Friday, November 22, 2024

Chandigarh

ਪਟਿਆਲਾ ਜ਼ਿਲ੍ਹੇ 'ਚ 14 ਜੂਨ ਨੂੰ ਲੱਗਣਗੇ 8 ਜਨ ਸੁਵਿਧਾ ਕੈਂਪ

June 11, 2022 09:38 AM
SehajTimes

ਪਟਿਆਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹਰੇਕ ਵਿਅਕਤੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰੇਕ ਮਹੀਨੇ ਲਗਾਏ ਜਾ ਰਹੇ ਜਨ ਸੁਵਿਧਾ ਕੈਂਪ ਇਸ ਵਾਰ 14 ਜੂਨ ਨੂੰ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਸਾਹਿਬਾਨ ਦੇ ਸਹਿਯੋਗ ਨਾਲ ਸਾਰੇ ਹਲਕਿਆਂ ਅੰਦਰ ਵੱਖ-ਵੱਖ ਥਾਵਾਂ 'ਤੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਕੈਂਪਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੌਕੇ 'ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਤੇ ਲੋਕਾਂ ਦੇ ਜਾਇਜ਼ ਅਤੇ ਹੋਣ ਵਾਲੇ ਕੰਮ ਮੌਕੇ 'ਤੇ ਨਿਪਟਾਏ ਜਾਣਗੇ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਹਿਯੋਗ ਨਾਲ ਜਨ ਸੁਵਿਧਾ ਕੈਂਪ ਕਸ਼ਯਪ ਰਾਜਪੂਤ ਸਭਾ ਬੰਡੂਗਰ ਧਰਮਸ਼ਾਲਾ ਵਿਖੇ ਅਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਤਫੱਜਲਪੁਰਾ, ਨਜਦੀਕ ਗੁਰਬਖਸ਼ ਕਲੋਨੀ ਵਿਖੇ ਇਹ ਕੈਂਪ ਲੱਗਣਗੇ। ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੁਧਨਸਾਧਾਂ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਸਹਿਯੋਗ ਨਾਲ ਡੇਰਾ ਬਾਬਾ ਮੰਗੇਸ਼ਰ ਦਾਸ ਜੀ, ਗਰਾਮ ਪੰਚਾਇਤ ਕੁਲਾਰਾਂ ਤੇ ਨਾਭਾ ਦੇ ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਟਾਵਾਲਾ ਵਿਖੇ ਜਨ ਸੁਵਿਧਾ ਕੈਂਪ ਲਗਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਸ਼ੁਤਰਾਣਾ ਦੇ ਐਮ.ਐਲ.ਏ. ਕੁਲਵੰਤ ਸਿੰਘ ਬਾਜੀਗਰ ਦੇ ਸਹਿਯੋਗ ਸਦਕਾ ਸਰਕਾਰੀ ਮਿਡਲ ਸਕੂਲ ਬਰਾਸ ਪਾਤੜਾਂ, ਰਾਜਪੁਰਾ ਦੇ ਐਮ.ਐਲ.ਏ. ਨੀਨਾ ਮਿੱਤਲ ਦੇ ਸਹਿਯੋਗ ਨਾਲ ਸੀਨੀਅਰ ਸੈਕੰਡਰੀ ਸਕੂਲ ਅਲੂਣਾ ਬਸੰਤਪੁਰਾ ਰਾਜਪੁਰਾ ਵਿਖੇ ਅਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂਕਲਾਂ ਘਨੌਰ ਵਿਖੇ ਇਹ ਜਨ ਸੁਵਿਧਾ ਕੈਂਪ 14 ਜੂਨ ਨੂੰ ਕੈਂਪ ਲਗਾਏ ਜਾਣਗੇ। ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆ ਕਿਹਾ ਕਿ ਕੈਂਪਾਂ 'ਚ ਲੋਕਾਂ ਨੂੰ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਇੱਕੋ ਛੱਤ ਥੱਲੇ ਉਪਲਬਧ ਹੋਣਗੀਆਂ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ