ਬਰਨਾਲਾ : ਜ਼ਿਲੇ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲਾ ਸਿੱਖਿਆ ਅਫਸਰ ਕਮ ਜ਼ਿਲਾ ਨੋਡਲ ਅਫਸਰ ਸਵੀਪ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਸਵੀਪ ਕਲੱਬਾਂ ਵੱਲੋਂ ਸਵੀਪ ਨੋਡਲ ਅਫਸਰਾਂ ਦੀ ਦੇਖ-ਰੇਖ ਹੇਠ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕਰਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸ. ਤੂਰ ਨੇ ਦੱਸਿਆ ਕਿ ਜ਼ਿਲੇ ਦੇ ਸਕੂਲੀ ਵਿਦਿਅਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਨਲਾਈਨ ਗਤਵਿਧੀਆਂ ਦੇ ਨਾਲ ਨਾਲ ਸਮਰ ਕੈਂਪਾਂ ਦੌਰਾਨ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਅਧਿਕਾਰ ਦਾ ਇਸਤੇਮਾਲ ਲਾਜ਼ਮੀ ਤੌਰ ’ਤੇ ਕਰਨ ਲਈ ਵੋਟਰਾਂ ਤੱਕ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ, ਸਰਕਾਰੀ ਮਿਡਲ ਸਕੂਲ ਪੰਡੋਰੀ, ਸਰਕਾਰੀ ਮਿਡਲ ਸਕੂਲ ਲੋਹਗੜ, ਸਰਕਾਰੀ ਮਿਡਲ ਸਕੂਲ ਗੁੰਮਟੀ, ਸਰਕਾਰੀ ਹਾਈ ਸਕੂਲ ਤਲਵੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ, ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ, ਸਰਕਾਰੀ ਹਾਈ ਸਕੂਲ ਕੈਰੇ, ਸਰਕਾਰੀ ਹਾਈ ਸਕੂਲ ਪੰਧੇਰ, ਸਰਕਾਰੀ ਕੰਨਿਆ ਹਾਈ ਸਕੂਲ ਤਪਾ, ਸਰਕਾਰੀ ਹਾਈ ਸਕੂਲ ਧੂਰਕੋਟ, ਸਰਕਰੀ ਮਿਡਲ ਸਕੂਲ ਸੰਗਰ ਪੱਤੀ ਧਨੌਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਦੌੜ, ਸਰਕਾਰੀ ਹਾਈ ਸਕੂਲ ਕੁਤਬਾ, ਸਰਕਾਰੀ ਹਾਈ ਸਕੂਲ ਫਤਹਿਗੜ ਛੰਨਾ ਅਤੇ ਸਰਕਾਰੀ ਹਾਈ ਸਕੂਲ ਬਦਰਾ ਸਮੇਤ ਬਾਕੀ ਸਕੂਲਾਂ ਦੇ ਮੁਖੀਆਂ ਅਤੇ ਸਵੀਪ ਨੋਡਲ ਅਫਸਰਾਂ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਰੰਗੋਲੀ ਬਣਾ ਕੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਅਧਿਕਾਰ ਦੇ ਇਸਤੇਮਾਲ ਦਾ ਸੁਨੇਹਾ ਦਿੱਤਾ ਗਿਆ। ਵਿਦਿਆਰਥੀਆਂ ਵੱਲੋਂ ‘ਮੇਰੀ ਵੋਟ ਮੇਰੀ ਤਾਕਤ, ਵੋਟ ਦਾ ਅਧਿਕਾਰ ਮਜ਼ਬੂਤ ਲੋਕਤੰਤਰ ਦਾ ਆਧਾਰ’ ਆਦਿ ਸਲੋਗਨਾਂ ਨਾਲ ਰੰਗੋਲੀਆਂ ਸਜਾਈਆਂ।