ ਸੂਬੇ ਦੀਆਂ ਮਹਿਲਾਵਾਂ ਆਤਮ ਨਿਰਭਰ ਹੋ ਸਕਣਗੀਆਂ।
ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਮਹਿਲਾ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੇ ਬੀਮੇ `ਤੇ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਅਤੇ ਨਾਲ ਹੀ ਮਨਰੇਗਾ ਵੱਲੋਂ ਚਲਾਈ ਜਾ ਰਹੀ ਸਕੀਮ ਅਧੀਨ ਪਸ਼ੂ ਢਾਰਿਆਂ ਤੇ ਵੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਇਸ ਸਕੀਮ ਨੂੰ ਬਲਾਕ ਪੱਧਰ ਤੇ ਲਾਗੂ ਕੀਤਾ ਜਾਵੇਗਾ, ਜਿਸ ਵਿੱਚ ਹਰ ਬਲਾਕ ਵਿੱਚ 300 ਯੂਨਿਟ ਸਥਾਪਿਤ ਕੀਤੇ ਜਾਣਗੇ।ਮੰਤਰੀ ਨੇ ਨਾਲ ਹੀ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਜੂਨ ਦੇ ਆਖਿਰ ਤੱਕ ਲਾਗੂ ਕਰ ਦਿੱਤਾ ਜਾਵੇਗਾ।
ਕੁਲਦੀਪ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਡੇਅਰੀ ਫਾਰਮਿੰਗ ਨਾਲ ਸਬੰਧਤ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਪਸ਼ੂ ਪਾਲਕਾਂ ਲਈ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।
ਇਸ ਮੀਟਿੰਗ ਦੌਰਾਨ ਵਿਸੇਸ਼ ਮੁੱਖ ਸਕੱਤਰ ਵੀ ਕੇ ਜੰਜੂਆ, ਡਿਾਇਰੈਕਟਰ ਡੇਅਰੀ ਕੁਲਦੀਪ ਸਿੰਘ, ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਅਤੇ ਵਿਬਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ