Friday, November 22, 2024

Chandigarh

ਮੋਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਰੂਪਨਗਰ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਮੋਹਾਲੀ ਦੀਆਂ ਤਿੰਨ ਸੁਸਾਇਟੀਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਕੀਤੀ

June 10, 2022 10:19 AM
SehajTimes
ਮੋਹਾਲੀ : ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਰੋਪੜ ਰੇਂਜ ਪੁਲਿਸ ਨੇ ਅੱਜ ਮੋਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ।
ਇਸ ਮੁਹਿੰਮ ਦੀ ਅਗਵਾਈ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਇਸ ਨੂੰ ਤਿੰਨ ਜ਼ਿਲ੍ਹਿਆਂ ਦੇ ਪੁਲਿਸ ਬਲਾਂ ਵੱਲੋਂ ਸਾਂਝੇ ਤੌਰ 'ਤੇ ਚਲਾਇਆ ਗਿਆ ਜਿਸ ਵਿੱਚ ਮੁਹਾਲੀ ਪੁਲਿਸ ਦੀ ਅਗਵਾਈ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਅਗਵਾਈ ਐਸ.ਐਸ.ਪੀ. ਰਵਜੋਤ ਗਰੇਵਾਲ ਅਤੇ ਰੂਪਨਗਰ ਪੁਲਿਸ ਦੀ ਅਗਵਾਈ ਐਸ.ਐਸ.ਪੀ. ਸੰਦੀਪ ਗਰਗ ਵੱਲੋਂ ਕੀਤੀ ਗਈ। 
ਪੁਲੀਸ ਟੀਮਾਂ ਨੇ ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਮੁਹਾਲੀ ਈਡਨ ਕੋਰਟ, ਜਲ ਵਾਯੂ ਵਿਹਾਰ ਅਤੇ ਹੋਮਲੈਂਡ ਵਿੱਚ ਕਾਰਵਾਈ ਕਰਕੇ ਘੱਟੋ-ਘੱਟ 20 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਫੜਿਆ ਹੈ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ 10 ਵਾਹਨਾਂ ਨੂੰ ਵੀ ਜ਼ਬਤ ਕੀਤਾ ਹੈ ਅਤੇ 18 ਗ੍ਰਾਮ ਅਫੀਮ, 7 ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ (ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ ਗਿਆ) ਬਰਾਮਦ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਉਥੇ ਰਹਿ ਰਹੇ ਹਨ ਅਤੇ ਕਈਆਂ ਨੇ ਤਾਂ ਫਲੈਟਾਂ ਨੂੰ ਕਿਰਾਏ ‘ਤੇ ਲੈ ਕੇ ਅੱਗੇ ਕਿਰਾਏ ‘ਤੇ ਦਿੱਤਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਹਰੇਕ ਸੁਸਾਇਟੀ ਦੀ ਐਸ.ਐਸ.ਪੀ. ਦੀ ਅਗਵਾਈ ਹੇਠ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੇ ਚੰਗੇ ਨਤੀਜੇ ਵੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਤਿੰਨ ਸੁਸਾਇਟੀਆਂ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਨੂੰ ਜਾਰੀ ਰੱਖਿਆ ਜਾਵੇਗਾ।ਡੀਆਈਜੀ ਨੇ ਕਿਹਾ ਕਿ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀਜ਼ ਨੇ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।
ਦੱਸਣਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਕਦੀ ਬਾਰੇ ਹੋਰ ਜਾਂਚ ਕਰਨ ਲਈ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਤੇ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ