Friday, November 22, 2024

Chandigarh

ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੀ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ ਵੱਲੋਂ ਸ਼ਲਾਘਾ

June 08, 2022 09:59 AM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਕੌਮਾਂਤਰੀ ਵਾਤਾਵਰਣ ਦਿਹਾੜੇ ਦੇ ਸੰਬੰਧ ਵਿੱਚ ਪੰਜਾਬੀ ਯੂਨੀਵਰਸਿਟੀ ਵੱਲੋਂ ਪਿਛਲੇ ਦਿਨੀਂ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਦੀ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ ਵੱਲੋਂ ਸ਼ਲਾਘਾ ਕੀਤੀ ਗਈ ਹੈ। ਵਿਸ਼ੇਸ਼ ਲੋੜਾਂ ਵਾਲੇ ਜੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਵਿਸ਼ੇਸ਼ ਲੋੜਾਂ ਦੇ ਅਨੁਕੂਲ ਢੁਕਵੇਂ ਪ੍ਰਬੰਧ ਕਰਨ ਹਿਤ ਯੂਨੀਵਰਸਿਟੀ ਨੇ ਵਿਸ਼ੇਸ਼ ਸ਼ਲਾਘਾ ਹਾਸਿਲ ਕੀਤੀ ਹੈ।  
ਜਿ਼ਕਰਯੋਗ ਹੈ ਕਿ ਇਹ ਦੋ-ਦਿਨਾ ਪ੍ਰੋਗਰਾਮ ਪੰਜਾਬੀ ਯੂਨੀਵਰਸਿਟੀ ਵਿਚਲੇ 'ਪੰਜਾਬ ਦਾ ਵਣ-ਤ੍ਰਿਣ ਜੀਵ-ਜੰਤ ਸੰਤੁਲਨ ਮੁੜਬਹਾਲੀ ਕੇਂਦਰ (ਕਰੈਸਪ), ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ.ਐੱਮ.ਆਰ. ਸੀ.), ਪਟਿਆਲਾ ਅਤੇ 'ਸੈਂਟਰ ਫ਼ਾਰ ਐਂਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸੇਬਿਲਟੀਜ਼' ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ।
ਇਸ ਪ੍ਰੋਗਰਾਮ ਵਿੱਚ ਵਾਤਾਵਰਣ ਪ੍ਰਤੀ ਚੇਤੰਨਤਾ ਪੈਦਾ ਕਰਨ ਹਿਤ ਜਿੱਥੇ ਵੱਖ-ਵੱਖ ਮਾਹਿਰਾਂ ਦੇ ਭਾਸ਼ਣ ਰੱਖੇ ਗਏ ਸਨ ਉੱਥੇ ਹੀ ਸ਼ਾਰਟ ਮੂਵੀਜ਼ ਨਿਰਮਾਣ, ਕੈਪਸ਼ਨ ਅਧਾਰਿਤ ਫ਼ੋਟੋਗਰਾਫ਼ੀ, ਵਾਤਾਵਰਣ ਜਾਗਰੂਤਾ ਸੰਬੰਧੀ ਮੋਬਾਈਲ ਐਪ ਨਿਰਮਾਣ ਅਤੇ ਕੁਇਜ਼ ਦੇ ਮੁਕਾਬਲੇ ਵੀ ਕਰਵਾਏ ਗਏ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਥਾਵਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਾਰੇ ਹੀ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਬੱਚੇ ਜੇਤੂ ਰਹੇ।
ਡਾਇਰੈਕਟਰ, ਕਰੈਸਪ ਡਾ. ਹਿਮੇਂਦਰ ਭਾਰਤੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ ਇਨ੍ਹਾਂ ਸਾਰੇ ਜੇਤੂ ਬੱਚਿਆਂ ਦੇ ਸਨਮਾਨ ਲਈ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ਵਿੱਚ ਬੋਲਦਿਆਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ ਦੇ ਕਾਰਜਕਾਰੀ ਨਿਰਦੇਸ਼ਕ ਡਾ. ਜਤਿੰਦਰ ਕੌਰ ਅਰੋੜਾ ਨੇ ਜਿੱਥੇ ਪੰਜਾਬੀ ਯੂਨੀਵਰਸਿਟੀ ਵਿਚਲੇ ਤਿੰਨੇ ਮੇਜ਼ਬਾਨ ਕੇਂਦਰਾਂ ਦੀ ਇਸ ਪ੍ਰੋਗਰਾਮ ਦੀ ਸਫਲਤਾ ਲਈ ਸ਼ਲਾਘਾ ਕੀਤੀ ਗਈ ਓਥੇ ਨਾਲ਼ ਹੀ ਉਨ੍ਹਾਂ ਵਿਸ਼ੇਸ਼ ਤੌਰ ਉੱਤੇ ਇਸ ਗੱਲ ਦੀ ਵੀ ਸ਼ਲਾਘਾ ਕੀਤੀ ਕਿ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਲੋੜਾਂ ਵਾਲੇ ਜੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਸਨ ਜੋ ਕਿ ਇੱਕ ਪ੍ਰਸ਼ੰਸ਼ਾਯੋਗ ਗੱਲ ਹੈ।
ਈ. ਐੱਮ. ਆਰ. ਸੀ. ਦੇ ਨਿਰਦੇਸ਼ਕ ਦਲਜੀਤ ਅਮੀ ਨੇ ਦੱਸਿਆ ਕਿ ਇਸ ਦੋ ਦਿਨਾ ਪ੍ਰੋਗਰਾਮ ਵਿੱਚ ਭਾਸ਼ਣਾਂ ਸਮੇਤ ਸਾਰੀ ਮੰਚੀ ਕਾਰਵਾਈ ਨੂੰ ਸੰਕੇਤ-ਭਾਸ਼ਾ ਵਿੱਚ ਤੁਰੰਤ ਅਨੁਵਾਦਿਤ ਕੀਤਾ ਜਾਂਦਾ ਸੀ। ਇਸ ਮਕਸਦ ਲਈ ਸੰਕੇਤ ਭਾਸ਼ਾ ਨਾਲ ਸੰਬੰਧਤ ਦੋ ਵਿਸ਼ੇਸ਼ ਮਾਹਿਰਾਂ, ਰਵਿੰਦਰ ਕੌਰ ਅਤੇ ਸੌਰਭ, ਵੱਲੋਂ ਦੋਹੇਂ ਦਿਨ ਆਪਣੀ ਭੂਮਿਕਾ ਨਿਭਾਈ ਗਈ। ਸਿਰਫ਼ ਏਨਾ ਹੀ ਨਹੀਂ ਬਲਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰੀਆਂ ਬਰੇਲ ਲਿਪੀ ਵਿੱਚ ਲੇਖ ਲੇਖਣ ਮੁਕਾਬਲਾ ਵੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਵੀ ਹੈ ਕਿ ਸਾਨੂੰ ਵਾਤਾਵਰਣ ਦੇ ਸੰਕਟ ਨੂੰ ਸਮਝਣ ਲਈ ਸਮੁੱਚੇ ਜੀਅ ਜੰਤ ਦੀ ਜਿ਼ੰਦਗੀ ਨੂੰ ਇੱਕ ਸਮਝ ਕੇ ਚੱਲਣਾ ਪਵੇਗਾ। ਪਸੂ ਪੰਛੀਆਂ ਪੌਦਿਆਂ ਸਮੇਤ ਸਭ ਨੂੰ ਬਰਾਬਰ ਸਮਝਦਿਆਂ ਗਿਆਨ ਦੇ ਵੱਖੋ ਵੱਖਰੇ ਖੇਤਰਾਂ ਵਿੱਚ ਸਾਰੇ ਮਨੁੱਖਾਂ ਨੂੰ ਬਰਾਬਰ ਸਮਝਣਾ ਪਵੇਗਾ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਿੱਚ ਸੰਕੇਤ-ਭਾਸ਼ਾ ਨੂੰ ਇੱਕ ਸੁਤੰਤਰ ਭਾਸ਼ਾ ਵਾਂਗ ਅਤੇ ਬਰੇਲ ਨੂੰ ਇੱਕ ਸੁਤੰਤਰ ਲਿਪੀ ਵਾਂਗ ਸਵੀਕਾਰਦਿਆਂ ਇਨ੍ਹਾਂ ਦੀ ਵਰਤੋਂ ਕੀਤੀ ਗਈ।
'ਸੈਂਟਰ ਫ਼ਾਰ ਐਂਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸੇਬਿਲਟੀਜ਼' ਦੀ ਡਾਇਰੈਕਟਰ ਡਾ. ਕਿਰਨ ਵੱਲੋਂ ਦੱਸਿਆ ਗਿਆ ਕਿ ਕਿਸ ਤਰ੍ਹਾਂ ਇਸ ਪ੍ਰੋਗਰਾਮ ਨੂੰ ਸਮਾਜ ਦੇ ਸਾਰੇ ਵਰਗਾਂ ਦੀ ਸ਼ਮੂਲੀਅਤ ਵਾਲਾ ਪ੍ਰੋਗਰਾਮ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਯੂਨੀਵਰਸਿਟੀ ਦੇ ਬਾਕੀ ਪ੍ਰੋਗਰਾਮ ਵੀ ਇਸੇ ਤਰਜ਼ ਉੱਤੇ ਕਰਵਾਏ ਜਾਣ ਦੀ ਕੋਸਿ਼ਸ਼ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾ ਸਕੇ।
ਡਾ. ਕਿਰਨ, ਜੋ ਕਿ ਖੁਦ ਵੇਖਣ ਤੋਂ ਅਸਰਮਥ ਹਨ, ਵੱਲੋਂ ਹੀ ਦੋਹੇਂ ਦਿਨ ਇਸ ਸਮੁੱਚੇ ਪ੍ਰੋਗਰਾਮ ਦਾ ਮੰਚ ਸੰਚਾਲਨ ਕੀਤਾ ਗਿਆ ਸੀ।
ਵਰਨਣਯੋਗ ਹੈ ਕਿ ਚੰਡੀਗੜ੍ਹ ਵਿਖੇ ਹੋਏ ਸਨਮਾਨ ਸਮਾਰੋਹ ਵਿੱਚ ਪੈਟਰਿਕ ਹੈਬਰਟ, ਕੌਂਸਲ ਜਨਰਲ, ਕੈਨੇਡਾ, ਰਾਹੁਲ ਤਿਵਾੜੀ, ਸਕੱਤਰ, ਵਿਗਿਆਨ, ਤਕਨਾਲੌਜੀ ਅਤੇ ਵਾਤਾਵਰਣ, ਮਨੀਸ਼ ਕੁਮਾਰ,  ਆਈ.ਐੱਫ.ਐੱਸ., ਡਾਇਰੈਕਟਰ, ਡਾਇਰੈਕਟੋਰੇਟ ਆਫ਼ ਐਨਵਾਇਰਨਮੈਂਟ ਐਂਡ ਕਲਾਈੰਮੇਟ ਚੇਂਜ, ਜਸਪ੍ਰੀਤ ਕੌਰ ਤੰਵਰ, ਆਈ.ਏ.ਐੱਸ., ਡਾਇਰੈਕਟਰ ਜਨਰਲ ਮਹਾਤਮਾ ਗਾਂਧੀ ਸਟੇਟ ਇੰਸਟੀਚੂਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਤੋਂ ਇਲਾਵਾ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ ਦੇ ਅਧਿਕਾਰੀ ਜਿਨ੍ਹਾਂ ਵਿੱਚ ਵਧੀਕ ਨਿਰਦੇਸ਼ਕ ਇੰਜ. ਪ੍ਰਿਤਪਾਲ ਸਿੰਘ ਅਤੇ ਸੰਯੁਕਤ ਨਿਰਦੇਸ਼ਕ ਕੇ. ਐੱਸ. ਬਾਠ. ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਰਹੇ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ