ਐਸ.ਏ.ਐਸ ਨਗਰ : ਜ਼ਿਲ੍ਹੇ ਦੀਆਂ ਮਾਰਕੀਟਾਂ ਵਿਚੋਂ ਬਾਲ ਮਜ਼ਦੂਰੀ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਅਗਵਾਈ ਅਧੀਨ ਆਰੰਭੀ ਗਈ ਮੁਹਿੰਮ ਤਹਿਤ ਜਿਲ੍ਹਾ ਪ੍ਰਸ਼ਾਸਨ ਵੱਲੋਂ ਮਾਰਕੀਟ ਐਸੋਸੀਏਸ਼ਨ ਦੇ ਵੱਖ ਵੱਖ ਪ੍ਰਧਾਨਾਂ ਨਾਲ ਮਿਲ ਕੇ ਮੁਹਾਲੀ ਦੇ ਫੇਜ਼-2 ਅਤੇ 3ਬੀ2 ਮਾਰਕੀਟ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਬਾਲ ਲੇਬਰ ਮੁਕਤ ਦੁਕਾਨਾ ਦੇ ਬਾਹਰ “ਇਹ ਦੁਕਾਨ ਬਾਲ ਕਿਰਤ ਮੁਕਤ ਹੈ” ਦੇ ਪੋਸਟਰ ਵੀ ਲਗਾਏ ਗਏ ।
ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਨਵਪ੍ਰੀਤ ਕੌਰ ਨੇ ਦੱਸਿਆ ਕਿ ਬਾਲ ਕਿਰਤ ਇੱਕ ਅਜਿਹਾ ਅਪਰਾਧ ਹੈ ਜੋ ਕਿ ਬੱਚਿਆਂ ਦੇ ਬਚਪਨ ਅਤੇ ਉਨ੍ਹਾਂ ਹੱਕਾਂ ਤੋਂ ਖੋਹ ਲੈਂਦਾ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਨੂੰ ਮੁਹਾਲੀ ਦੇ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਵਨੀਤ ਵਰਮਾ ਨੇ ਸ਼ਲਾਘਾਯੋਗ ਦੱਸਿਆ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਪੂਰਾ ਸਹਿਯੋਗ ਦੇਣ ਦੀ ਗੱਲ ਕੀਤੀ ਗਈ।
ਇਸ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਫੇਜ਼-2 ਅਤੇ 3ਬੀ2 ਦੀ ਮਾਰਕੀਟ ਅਤੇ ਮੁਹਾਲੀ ਵਪਾਰ ਮੰਡਲ ਦੇ ਉੱਪ-ਪ੍ਰਧਾਨ ਸ੍ਰੀ ਅਕਵਿੰਦਰ ਸਿੰਘ ਗੋਸਲ ਦੁਆਰਾ ਵੀ ਇਸ ਮੁਹਿੰਮ ਨੂੰ ਪੂਰਾ ਸਹਿਯੋਗ ਦਿੰਦੇ ਹੋਏ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦੀਆਂ ਮਾਰਕੀਟਾਂ ਨੂੰ ਬਾਲ ਕਿਰਤ ਮੁਕਤ ਬਣਾਉਣ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ ਅਤੇ ਇਸ ਮੌਕੇ ਸਮੂਹ ਦੁਕਾਨਦਾਰਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਗਿਆ ।
ਇਸ ਮੌਕੇ ਬਾਲ ਸੁਰੱਖਿਆ ਯੂਨਿਟ ਦੇ ਅਧਿਕਾਰੀ ਅਤੇ ਮਾਰੀਕਟਾਂ ਦੇ ਪ੍ਰਧਾਨ ਅਤੇ ਦੁਕਾਨਦਾਰ ਹਾਜ਼ਰ ਸਨ।