Friday, November 22, 2024

Chandigarh

-ਪਟਿਆਲਾ ਜ਼ਿਲ੍ਹੇ ਦੇ ਸਾਰੇ 934 ਪਿੰਡਾਂ ਦਾ ਰਿਕਾਰਡ ਆਨ ਲਾਈਨ ਉਪਲਬਧ

June 14, 2022 09:31 AM
Jaswinder Singh

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਵਿਚ ਹੋਰ ਸੁਧਾਰ ਕਰਦੇ ਹੋਏ ਜ਼ਮੀਨੀ ਫ਼ਰਦ ਪ੍ਰਾਪਤੀ ਲਈ ਕੀਤੇ ਗਏ ਇਤਿਹਾਸਕ ਸੁਧਾਰਾਂ ਨਾਲ ਹੁਣ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਕਿਸੇ ਵੀ ਤਹਿਸੀਲ/ਸਬ ਤਹਿਸੀਲ ਵਿਚ ਪੈਂਦੇ ਪਿੰਡ ਦੀ ਫ਼ਰਦ ਨੂੰ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਕਿਸੇ ਵੀ ਫ਼ਰਦ ਕੇਂਦਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਦੇ ਪਿੰਡਾਂ ਦੀ ਫ਼ਰਦ ਨੂੰ ਵੀ ਜ਼ਿਲ੍ਹਾ ਪਟਿਆਲਾ ਦੇ ਫ਼ਰਦ ਕੇਂਦਰਾਂ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਕਿਸੇ ਵੀ ਪਿੰਡ ਦੀ ਫ਼ਰਦ ਨੂੰ ਦੂਜਿਆਂ ਜ਼ਿਲਿਆਂ ਵਿਚ ਸਥਾਪਿਤ ਫ਼ਰਦ ਕੇਂਦਰ ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ
  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਦੇ ਮਕਸਦ ਨਾਲ ਬਣਾਈ ਗਈ ਪੰਜਾਬ ਲੈਂਡ ਰਿਕਰਡਜ ਸੋਸਾਇਟੀ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਦੇ ਕੰਮ ਨੂੰ ਸਫਲਤਾ ਪੂਰਵਕ ਮੁਕੰਮਲ ਕੀਤਾ ਜਾ ਚੁੱਕਾ ਹੈ ਜਿਸ ਸਦਕਾ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਕੁਲ 934 ਪਿੰਡਾਂ ਦੇ ਮਾਲ ਰਿਕਾਰਡ ਦੀਆਂ ਫ਼ਰਦਾਂ ਸਬੰਧਤ ਤਹਿਸੀਲ/ਸਬ ਤਹਿਸੀਲ ਪੱਧਰ ਤੇ ਸਥਾਪਿਤ 8 ਫ਼ਰਦ ਕੇਂਦਰਾਂ ਤੋਂ ਮੌਕੇ ਤੇ ਹੀ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਅਤੇ ਪ੍ਰਾਰਥੀ ਦੀ ਆਨ-ਲਾਇਨ ਮੰਗ ਅਨੁਸਾਰ ਸਬੰਧਤ ਮਾਲ ਰਿਕਾਰਡ ਦੀਆਂ ਫ਼ਰਦਾਂ ਡਾਕ/ਈ-ਮੇਲ ਰਾਹੀਂ ਵੀ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਦੱਸਿਆ ਕਿ ਹੁਣ ਇਸ 'ਚ ਹੋਰ ਵਾਧਾ ਕਰਦਿਆ ਫ਼ਰਦ ਜ਼ਿਲ੍ਹੇ ਜਾਂ ਫੇਰ ਸੂਬੇ ਦੇ ਕਿਸੇ ਵੀ ਫ਼ਰਦ ਕੇਂਦਰ 'ਚੋਂ ਪ੍ਰਾਪਤ ਕਰਨ ਦੀ ਸੇਵਾ ਵੀ ਸ਼ੁਰੂ ਕਰ ਦਿੱਤੀ ਗਈ ਹੈ।
  ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਵਿਚ ਹੋਰ ਪਾਰਦਰਸ਼ਤਾ ਲਿਆਉਣ ਲਈ ਭੋਂ ਮਾਲਕਾਂ ਨੂੰ ਇਹ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਭੋਂ ਮਾਲਕ ਆਪਣੀ ਜ਼ਮੀਨ ਦੇ ਰਿਕਾਰਡ ਨਾਲ ਆਪਣਾ ਮੋਬਾਇਲ ਨੰਬਰ ਜਾਂ ਈ-ਮੇਲ ਅਡਰੈਸ ਸ਼ਾਮਲ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਇਸ ਸਬੰਧੀ ਦਰਖਾਸਤ ਸਬੰਧਤ ਫ਼ਰਦ ਕੇਂਦਰ 'ਤੇ ਦੇਕੇ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਸ ਸਹੂਲਤ ਦਾ ਲਾਭ ਵੀ ਪ੍ਰਾਪਤ ਕਰ ਸਕਦੇ ਹਨ ਇਸ ਮੌਕੇ ਪੀ.ਐਲ.ਆਰ.ਐਸ ਦੇ ਜ਼ਿਲ੍ਹਾ ਸਿਸਟਮ ਮੈਨੇਜਰ ਸੁਖਮੰਦਰ ਸਿੰਘ ਵੀ ਹਾਜ਼ਰ ਸਨ।

 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ