Friday, September 20, 2024

Chandigarh

ਦਿੱਲੀ ਏਅਰਪੋਰਟ ਤੱਕ ਸੁਪਰ ਲਗਜ਼ਰੀ ਸਰਕਾਰੀ ਵੋਲਵੋ ਬੱਸਾਂ ਚਲਾਉਣਾ ਇੱਕ ਇਤਹਾਸਿਕ ਫੈਸਲਾ : ਕੁਲਵੰਤ ਸਿੰਘ

June 11, 2022 09:24 AM
SehajTimes
ਐਸ.ਏ.ਐਸ. ਨਗਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਆਪਣੇ ਇੱਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੀਆਂ ਵੱਖ ਵੱਖ ਥਾਵਾਂ ਤੋਂ ਨਵੀਂ ਦਿੱਲੀ ਏਅਰਪੋਰਟ ਤੱਕ ਸੁਪਰ ਲਗਜ਼ਰੀ ਬੱਸਾਂ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਨਾਲ ਟਰਾਂਸਪੋਰਟ ਮਾਫੀਏ ਨੂੰ ਵੱਡੀ ਢਾਹ ਲੱਗੇਗੀ। ਇਹ ਬਿਆਨ ਜਾਰੀ ਕਰਦੇ ਹੋਏ ਆਮ ਪਾਰਟੀ ਦੇ ਮੋਹਾਲੀ ਤੋਂ ਵਿਧਾਇਕ 
ਸ.ਕੁਲਵੰਤ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਸਾਡੇ ਐਨ.ਆਰ.ਆਈ ਭਰਾਂਵਾ ਨੂੰ ਕਾਫੀ ਰਾਹਤ ਮਿਲੇਗੀ ਉਸ ਦੇ ਨਾਲ ਹੀ ਪੰਜਾਬ ਦੇ ਵਸਨੀਕਾਂ ਲਈ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਦਾ ਸਫਰ ਕਫਾਇਤੀ ਰੇਟਾਂ ਤੇ ਅਰਾਮਦਾਇਕ ਅਤੇ ਆਨੰਦਮਈ ਹੋ ਜਾਵੇਗਾ। ਸ.ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਹਰ ਖੇਤਰ ਵਿੱਚ ਜਨਤਾ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕਰਕੇ ਮਾਫੀਆ ਰਾਜ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਭ ਜਾਣਦੇ ਹਨ ਕਿ ਵੱਡੇ ਪਰਿਵਾਰਾਂ ਦੀਆਂ ਪ੍ਰਾਈਵੇਟ ਬੱਸਾਂ ਲੋਕਾਂ ਤੋਂ ਮਨਮਰਜੀ ਦਾ ਕਿਰਾਇਆ ਵਸੂਲ ਕੇ ਦਿੱਲੀ ਏਅਰਪੋਰਟ ਤੱਕ ਚਲਦੀਆਂ ਸਨ ਜਦਕਿ ਸਰਕਾਰੀ ਬੱਸਾਂ ਨੂੰ ਇਹ ਇਜ਼ਾਜਤ ਨਹੀਂ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਇਹ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਜਿਸ ਨੂੰ ਕਿ ਮਾਫੀਆ ਤੰਤਰ ਹੜੱਪ ਰਿਹਾ ਸੀ ਨੂੰ ਮਾਫੀਆ ਦਾ ਲੱਕ ਤੋੜ ਕੇ ਬਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੀਤੇ ਦਿਨੀਂ ਨਵੀਂ ਐਕਸਾਇਜ਼ ਪਾਲਿਸੀ ਵੀ ਜਾਰੀ ਕੀਤੀ ਗਈ ਹੈ ਜਿਸ ਨਾਲ ਸ਼ਰਾਬ ਦੇ ਕਾਰੋਬਾਰ ਵਿੱਚ ਮਾਫੀਆ ਦਾ ਅੰਤ ਹੋ ਜਾਵੇਗਾ ਅਤੇ ਸਰਕਾਰ ਦਾ ਮਾਲੀਆ ਵਧੇਗਾ।ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਦੇ ਨਵੀਂ ਦਿੱਲੀ ਏਅਰਪੋਰਟ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਚਲਾਉਣ ਦੇ ਫੈਸਲੇ ਨਾਲ ਵੱਡੇ ਘਰਾਣਿਆਂ ਦੀਆਂ ਮਨਮਰਜ਼ੀ ਢੰਗ ਨਾਲ ਚੱਲਦੀਆਂ ਬੱਸਾਂ ਦਾ ਚੱਕਾ ਜਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਕਾਰੀ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਦੇ ਕਿਰਾਏ ਨਾਲੋਂ ਅੱਧੇ ਤੋਂ ਵੀ ਘੱਟ ਹੋਵੇਗਾ ਜਦਕਿ ਸਹੂਲਤਾਂ ਦੁਗਣੀਆਂ ਹੋਣਗੀਆਂ। ਇਸ ਦੇ ਨਾਲ ਹੀ ਕੋਈ ਵੀ ਵਿਅਕਤੀ ਸੋਖੇ ਢੰਗ ਨਾਲ ਘਰ ਬੈਠਿਆਂ ਹੀ ਪੰਜਾਬ ਰੋਡਵੇਜ਼ ਅਤੇ ਪਨਬਸ ਦੀਆਂ ਵੈਬਸਾਇਟਾਂ ਤੋਂ ਆਪਣੀ ਟਿਕਟ ਬੁੱਕ ਕਰਵਾ ਸਕੇਗਾ।
 

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ